ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ‘ਚ ਸਰਹੱਦ ਪਾਰ ਨਾਰਕੋ ਤਸਕਰੀ ਗਿਰੋਹ ਦਾ ਪਰਦਾਫ਼ਾਸ਼, ਤਿੰਨ ਸਮੱਗਲਰ ਗ੍ਰਿਫ਼ਤਾਰ

ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਇੱਕ ਵਿਦੇਸ਼ੀ ਹੈਂਡਲਰ ਨਾਲ ਲਗਾਤਾਰ ਸੰਪਰਕ 'ਚ ਸਨ। ਵਿਦੇਸ਼ੀ ਹੈਂਡਲਰ ਵੱਲੋਂ ਮਿਲਦੇ ਨਿਰਦੇਸ਼ਾਂ ਅਨੁਸਾਰ ਇਹ ਤਸਕਰ ਵੱਖਵੱਖ ਥਾਵਾਂ ਤੇ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਕਰ ਰਹੇ ਸਨ।

ਅੰਮ੍ਰਿਤਸਰ 'ਚ ਸਰਹੱਦ ਪਾਰ ਨਾਰਕੋ ਤਸਕਰੀ ਗਿਰੋਹ ਦਾ ਪਰਦਾਫ਼ਾਸ਼, ਤਿੰਨ ਸਮੱਗਲਰ ਗ੍ਰਿਫ਼ਤਾਰ
ਅੰਮ੍ਰਿਤਸਰ ‘ਚ ਸਰਹੱਦ ਪਾਰ ਨਾਰਕੋ ਤਸਕਰੀ ਗਿਰੋਹ ਦਾ ਪਰਦਾਫ਼ਾਸ਼, ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
Follow Us
lalit-sharma
| Updated On: 18 Dec 2025 15:21 PM IST

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਪੁਲਿਸ ਨੇ ਫਾਰਵਰਡ-ਬੈਕਵਰਡ ਲਿੰਕ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸਰਹੱਦ ਪਾਰ ਨਾਰਕੋ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 4.5 ਕਿਲੋਗ੍ਰਾਮ ਹੈਰੋਇਨ ਤੇ ਇੱਕ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਇੱਕ ਵਿਦੇਸ਼ੀ ਹੈਂਡਲਰ ਨਾਲ ਲਗਾਤਾਰ ਸੰਪਰਕ ਚ ਸਨ। ਵਿਦੇਸ਼ੀ ਹੈਂਡਲਰ ਵੱਲੋਂ ਮਿਲਦੇ ਨਿਰਦੇਸ਼ਾਂ ਅਨੁਸਾਰ ਇਹ ਤਸਕਰ ਵੱਖਵੱਖ ਥਾਵਾਂ ਤੇ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਕਰ ਰਹੇ ਸਨ। ਪੁਲਿਸ ਦਾ ਮੰਨਣਾ ਹੈ ਕਿ ਇਹ ਗਿਰੋਹ ਕਾਫ਼ੀ ਸਮੇਂ ਤੋਂ ਸਰਹੱਦੀ ਇਲਾਕਿਆਂ ਰਾਹੀਂ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ।

ਪੁਲਿਸ ਨੇ ਮਾਮਲੇ ਸਬੰਧੀ ਐਨਡੀਪੀਐਸ ਐਕਟ ਤੇ ਆਰਮਜ਼ ਐਕਟ ਤਹਿਤ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਚ ਐਫਆਈਆਰ ਦਰਜ ਕਰ ਲਈ ਹੈ। ਗ੍ਰਿਫ਼ਤਾਰ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਤੇ ਉਨ੍ਹਾਂ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਨਾਰਕੋ ਨੈੱਟਵਰਕ ਨਾਲ ਹੋਰ ਕੌਣਕੌਣ ਸ਼ਾਮਲ ਹੈ ਤੇ ਨਸ਼ੇ ਦੀ ਖੇਪ ਕਿੱਥੋਂ ਆ ਰਹੀ ਸੀ ਤੇ ਕਿੱਥੇ ਭੇਜੀ ਜਾਣੀ ਸੀ।

ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਤੇ ਨਾਰਕੋ ਤਸਕਰੀ ਨਾਲ ਜੁੜੇ ਨੈੱਟਵਰਕ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ।

ਜ਼ਹਿਰੀਲੀ ਹੋਈ ਦਿੱਲੀ ਦੀ ਹਵਾ :GRAP ਦੇ ਸਖਤ ਨਿਯਮ ਲਾਗੂ, ਜਾਣੋ ਸਰਕਾਰ ਦੇ ਨਵੇਂ ਫੈਸਲੇ
ਜ਼ਹਿਰੀਲੀ ਹੋਈ ਦਿੱਲੀ ਦੀ ਹਵਾ :GRAP ਦੇ ਸਖਤ ਨਿਯਮ ਲਾਗੂ, ਜਾਣੋ ਸਰਕਾਰ ਦੇ ਨਵੇਂ ਫੈਸਲੇ...
Good News for Weight Loss: ਭਾਰ ਘਟਾਉਣਾ ਹੁਣ ਸੋਖਾ ਕੰਮ, ਕਿਵੇਂ...ਵੋਖੋ
Good News for Weight Loss: ਭਾਰ ਘਟਾਉਣਾ ਹੁਣ ਸੋਖਾ ਕੰਮ, ਕਿਵੇਂ...ਵੋਖੋ...
ਕੌਣ ਸੀ ਰਾਣਾ ਬਲਾਚੌਰੀਆ, ਜਿਸ ਦਾ ਮੋਹਾਲੀ ਚ ਹੋਇਆ ਕਤਲ? ਹੁਣ ਤੱਕ ਕੀ ਹੋਏ ਖੁਲਾਸੇ..ਵੋਖੋ VIDEO
ਕੌਣ ਸੀ ਰਾਣਾ ਬਲਾਚੌਰੀਆ, ਜਿਸ ਦਾ ਮੋਹਾਲੀ ਚ ਹੋਇਆ ਕਤਲ? ਹੁਣ ਤੱਕ ਕੀ ਹੋਏ ਖੁਲਾਸੇ..ਵੋਖੋ VIDEO...
ਮਨਰੇਗਾ ਵਿੱਚ ਪ੍ਰਸਤਾਵਿਤ ਤਬਦੀਲੀਆਂ 'ਤੇ ਸੰਸਦ ਵਿੱਚ ਭਖੀ ਬਹਿਸ, ਵਿਰੋਧੀਆਂ ਨੇ ਚੁੱਕੇ ਸਵਾਲ
ਮਨਰੇਗਾ ਵਿੱਚ ਪ੍ਰਸਤਾਵਿਤ ਤਬਦੀਲੀਆਂ 'ਤੇ ਸੰਸਦ ਵਿੱਚ ਭਖੀ ਬਹਿਸ, ਵਿਰੋਧੀਆਂ ਨੇ ਚੁੱਕੇ ਸਵਾਲ...
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ...
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...