Ajnala Impact : ਪੰਜਾਬ ਪੁਲਿਸ ਵਿੱਚ ਵੱਡੇ ਬਦਲਾਅ, 16 ਆਈਪੀਐਸ ਅਤੇ 2 ਪੀਪੀਐਸ ਦੇ ਤਬਾਦਲੇ
Reshuffling in Police Deptt : ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂ ਥਾਂ ਤੇ ਤਾਇਨਾਤੀ ਦੇ ਆਰਡਰ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂ ਥਾਂ ਤੇ ਤਾਇਨਾਤੀ ਦੇ ਆਰਡਰ ਜਾਰੀ ਕੀਤੇ ਗਏ ਹਨ।
ਪੰਜਾਬ ਦੀ ਵੱਡੀ ਖਬਰ:ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ 18 ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਆਰਡਰ ਜਾਰੀ ਕੀਤੇ ਹਨ, ਇਨ੍ਹਾਂ ਵਿੱਚ 16 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀ ਸ਼ਾਮਲ ਹਨ।
ਬੀਤੇ ਦਿਨੀਂ ਅਜਨਾਲਾ ਵਿੱਚ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਨੂੰ ਲੈ ਕੇ ਸੂਬਾ ਸਰਕਾਰ ਨੇ ਇੱਕ ਵਾਰ ਫਿਰ ਤੋਂ ਵੱਡਾ ਐਕਸ਼ਨ ਲਿਆ ਹੈ।ਅਮ੍ਰਿਤਸਰ ਦੀ ਗੋਇੰਦਵਾਲ ਜੇਲ੍ਹ ਦੇ ਡਿਪਟੀ ਸੁਪਰਡੈਂਟ ਦੇ ਤਬਾਦਲੇ ਅਤੇ ਸੁਪਰਡੈਂਟ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਤੋਂ ਬਾਅਦ ਹੁਣ ਅਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਫੈਸਲੇ ਮੁਤਾਬਕ, ਅੰਮ੍ਰਿਤਸਰ ਦੇ ਕਮਿਸ਼ਨਰ ਜਸਕਰਨ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ਨੌਨਿਹਾਲ ਸਿੰਘ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਜਸਕਰਨ ਸਿੰਘ ਨੂੰ ਆਈਜੀ ਇਟੈਂਲੀਜੈਂਸ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ – ਡਿਪਟੀ ਸੁਪਰਡੈਂਟ ਮੁਅੱਤਲ, ਸੁਪਰਡੈਂਟ ਖਿਲਾਫ ਜਾਂਚ ਸ਼ੁਰੂ
ਆਈਪੀਐਸ ਅਰਪਿਤ ਸ਼ੁਕਲਾ ਨੂੰ ਲਾਅ ਐਂਡ ਆਰਡਰ ਵਿੰਗ ਦੇ ਮੁੱਖੀ ਵੱਜੋਂ ਨਿਯੁਕਤ ਕੀਤਾ ਗਿਆ ਹੈ। ਇਸ ਵਿੰਗ ਵਿੱਚ ਤਾਇਨਾਤ ਸਾਰੇ ਅਧਿਕਾਰੀ ਉਨ੍ਹਾਂ ਨੂੰ ਰਿਪੋਰਟ ਕਰਨਗੇ। ਜਦਕਿ ਗੁਰਿੰਦਰ ਸਿੰਘ ਢਿੱਲੋਂ ਨੂੰ ਏਡੀਜੀਪੀ ਲਾਅ ਐਂਡ ਆਰਡਰ ਲਾਇਆ ਗਿਆ ਹੈ। ਦੋ ਆਈਪੀਐਸ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।


