ਅੰਮ੍ਰਿਤਸਰ ‘ਚ ਕਾਂਗਰਸ ਆਗੂ ਦਿਨੇਸ਼ ਬੱਸੀ ਪੁਲਿਸ ਹਿਰਾਸਤ ‘ਚ, ਸਿਵਲ ਲਾਈਨ ਥਾਣੇ ਬਾਹਰ ਕੌਂਸਲਰਾਂ ਦਾ ਧਰਨਾ

Updated On: 

05 Oct 2026 15:22 PM IST

ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਪੁਲਿਸ ਵੱਲੋਂ ਹਿਰਾਸਤ (ਡਿਟੇਨ) ਵਿੱਚ ਲੈਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਲਾਈਨ ਥਾਣੇ ਦੀ ਪੁਲਿਸ ਟੀਮ ਵੱਲੋਂ ਬੱਸੀ ਨੂੰ ਹਿਰਾਸਤ ਵਿੱਚ ਲੈ ਕੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਚ ਕਾਂਗਰਸ ਆਗੂ ਦਿਨੇਸ਼ ਬੱਸੀ ਪੁਲਿਸ ਹਿਰਾਸਤ ਚ, ਸਿਵਲ ਲਾਈਨ ਥਾਣੇ ਬਾਹਰ ਕੌਂਸਲਰਾਂ ਦਾ ਧਰਨਾ

ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਪੁਲਿਸ ਵੱਲੋਂ ਹਿਰਾਸਤ (ਡਿਟੇਨ) ਵਿੱਚ ਲੈਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਲਾਈਨ ਥਾਣੇ ਦੀ ਪੁਲਿਸ ਟੀਮ ਵੱਲੋਂ ਬੱਸੀ ਨੂੰ ਹਿਰਾਸਤ ਵਿੱਚ ਲੈ ਕੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਦਿਨੇਸ਼ ਬੱਸੀ ਦੇ ਪੁੱਤਰ ਅਤੇ ਉਸ ਦੇ ਇੱਕ ਦੋਸਤ ਖ਼ਿਲਾਫ਼ 50 ਲੱਖ ਰੁਪਏ ਦੀ ਕਥਿਤ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਮਾਮਲੇ ਦੀ ਤਫ਼ਤੀਸ਼ ਦੇ ਸਿਲਸਿਲੇ ਵਿੱਚ ਪੁਲਿਸ ਵੱਲੋਂ ਦਿਨੇਸ਼ ਬੱਸੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਥਾਣੇ ਦੇ ਬਾਹਰ ਕੌਂਸਲਰਾਂ ਦਾ ਧਰਨਾ

ਦਿਨੇਸ਼ ਬੱਸੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਫੈਲਦਿਆਂ ਹੀ ਸ਼ਹਿਰ ਦੇ ਕਈ ਕੌਂਸਲਰ ਅਤੇ ਸਮਰਥਕ ਤੁਰੰਤ ਸਿਵਲ ਲਾਈਨ ਥਾਣੇ ਦੇ ਬਾਹਰ ਇਕੱਠੇ ਹੋ ਗਏ। ਵੱਡੀ ਗਿਣਤੀ ਵਿੱਚ ਪਹੁੰਚੇ ਕੌਂਸਲਰਾਂ ਨੇ ਥਾਣੇ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਦਿੱਤਾ ਅਤੇ ਪੁਲਿਸ ਦੀ ਇਸ ਕਾਰਵਾਈ ਦਾ ਤਿੱਖਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਮਾਹੌਲ ਵਿਗੜਦਾ ਦੇਖ ਕੇ ਪੁਲਿਸ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਥਾਣੇ ਦਾ ਮੁੱਖ ਦਰਵਾਜ਼ਾ ਅੰਦਰੋਂ ਬੰਦ ਕਰ ਦਿੱਤਾ।

ਇਸ ਵੇਲੇ ਪੁਲਿਸ ਅਧਿਕਾਰੀ ਥਾਣੇ ਦੇ ਅੰਦਰ ਦਿਨੇਸ਼ ਬੱਸੀ ਕੋਲੋਂ ਸਵਾਲ-ਜਵਾਬ ਕਰ ਰਹੇ ਹਨ। ਦੂਜੇ ਪਾਸੇ ਥਾਣੇ ਦੇ ਬਾਹਰ ਕੌਂਸਲਰਾਂ ਅਤੇ ਆਗੂਆਂ ਦੇ ਪ੍ਰਦਰਸ਼ਨ ਕਾਰਨ ਇਲਾਕੇ ਵਿੱਚ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। ਧਰਨੇ ਤੇ ਬੈਠੇ ਕੌਂਸਲਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਪੱਖਪਾਤੀ ਰਵੱਈਏ ਦੇ ਦੋਸ਼ ਲਾਉਂਦਿਆਂ ਬੱਸੀ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਆਧਾਰ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਪੁੱਤਰ ਅਤੇ ਦੋਸਤ ਖ਼ਿਲਾਫ਼ 50 ਲੱਖ ਰੁਪਏ ਦੀ ਠੱਗੀ ਦਾ ਕੇਸ

ਪੁਲਿਸ ਸੂਤਰਾਂ ਅਨੁਸਾਰ, ਦਿਨੇਸ਼ ਬੱਸੀ ਦੇ ਪੁੱਤਰ ਅਤੇ ਉਸ ਦੇ ਸਾਥੀ ਖ਼ਿਲਾਫ਼ 50 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਪਹਿਲਾਂ ਹੀ ਅਪਰਾਧਿਕ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਇਸੇ ਕੇਸ ਦੇ ਤਾਰ ਜੋੜਦਿਆਂ ਹੁਣ ਦਿਨੇਸ਼ ਬੱਸੀ ਕੋਲੋਂ ਪੁੱਛਗਿੱਛ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਮਾਮਲੇ ਦੀਆਂ ਹੋਰ ਕੜੀਆਂ ਨੂੰ ਸਪੱਸ਼ਟ ਕੀਤਾ ਜਾ ਸਕੇ।

ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਇਹ ਅਧਿਕਾਰਤ ਤੌਰ ਤੇ ਸਾਫ਼ ਨਹੀਂ ਕੀਤਾ ਗਿਆ ਕਿ ਦਿਨੇਸ਼ ਬੱਸੀ ਨੂੰ ਕਿਹੜੀਆਂ ਖ਼ਾਸ ਧਾਰਾਵਾਂ ਜਾਂ ਠੋਸ ਆਧਾਰ ਤੇ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਕੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੋਈ ਵੱਖਰੀ ਕਾਨੂੰਨੀ ਕਾਰਵਾਈ ਜਾਂ ਗ੍ਰਿਫ਼ਤਾਰੀ ਕੀਤੀ ਜਾਵੇਗੀ ਜਾਂ ਨਹੀਂ। ਫਿਲਹਾਲ ਸਿਵਲ ਲਾਈਨ ਥਾਣੇ ਵਿੱਚ ਪੁਲਿਸ ਦੀ ਕਾਰਵਾਈ ਅਤੇ ਪੁੱਛਗਿੱਛ ਦਾ ਸਿਲਸਿਲਾ ਜਾਰੀ ਹੈ।

Loading...
Unable to load recommendations.
Follow Us