ਅੰਮ੍ਰਿਤਸਰ ‘ਚ ਐਨਕਾਊਂਟਰ, ਤਰਨਤਾਰਨ ਬਾਈਕ ਸਵਾਰ ਕਤਲ ਕੇਸ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਗਲੋਕ ਪਿਸਤੌਲ ਬਰਾਮਦ
Amritsar Police Encounter: ਤਰਨਤਾਰਨ ਦੇ ਤੀਰਥ ਸਥਾਨ ਰੈਸਟ ਹਾਊਸ ਨੇੜੇ 5 ਮਾਰਚ, 2025 ਨੂੰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਜਗਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਗੰਭੀਰ ਰੂਪ ਵਿੱਚ ਜ਼ਖਮੀ ਜਗਦੀਪ ਦੀ ਇਲਾਜ ਦੌਰਾਨ ਮੌਤ ਹੋ ਗਈ।
(Photo Credit: @DGPPunjabPolice)
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੰਗਲਵਾਰ ਨੂੰ ਇੱਕ ਮੁਕਾਬਲੇ ਤੋਂ ਬਾਅਦ ਇੱਕ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐਸਐਸਪੀ ਸੋਹੇਲ ਮੀਰ ਦੇ ਨਿਰਦੇਸ਼ਾਂ ‘ਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬੌਬੀ, ਵਾਸੀ ਪਿੰਡ ਜਮਸਤਪੁਰ, ਥਾਣਾ ਸਦਰ ਤਰਨਤਾਰਨ ਵਜੋਂ ਹੋਈ ਹੈ।
5 ਮਾਰਚ, 2025 ਨੂੰ ਤਰਨਤਾਰਨ ਦੇ ਤੀਰਥ ਸਥਾਨ ਰੈਸਟ ਹਾਊਸ ਨੇੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਜਗਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਗੰਭੀਰ ਰੂਪ ਵਿੱਚ ਜ਼ਖਮੀ ਜਗਦੀਪ ਦੀ ਇਲਾਜ ਦੌਰਾਨ ਮੌਤ ਹੋ ਗਈ।
ਵਾਰਦਾਤ ਦਾ ਮਾਸਟਰਮਾਈਂਡ ਹੈ ਬਲਜਿੰਦਰ
ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁੱਛਗਿੱਛ ਦੌਰਾਨ, ਬਲਜਿੰਦਰ ਦੀ ਪਛਾਣ ਇਸ ਵਾਰਦਾਤ ਦੇ ਮਾਸਟਰਮਾਈਂਡ ਵਜੋਂ ਹੋਈ। ਇੱਕ ਸੂਚਨਾ ‘ਤੇ ਕਾਰਵਾਈ ਕਰਦਿਆਂ, ਚਾਟੀਵਿੰਡ ਖੇਤਰ ਵਿੱਚ ਨਾਕਾਬੰਦੀ ਕੀਤੀ ਗਈ। ਪੁਲਿਸ ਨੂੰ ਦੇਖ ਕੇ, ਮੁਲਜ਼ਮ ਨੇ ਗੋਲੀਬਾਰੀ ਕਰ ਦਿੱਤੀ। ਜਿਸ ਨਾਲ ਉਸ ਨੂੰ ਗੋਲੀਬਾਰੀ ਵਿੱਚ ਸੱਟ ਲੱਗ ਗਈ। ਉਸ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਅਤੇ ਇੱਕ ਐਕਟਿਵਾ ਬਰਾਮਦ ਕੀਤਾ ਗਿਆ ਹੈ। ਜਾਂਚ ਜਾਰੀ ਹੈ।
ਆਪਰੇਸ਼ਨ ਪ੍ਰਹਿਰ ਬਾਰੇ ਜਾਣੋ
ਆਪਰੇਸ਼ਨ ਪ੍ਰਹਿਰ 2.0 ਪੰਜਾਬ ਪੁਲਿਸ ਵੱਲੋਂ ਚਲਾਇਆ ਗਿਆ ਇੱਕ ਵਿਸ਼ੇਸ਼ ਸੁਰੱਖਿਆ ਅਭਿਆਨ ਹੈ। ਜਿਸ ਦਾ ਮਕਸਦ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਆਪਰੇਸ਼ਨ ਤਹਿਤ ਪੁਲਿਸ ਟੀਮਾਂ ਵੱਲੋਂ ਰਾਤੀ ਨਾਕਾਬੰਦੀ, ਪੈਟਰੋਲਿੰਗ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾਂਦੀ ਹੈ। ਖਾਸ ਕਰਕੇ ਨਸ਼ਾ ਤਸਕਰੀ, ਗੈਰਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਤੇ ਨਜ਼ਰ ਰੱਖੀ ਜਾਂਦੀ ਹੈ। ਆਪਰੇਸ਼ਨ ਪ੍ਰਹਿਰ ਨਾਲ ਜੁਰਮ ਤੇ ਕਾਬੂ ਪਾਉਣ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਇਹ ਮੁਹਿੰਮ ਪੁਲਿਸ ਦੀ ਤਿਆਰੀ ਅਤੇ ਚੌਕਸੀ ਨੂੰ ਵੀ ਦਰਸਾਉਂਦੀ ਹੈ।
