ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ, ਤਸਕਰ ਸੋਨੀ ਦੀ ਨਾਜਾਇਜ਼ ਜਾਇਦਾਦ ‘ਤੇ ਚੱਲਿਆ ਪੀਲਾ ਪੰਜਾ

Updated On: 

29 Aug 2026 15:58 PM IST

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੰਮ੍ਰਿਤਸਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਇੱਕ ਸਾਂਝੀ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇਸ ਕਾਰਵਾਈ ਅਧੀਨ ਨਸ਼ਾ ਤਸਕਰੀ ਦੇ ਕਈ ਸੰਗੀਨ ਮਾਮਲਿਆਂ ਵਿੱਚ ਸ਼ਾਮਲ ਮੁਲਜ਼ਮ ਜਤਿੰਦਰ ਪਾਲ ਸਿੰਘ ਉਰਫ਼ ਸੋਨੀ ਦੇ ਘਰ 'ਤੇ ਡਿਮੋਲਿਸ਼ਨ ਡਰਾਈਵ ਚਲਾਉਂਦਿਆਂ ਉੱਥੇ ਕੀਤੀ ਗਈ ਗ਼ੈਰ-ਕਾਨੂੰਨੀ ਅਤੇ ਨਾਜਾਇਜ਼ ਉਸਾਰੀ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ ਗਿਆ।

ਅੰਮ੍ਰਿਤਸਰ ਚ ਨਸ਼ਾ ਤਸਕਰਾਂ ਤੇ ਵੱਡੀ ਕਾਰਵਾਈ, ਤਸਕਰ ਸੋਨੀ ਦੀ ਨਾਜਾਇਜ਼ ਜਾਇਦਾਦ ਤੇ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੰਮ੍ਰਿਤਸਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਇੱਕ ਸਾਂਝੀ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇਸ ਕਾਰਵਾਈ ਅਧੀਨ ਨਸ਼ਾ ਤਸਕਰੀ ਦੇ ਕਈ ਸੰਗੀਨ ਮਾਮਲਿਆਂ ਵਿੱਚ ਸ਼ਾਮਲ ਮੁਲਜ਼ਮ ਜਤਿੰਦਰ ਪਾਲ ਸਿੰਘ ਉਰਫ਼ ਸੋਨੀ ਦੇ ਘਰ ‘ਤੇ ਡਿਮੋਲਿਸ਼ਨ ਡਰਾਈਵ ਚਲਾਉਂਦਿਆਂ ਉੱਥੇ ਕੀਤੀ ਗਈ ਗ਼ੈਰ-ਕਾਨੂੰਨੀ ਅਤੇ ਨਾਜਾਇਜ਼ ਉਸਾਰੀ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ ਗਿਆ। ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਬਲ ਅਤੇ ਨਗਰ ਨਿਗਮ ਪ੍ਰਸ਼ਾਸਨ ਦੀਆਂ ਟੀਮਾਂ ਭਾਰੀ ਫੋਰਸ ਨਾਲ ਮੌਕੇ ‘ਤੇ ਤਾਇਨਾਤ ਰਹੀਆਂ।

ਮੁਲਜ਼ਮ ਖ਼ਿਲਾਫ਼ NDPS ਐਕਟ ਸਮੇਤ ਕੁੱਲ 8 ਗੰਭੀਰ ਮੁਕੱਦਮੇ ਦਰਜ

ਕਾਰਵਾਈ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਡੀ.ਸੀ.ਪੀ. (ਲਾਅ ਐਂਡ ਆਰਡਰ) ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਜਤਿੰਦਰ ਪਾਲ ਸਿੰਘ ਸੋਨੀ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੁੱਲ ਅੱਠ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਸੱਤ ਕੇਸ ਸਿੱਧੇ ਤੌਰ ‘ਤੇ ਐੱਨ.ਡੀ.ਪੀ.ਐੱਸ. (NDPS) ਐਕਟ ਅਧੀਨ ਨਸ਼ਾ ਤਸਕਰੀ ਨਾਲ ਜੁੜੇ ਹੋਏ ਹਨ, ਜਦਕਿ ਇੱਕ ਕੇਸ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲੰਬੇ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਫ਼ਿਲਹਾਲ ਉਹ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ।

ਨੋਟਿਸ ਦੀ ਮਿਆਦ ਖ਼ਤਮ ਹੋਣ ‘ਤੇ ਲਿਆ ਐਕਸ਼ਨ

ਡੀ.ਸੀ.ਪੀ. ਸੰਧੂ ਨੇ ਸਪੱਸ਼ਟ ਕੀਤਾ ਕਿ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਉਕਤ ਵਿਅਕਤੀ ਦੇ ਮਕਾਨ ਵਿੱਚ ਕੀਤੀ ਗਈ ਨਾਜਾਇਜ਼ ਉਸਾਰੀ ਸਬੰਧੀ ਬਾਕਾਇਦਾ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਵਿੱਚ ਇਸ ਗ਼ੈਰ-ਕਾਨੂੰਨੀ ਉਸਾਰੀ ਨੂੰ ਹਟਾਉਣ ਲਈ ਲੋੜੀਂਦਾ ਸਮਾਂ ਵੀ ਦਿੱਤਾ ਗਿਆ ਸੀ, ਪਰ ਮੁਲਜ਼ਮ ਵੱਲੋਂ ਨਿਰਧਾਰਤ ਸਮੇਂ ਅੰਦਰ ਕੋਈ ਤਸੱਲੀਬਖ਼ਸ਼ ਜਵਾਬ ਜਾਂ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ ਨਾਜਾਇਜ਼ ਹਿੱਸੇ ਨੂੰ ਢਾਹੁਣ ਦਾ ਫ਼ੈਸਲਾ ਲਿਆ।

ਜਾਇਦਾਦਾਂ ਦੀ ਵੀ ਹੋਵੇਗੀ ਡੂੰਘਾਈ ਨਾਲ ਪੜਤਾਲ

ਪੁਲਿਸ ਅਧਿਕਾਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ। ਪੁਲਿਸ ਵੱਲੋਂ ਸਮੂਹ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵੱਲੋਂ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਅਤੇ ਨਾਜਾਇਜ਼ ਉਸਾਰੀਆਂ ਦੀ ਸੂਚੀ ਤਿਆਰ ਕਰਕੇ ਜਾਂਚ ਕੀਤੀ ਜਾ ਰਹੀ ਹੈ। ਘਰ ਵਿੱਚ ਬਣਾਏ ਗਏ ਜਿਮ ਅਤੇ ਹੋਰ ਉਸਾਰੀਆਂ ਬਾਰੇ ਉਨ੍ਹਾਂ ਕਿਹਾ ਕਿ ਮੁਲਜ਼ਮ ਦੀਆਂ ਹੋਰਨਾਂ ਜਾਇਦਾਦਾਂ ਦੇ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਉਸਾਰੀ ਗ਼ੈਰ-ਕਾਨੂੰਨੀ ਮਿਲੀ, ਉਸ ‘ਤੇ ਵੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ ਵਿੱਚ ਇਸ ਸਾਲ 1312 ਕੇਸ ਦਰਜ, 2150 ਮੁਲਜ਼ਮ ਕਾਬੂ

ਡੀ.ਸੀ.ਪੀ. ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਨੇ ਮੌਜੂਦਾ ਸਾਲ ਦੌਰਾਨ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈਆਂ ਕੀਤੀਆਂ ਹਨ। ਇਸ ਦੌਰਾਨ:

  • ਕੁੱਲ 1312 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
  • 2150 ਨਸ਼ਾ ਤਸਕਰਾਂ ਤੇ ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਗਿਆ ਹੈ।
  • ਕਰੀਬ 137 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
  • 76 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ।

CCTV ਕੈਮਰਿਆਂ ਅਤੇ ਨਿੱਜਤਾ ਬਾਰੇ ਪੁਲਿਸ ਦਾ ਸਪੱਸ਼ਟੀਕਰਨ

ਸ਼ਹਿਰ ਵਿੱਚ ਲੱਗ ਰਹੇ ਸੀਸੀਟੀਵੀ ਕੈਮਰਿਆਂ ਦੇ ਮੁੱਦੇ ‘ਤੇ ਡੀ.ਸੀ.ਪੀ. ਸੰਧੂ ਨੇ ਕਿਹਾ ਕਿ ਆਮ ਨਾਗਰਿਕ ਆਪਣੀ ਅਤੇ ਆਪਣੇ ਕਾਰੋਬਾਰ ਦੀ ਸੁਰੱਖਿਆ ਲਈ ਘਰਾਂ ਜਾਂ ਦੁਕਾਨਾਂ ਦੇ ਬਾਹਰ ਨਿਯਮਾਂ ਅਨੁਸਾਰ ਕੈਮਰੇ ਲਗਾ ਸਕਦੇ ਹਨ। ਗਲੀਆਂ ਅਤੇ ਜਨਤਕ ਥਾਵਾਂ ਨੂੰ ਕਵਰ ਕਰਨ ਵਾਲੇ ਕੈਮਰੇ ਲਗਾਉਣ ‘ਤੇ ਕੋਈ ਰੋਕ ਨਹੀਂ ਹੈ, ਪ੍ਰੰਤੂ ਇਸ ਨਾਲ ਕਿਸੇ ਦੂਜੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਜਾਂ ਪਰਿਵਾਰਕ ਗੋਪਨੀਯਤਾ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਰਣਨੀਤੀ ਵਿੱਚ ਇਨ੍ਹਾਂ ਕੈਮਰਿਆਂ ਦੀ ਵਰਤੋਂ ਦਾ ਧਿਆਨ ਰੱਖਦੀ ਹੈ ਤਾਂ ਜੋ ਅਪਰਾਧੀ ਕਾਨੂੰਨ ਤੋਂ ਬਚਣ ਲਈ ਇਨ੍ਹਾਂ ਦਾ ਕੋਈ ਗ਼ਲਤ ਇਸਤੇਮਾਲ ਨਾ ਕਰ ਸਕਣ।

Loading...
Unable to load recommendations.
Follow Us
Related Stories
ਔੜ ਐਂਟੀ ਡਰੱਗ ਕਮੇਟੀ ਮਾਮਲਾ: ਨਾਮਜ਼ਦ ਨੌਜਵਾਨ ਦੇ ਪਿਤਾ ਦੀ ਮੌਤ ਤੋਂ ਬਾਅਦ ਲਾਸ਼ ਸੜਕ ‘ਤੇ ਰੱਖ ਲਗਾਇਆ ਜਾਮ
ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ, ਰਾਜਾ ਵੜਿੰਗ ਬੋਲੇ- ਟੀਮ ਨੇ ਦਿੱਤੀ ਮਨਜ਼ੂਰੀ; ਜਲਦ ਜਾਰੀ ਹੋਵੇਗਾ ਸ਼ਡਿਊਲ
ਅੰਮ੍ਰਿਤਸਰ ‘ਚ ਵਿਧਾਇਕ ਡਾ. ਨਿੱਝਰ ਨੇ ਕੀਤਾ ਨਵੀਂ ਡਿਸਟ੍ਰਿਕਟ ਲਾਇਬ੍ਰੇਰੀ ਦਾ ਉਦਘਾਟਨ, ਪ੍ਰੀਖਿਆਵਾਂ ਦੀ ਤਿਆਰੀ ‘ਚ ਮਿਲੇਗੀ ਮਦਦ
ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ, ਮੁਲਜ਼ਮ ਫਰਾਰ; ਰੱਖੜ ਪੁੰਨਿਆ ਮੇਲੇ ਦੌਰਾਨ ਹੋਈ ਵਾਰਦਾਤ
ਪੰਜਾਬ ਭਰ ‘ਚ ਮਿਸ਼ਨ ਕਲੀਨ ਪੰਜਾਬ ਦੀ ਸ਼ੁਰੂਆਤ, ਅਜਨਾਲਾ ਵਿੱਚ ਵੀ ਚੱਲੀ ਸਫਾਈ ਮੁਹਿੰਮ
PU ਦੀ ਰਾਜਨੀਤੀ ਤੋਂ ਗੈਂਗਸਟਰ ਤੱਕ ਦਾ ਸਫਰ, ਲਾਰੈਂਸ ਤੋਂ ਗੋਲਡੀ ਬਰਾੜ ਤੱਕ ਕਈ ਨਾਮ, ਸਰਬੋਤਮਤਾ ਦੀ ਲੜਾਈ ਨੇ ਅਪਰਾਧ ਵੱਲ ਧੱਕਿਆ