AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ ਐਨਕਾਊਂਟਰ, ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਢੇਰ; ਜਵਾਨ ਵੀ ਜ਼ਖ਼ਮੀ

ਅੰਮ੍ਰਿਤਸਰ ਵਿੱਚ ਬੀਤੀ 11 ਸਤੰਬਰ ਨੂੰ ਡਿਊਟੀ ਖ਼ਤਮ ਕਰਕੇ ਅਜਨਾਲਾ ਵੱਲ ਜਾ ਰਹੇ ਏ.ਐੱਸ.ਆਈ. (ASI) ਜਸਵੰਤ ਸਿੰਘ ਨੂੰ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਤੇ ਪਿੰਡ ਭੱਲਾ ਨੇੜੇ ਗੋਲੀਆਂ ਮਾਰਨ ਦੀ ਘਟਨਾ ਨਾਲ ਜੁੜੇ ਮੁੱਖ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੇ ਅੱਜ ਪੁਲਿਸ ਨਾਲ ਹੋਏ ਇੱਕ ਜ਼ਬਰਦਸਤ ਮੁਕਾਬਲੇ ਦੌਰਾਨ ਮਾਰੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।

ਅੰਮ੍ਰਿਤਸਰ 'ਚ ਪੁਲਿਸ ਐਨਕਾਊਂਟਰ, ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਢੇਰ; ਜਵਾਨ ਵੀ ਜ਼ਖ਼ਮੀ
lalit-sharma
| Published: 26 Sep 2026 10:42 AM IST
Share

ਅੰਮ੍ਰਿਤਸਰ ਵਿੱਚ ਬੀਤੀ 11 ਸਤੰਬਰ ਨੂੰ ਡਿਊਟੀ ਖ਼ਤਮ ਕਰਕੇ ਅਜਨਾਲਾ ਵੱਲ ਜਾ ਰਹੇ ਏ.ਐੱਸ.ਆਈ. (ASI) ਜਸਵੰਤ ਸਿੰਘ ਨੂੰ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਤੇ ਪਿੰਡ ਭੱਲਾ ਨੇੜੇ ਗੋਲੀਆਂ ਮਾਰਨ ਦੀ ਘਟਨਾ ਨਾਲ ਜੁੜੇ ਮੁੱਖ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੇ ਅੱਜ ਪੁਲਿਸ ਨਾਲ ਹੋਏ ਇੱਕ ਜ਼ਬਰਦਸਤ ਮੁਕਾਬਲੇ ਦੌਰਾਨ ਮਾਰੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਰਨਬੀਰ ਸਿੰਘ ਕਰਨ ਇਲਾਕੇ ਅੰਦਰ ਕਿਸੇ ਹੋਰ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਘੁੰਮ ਰਿਹਾ ਹੈ। ਇਸ ਖ਼ੁਫ਼ੀਆ ਇਨਪੁਟ ਦੇ ਆਧਾਰ ਤੇ ਪੁਲਿਸ ਦੀ ਵਿਸ਼ੇਸ਼ ਟੀਮ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਸ ਨੂੰ ਘੇਰਾ ਪਾ ਕੇ ਕਾਬੂ ਕਰਨ ਲਈ ਛਾਪੇਮਾਰੀ ਕਾਰਵਾਈ ਸ਼ੁਰੂ ਕੀਤੀ।

ਪੁਲਿਸ ਟੀਮ ਤੇ ਕੀਤੀ ਅੰਨ੍ਹੇਵਾਹ ਫ਼ਾਇਰਿੰਗ

ਪੁਲਿਸ ਅਧਿਕਾਰੀਆਂ ਮੁਤਾਬਕ, ਜਦੋਂ ਟੀਮ ਨੇ ਉਸ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਤਾਂ ਕਰਨਬੀਰ ਕਰਨ ਨੇ ਪੁਲਿਸ ਪਾਰਟੀ ਤੇ ਕਥਿਤ ਤੌਰ ਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਅਚਾਨਕ ਹੋਈ ਗੋਲੀਬਾਰੀ ਦੌਰਾਨ ਪੁਲਿਸ ਦਾ ਇੱਕ ਜਵਾਨ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਸ ਤੋਂ ਬਾਅਦ ਪੁਲਿਸ ਵੱਲੋਂ ਆਪਣੇ ਬਚਾਅ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਗੋਲੀਆਂ ਲੱਗਣ ਕਾਰਨ ਕਰਨਬੀਰ ਕਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਜ਼ਮੀਨ ਤੇ ਡਿੱਗ ਪਿਆ। ਉਸ ਨੂੰ ਤੁਰੰਤ ਕਾਬੂ ਕਰਕੇ ਮੈਡੀਕਲ ਸਹਾਇਤਾ ਲਈ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਬਾਅਦ ਵਿੱਚ ਉਸ ਦੀ ਮੌਤ ਹੋ ਗਈ।

ਪੁਲਿਸ ਹਿਰਾਸਤ ਚੋਂ ਚੱਲ ਰਿਹਾ ਸੀ ਫ਼ਰਾਰ

ਜ਼ਿਕਰਯੋਗ ਹੈ ਕਿ ਕਰਨਬੀਰ ਕਰਨ ਕੁਝ ਦਿਨ ਪਹਿਲਾਂ ਹੀ ਪੁਲਿਸ ਹਿਰਾਸਤ ਵਿੱਚੋਂ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ। ਹਿਰਾਸਤ ਚੋਂ ਭੱਜਣ ਤੋਂ ਬਾਅਦ ਪੁਲਿਸ ਦੀਆਂ ਕਈ ਟੀਮਾਂ ਦਿਨ-ਰਾਤ ਉਸ ਦੇ ਸੰਭਾਵੀ ਟਿਕਾਣਿਆਂ ਤੇ ਛਾਪੇਮਾਰੀ ਕਰ ਰਹੀਆਂ ਸਨ ਅਤੇ ਸਰਗਰਮੀ ਨਾਲ ਉਸ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ।

ਇਸ ਸਮੁੱਚੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਆਈ.ਜੀ. (ਬਾਰਡਰ ਰੇਂਜ) ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਖ਼ੁਦ ਮੌਕਾ-ਏ-ਵਾਰਦਾਤ ਤੇ ਪਹੁੰਚ ਰਹੇ ਹਨ। ਉੱਚ ਪੁਲਿਸ ਅਧਿਕਾਰੀ ਪ੍ਰੈੱਸ ਕਾਨਫ਼ਰੰਸ ਰਾਹੀਂ ਇਸ ਐਨਕਾਊਂਟਰ ਅਤੇ ਪੁਲਿਸ ਵੱਲੋਂ ਕੀਤੀ ਗਈ ਪੂਰੀ ਕਾਰਵਾਈ ਬਾਰੇ ਵਿਸਥਾਰਪੂਰਵਕ ਅਹਿਮ ਵੇਰਵੇ ਸਾਂਝੇ ਕਰਨਗੇ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...