AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਰਚ ਆਪ੍ਰੇਸ਼ਨ ਜਾਰੀ; ਮਚਿਆ ਹੜਕੰਪ

ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਪੁਲਿਸ ਨੇ ਕਮਿਸ਼ਨਰ ਦਫ਼ਤਰ, ਡੀਸੀ ਦਫ਼ਤਰ ਅਤੇ ਕੋਰਟ ਕੰਪਲੈਕਸ ਵਿੱਚ ਐਂਟੀ-ਸਬੋਤਾਜ਼ ਟੀਮਾਂ ਨਾਲ ਤਲਾਸ਼ੀ ਮੁਹਿੰਮ ਚਲਾਈ। ਡੀਸੀਪੀ ਜੁਗਰਾਜ ਸਿੰਘ ਮੁਤਾਬਕ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੈ।

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਰਚ ਆਪ੍ਰੇਸ਼ਨ ਜਾਰੀ; ਮਚਿਆ ਹੜਕੰਪ
lalit-sharma
| Published: 12 Oct 2026 15:30 PM IST
Share

ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਇੱਕ ਈ-ਮੇਲ ਰਾਹੀਂ ਭੇਜੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਵਿਭਾਗ ਤੁਰੰਤ ਹਰਕਤ ਵਿੱਚ ਆ ਗਿਆ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ, ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਅਤੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨਾਂ ਅਹਿਮ ਸਰਕਾਰੀ ਪਰਿਸਰਾਂ ਵਿੱਚ ਐਂਟੀ-ਸਬੋਤਾਜ਼ ਟੀਮਾਂ ਵੱਲੋਂ ਚੱਪੇ-ਚੱਪੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ।

ਡੀਸੀਪੀ ਜੁਗਰਾਜ ਸਿੰਘ ਨੇ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਸਾਰੇ ਸੰਵੇਦਨਸ਼ੀਲ ਸਥਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਤਲਾਸ਼ੀ ਅਭਿਆਨ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਗਤੀਵਿਧੀ ਜਾਂ ਕੋਈ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ। ਜਾਂਚ ਮੁਕੰਮਲ ਹੋਣ ਤੋਂ ਬਾਅਦ ਤਿੰਨਾਂ ਪਰਿਸਰਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਆਮ ਅਤੇ ਸ਼ਾਂਤੀਪੂਰਨ ਪਾਈ ਗਈ ਹੈ। ਪੁਲਿਸ ਕਮਿਸ਼ਨਰ ਦਫ਼ਤਰ, ਡੀਸੀ ਦਫ਼ਤਰ ਅਤੇ ਕੋਰਟ ਕੰਪਲੈਕਸ ਵਿੱਚ ਫ਼ਿਲਹਾਲ ਸਭ ਕੁਝ ਸੁਰੱਖਿਅਤ ਹੈ।

ਸੁਰੱਖਿਆ ਵਿਵਸਥਾ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ

ਡੀਸੀਪੀ ਜੁਗਰਾਜ ਸਿੰਘ ਮੁਤਾਬਕ ਪੁਲਿਸ ਪ੍ਰਸ਼ਾਸਨ ਸ਼ਹਿਰ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਅਜਿਹੇ ਕਿਸੇ ਵੀ ਇਨਪੁਟ ਜਾਂ ਧਮਕੀ ਨੂੰ ਹਲਕੇ ਵਿੱਚ ਨਹੀਂ ਲਿਆ ਜਾਂਦਾ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਜਨਤਕ ਅਤੇ ਪ੍ਰਸ਼ਾਸਨਿਕ ਥਾਵਾਂ ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦੀਆਂ ਟੀਮਾਂ ਜ਼ਮੀਨੀ ਪੱਧਰ ਤੇ ਸੁਰੱਖਿਆ ਪ੍ਰਬੰਧਾਂ ਉੱਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ ਅਤੇ ਲੋੜ ਅਨੁਸਾਰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ।

ਤਿਉਹਾਰਾਂ ਅਤੇ ਧੁੰਦ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਅਤੇ ਸ਼ਾਂਤੀ ਬਣਾਈ ਰੱਖਣ ਲਈ ਸੁਰੱਖਿਆ ਦੇ ਹਰ ਪਹਿਲੂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੌਰਾਨ ਸਰਦੀਆਂ ਦੀ ਧੁੰਦ ਅਤੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਭਰ ਵਿੱਚ ਸੁਰੱਖਿਆ ਘੇਰਾ ਹੋਰ ਮਜ਼ਬੂਤ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਭਾਗ ਦਾ ਮੁੱਖ ਟੀਚਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਪੂਰਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਧਮਕੀ ਭਰੀ ਈ-ਮੇਲ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਵੱਲੋਂ ਵੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...