AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ ਐਨਕਾਉਂਟਰ, ਹਥਿਆਰਾਂ ਦਾ ਜ਼ਖ਼ੀਰਾ ਬਰਾਮਦ, 5 ਵਿਦੇਸ਼ੀ ਪਿਸਤੌਲ ਤੇ 20 ਜ਼ਿੰਦਾ ਕਾਰਤੂਸ ਜ਼ਬਤ

ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਮੁਤਾਬਕ ਪੂਰੇ ਮਾਮਲੇ ਦੀ ਸ਼ੁਰੂਆਤ ਇੱਕ ਗੁਪਤ ਸੂਚਨਾ ਤੋਂ ਹੋਈ। ਪੱਕੀ ਸੂਚਨਾ ਦੇ ਆਧਾਰ ਤੇ ਛੇਹਰਟਾ ਥਾਣੇ ਦੇ ਐੱਸਐੱਚਓ ਬਲਵਿੰਦਰ ਸਿੰਘ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ ਸੀ। ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ ਸਭ ਤੋਂ ਪਹਿਲਾਂ ਵਿਸ਼ਾਲ ਨਾਮਕ ਬਦਮਾਸ਼ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ .30 ਬੋਰ ਦੀ ਇੱਕ ਗਲੌਕ ਪਿਸਤੌਲ ਬਰਾਮਦ ਕੀਤੀ ਗਈ।

ਅੰਮ੍ਰਿਤਸਰ 'ਚ ਪੁਲਿਸ ਐਨਕਾਉਂਟਰ, ਹਥਿਆਰਾਂ ਦਾ ਜ਼ਖ਼ੀਰਾ ਬਰਾਮਦ, 5 ਵਿਦੇਸ਼ੀ ਪਿਸਤੌਲ ਤੇ 20 ਜ਼ਿੰਦਾ ਕਾਰਤੂਸ ਜ਼ਬਤ
ਅੰਮ੍ਰਿਤਸਰ ‘ਚ ਪੁਲਿਸ ਐਨਕਾਉਂਟਰ, ਹਥਿਆਰਾਂ ਦਾ ਜ਼ਖ਼ੀਰਾ ਬਰਾਮਦ
lalit-sharma
| Published: 25 Sep 2026 23:58 PM IST
Share

ਅੰਮ੍ਰਿਤਸਰ ਵਿੱਚ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਇੱਕ ਪੱਕੀ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਕਥਿਤ ਤੌਰ ਤੇ ਕੇਸ਼ਵ ਸ਼ਿਵਾਲਾ ਗੈਂਗ ਦੇ ਸਰਗਰਮ ਸ਼ੂਟਰਾਂ ਨੂੰ ਘੇਰ ਕੇ ਕਾਬੂ ਕਰ ਲਿਆ। ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਜਿਸ ਵਿੱਚ ਤਿੰਨ ਬਦਮਾਸ਼ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਮੁਕਾਬਲੇ ਅਤੇ ਪੂਰੇ ਆਪਰੇਸ਼ਨ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਿਸੇ ਵੱਡੀ ਅਪਰਾਧਿਕ ਵਾਰਦਾਤ ਅਤੇ ਟਾਰਗੇਟ ਕਿਲਿੰਗ ਦੀ ਕਥਿਤ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ।

ਵਿਸ਼ਾਲ ਬਦਮਾਸ਼ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਮੁਤਾਬਕ ਪੂਰੇ ਮਾਮਲੇ ਦੀ ਸ਼ੁਰੂਆਤ ਇੱਕ ਗੁਪਤ ਸੂਚਨਾ ਤੋਂ ਹੋਈ। ਪੱਕੀ ਸੂਚਨਾ ਦੇ ਆਧਾਰ ਤੇ ਛੇਹਰਟਾ ਥਾਣੇ ਦੇ ਐੱਸਐੱਚਓ ਬਲਵਿੰਦਰ ਸਿੰਘ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ ਸੀ। ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ ਸਭ ਤੋਂ ਪਹਿਲਾਂ ਵਿਸ਼ਾਲ ਨਾਮਕ ਬਦਮਾਸ਼ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ .30 ਬੋਰ ਦੀ ਇੱਕ ਗਲੌਕ ਪਿਸਤੌਲ ਬਰਾਮਦ ਕੀਤੀ ਗਈ।

ਵਿਸ਼ਾਲ ਨੂੰ ਹਿਰਾਸਤ ਵਿੱਚ ਲੈ ਕੇ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਹੋਰ ਸਾਥੀ ਥਾਂਦਾ ਰੋਡ ਨੇੜੇ ਝਾੜੀਆਂ ਅਤੇ ਜੰਗਲਨੁਮਾ ਇਲਾਕੇ ਵਿੱਚ ਲੁਕੇ ਹੋਏ ਹਨ। ਪੁਲਿਸ ਮੁਤਾਬਕ ਉਹ ਕਿਸੇ ਵੱਡੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਵਿਸ਼ਾਲ ਦੇ ਇਸ਼ਾਰੇ ਦੀ ਉਡੀਕ ਕਰ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ।

ਪੁਲਿਸ ਵੱਲੋਂ ਲਾਊਡਸਪੀਕਰ ਰਾਹੀਂ ਬਦਮਾਸ਼ਾਂ ਨੂੰ ਵਾਰ-ਵਾਰ ਸਰੰਡਰ ਕਰਨ ਦੀ ਅਪੀਲ ਕੀਤੀ ਗਈ। ਪੁਲਿਸ ਮੁਤਾਬਕ ਚੇਤਾਵਨੀ ਨੂੰ ਅਣਦੇਖਾ ਕਰਦਿਆਂ ਬਦਮਾਸ਼ਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਚਾਰ ਵਿੱਚੋਂ ਤਿੰਨ ਬਦਮਾਸ਼ਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਪੁਲਿਸ ਨੇ ਚਾਰਾਂ ਨੂੰ ਕਾਬੂ ਕਰ ਲਿਆ।

ਜ਼ਖ਼ਮੀ ਬਦਮਾਸ਼ਾਂ ਨੂੰ ਤੁਰੰਤ ਮੁੱਢਲੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਅਨੁਸਾਰ ਜ਼ਖ਼ਮੀਆਂ ਦੀ ਪਛਾਣ ਛਿੰਦਾ ਪਹਿਲਵਾਨ ਵਾਸੀ ਫਿਰੋਜ਼ਪੁਰ, ਸ਼ਿਵਮ ਉਰਫ਼ ਸ਼ਿਵਾ ਵਾਸੀ ਫਰੀਦਕੋਟ ਅਤੇ ਲਵਕੇਸ਼ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਚੌਥੇ ਸਾਥੀ ਰਾਜਵਿੰਦਰ ਵਾਸੀ ਅੰਮ੍ਰਿਤਸਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 5 ਪਿਸਤੌਲ, ਜਿਨ੍ਹਾਂ ਵਿੱਚ 2 ਗਲੌਕ ਅਤੇ 3 ਬੇਰੇਟਾ ਪਿਸਤੌਲ ਸ਼ਾਮਲ ਹਨ, ਸਮੇਤ 20 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਹਥਿਆਰਾਂ ਦੀ ਸਪਲਾਈ ਚੇਨ ਤੇ ਹੋਰ ਟਿਕਾਣਿਆਂ ਤੇ ਛਾਪੇਮਾਰੀ

ਕਮਿਸ਼ਨਰ ਗਿੱਲ ਨੇ ਦੱਸਿਆ ਕਿ ਇਹ ਪੂਰਾ ਆਪਰੇਸ਼ਨ ਡੀਸੀਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ, ਡੀਸੀਪੀ ਸਿਟੀ ਤੇਜਾ ਸਾਹਿਬ ਅਤੇ ਏਡੀਸੀਪੀ ਸਿਟੀ-2 ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਫਰੀਦਕੋਟ ਸਮੇਤ ਗੁਆਂਢੀ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੀ ਸਪਲਾਈ ਚੇਨ ਅਤੇ ਹੋਰ ਟਿਕਾਣਿਆਂ ਤੇ ਛਾਪੇਮਾਰੀ ਲਈ ਡੀਐੱਸਪੀ ਰੈਂਕ ਦੇ ਦੋ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਵੀ ਭੇਜੀਆਂ ਗਈਆਂ ਹਨ।

ਪੁਲਿਸ ਕਮਿਸ਼ਨਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਛੋਟੇ-ਛੋਟੇ ਲਾਲਚ ਅਤੇ ਪੈਸਿਆਂ ਦਾ ਝਾਂਸਾ ਦੇ ਕੇ ਸਥਾਨਕ ਨੌਜਵਾਨਾਂ ਨੂੰ ਮੋਹਰੇ ਵਜੋਂ ਵਰਤ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਭਟਕੇ ਹੋਏ ਨੌਜਵਾਨ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ਸਰੰਡਰ ਕਰਨ, ਪੁਲਿਸ ਵੱਲੋਂ ਉਨ੍ਹਾਂ ਪ੍ਰਤੀ ਨਰਮ ਰੁਖ ਅਪਣਾਇਆ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਫਿਲਹਾਲ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਉਨ੍ਹਾਂ ਦੇ ਪੂਰੇ ਨੈੱਟਵਰਕ ਅਤੇ ਪਿਛਲੀਆਂ ਵਾਰਦਾਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...