AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਖ਼ੂਨੀ ਮੁਠਭੇੜ, ਜੱਗੂ ਭਗਵਾਨਪੂਰੀਆ ਗੈਂਗ ਦੇ 2 ਸ਼ੂਟਰ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਬਹੁਤ ਹੀ ਮੁਸਤੈਦੀ ਭਰੀ ਕਾਰਵਾਈ ਕਰਦਿਆਂ ਪੰਜਾਬ ਨੂੰ ਦਹਿਲਾਉਣ ਦੀ ਇੱਕ ਵੱਡੀ 'ਟਾਰਗੇਟ ਕਿੱਲਿੰਗ' ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਤਿੱਖੀ ਮੁਠਭੇੜ ਤੋਂ ਬਾਅਦ ਦੋ ਖ਼ਤਰਨਾਕ ਹਥਿਆਰਬੰਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਜਵਾਬੀ ਫਾਇਰਿੰਗ ਦੌਰਾਨ ਇੱਕ ਮੁਲਜ਼ਮ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਵੀ ਹੋਇਆ ਹੈ।

ਅੰਮ੍ਰਿਤਸਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਖ਼ੂਨੀ ਮੁਠਭੇੜ, ਜੱਗੂ ਭਗਵਾਨਪੂਰੀਆ ਗੈਂਗ ਦੇ 2 ਸ਼ੂਟਰ ਕਾਬੂ
lalit-sharma
| Published: 23 May 2026 19:48 PM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਬਹੁਤ ਹੀ ਮੁਸਤੈਦੀ ਭਰੀ ਕਾਰਵਾਈ ਕਰਦਿਆਂ ਪੰਜਾਬ ਨੂੰ ਦਹਿਲਾਉਣ ਦੀ ਇੱਕ ਵੱਡੀ ‘ਟਾਰਗੇਟ ਕਿੱਲਿੰਗ’ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਤਿੱਖੀ ਮੁਠਭੇੜ ਤੋਂ ਬਾਅਦ ਦੋ ਖ਼ਤਰਨਾਕ ਹਥਿਆਰਬੰਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਜਵਾਬੀ ਫਾਇਰਿੰਗ ਦੌਰਾਨ ਇੱਕ ਮੁਲਜ਼ਮ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਵੀ ਹੋਇਆ ਹੈ।

ਜੱਗੂ ਭਗਵਾਨਪੂਰੀਆ ਗੈਂਗ ਨਾਲ ਸਬੰਧ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਕੁਖਿਆਤ ਜੱਗੂ ਭਗਵਾਨਪੂਰੀਆ ਗੈਂਗ ਦੇ ਸ਼ੂਟਰ ਹਨ। ਜ਼ਖ਼ਮੀ ਮੁਲਜ਼ਮ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ, ਜਦਕਿ ਦੂਜੇ ਮੁਲਜ਼ਮ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਮਾਇਆ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਵਾਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਇਨ੍ਹਾਂ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਤੋਂ ਹੱਤਿਆ ਦੀ ਸੁਪਾਰੀ ਲਈ ਸੀ, ਪਰ ਪੁਲਿਸ ਦੀ ਚੌਕਸੀ ਨੇ ਇਸ ਸਾਜ਼ਿਸ਼ ਨੂੰ ਸਿਰੇ ਚੜ੍ਹਨ ਤੋਂ ਰੋਕ ਦਿੱਤਾ।

ਮੁਠਭੇੜ ਅਤੇ ਗ੍ਰਿਫ਼ਤਾਰੀ ਦਾ ਵੇਰਵਾ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਆਪ੍ਰੇਸ਼ਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਇਸਲਾਮਾਬਾਦ ਦੇ ਅਧੀਨ ਆਉਂਦੇ ਫਤਾਹਪੁਰ ਇਲਾਕੇ ਵਿੱਚ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਰੂਟੀਨ ਗਸ਼ਤ ਅਤੇ ਸਰਚ ਅਭਿਆਨ ‘ਤੇ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫੜੇ ਜਾਣ ਦੇ ਡਰੋਂ ਪੁਲਿਸ ਪਾਰਟੀ ‘ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਤੁਰੰਤ ਮੋਰਚਾ ਸੰਭਾਲਦਿਆਂ ਆਤਮ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਪੁਲਿਸ ਵੱਲੋਂ ਚਲਾਈ ਗਈ ਗੋਲੀ ਇੱਕ ਮੁਲਜ਼ਮ ਦੇ ਪੈਰ ਵਿੱਚ ਜਾ ਲੱਗੀ, ਜਿਸ ਕਾਰਨ ਉਹ ਉੱਥੇ ਹੀ ਡਿੱਗ ਪਿਆ। ਇਸ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਦੋਵਾਂ ਨੂੰ ਦਬੋਚ ਲਿਆ। ਜ਼ਖ਼ਮੀ ਬਦਮਾਸ਼ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਵਿਦੇਸ਼ੀ ਗੈਂਗਸਟਰ ਅੰਕੁਸ਼ ਬਾਹਮਣ ਨਾਲ ਲਿੰਕ

ਮੁੱਢਲੀ ਪੁੱਛਗਿੱਛ ਵਿੱਚ ਬਹੁਤ ਹੀ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰ ਅੰਕੁਸ਼ ਬਾਹਮਣ ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਵਿਰੋਧੀ ਗੁੱਟ ਦੇ ਦੋ ਮੈਂਬਰਾਂ ਦੀ ਹੱਤਿਆ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਪੁਲਿਸ ਅਧਿਕਾਰੀਆਂ ਅਨੁਸਾਰ, ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਨਾ ਸਿਰਫ਼ ਦੋ ਕੀਮਤੀ ਜਾਨਾਂ ਬਚੀਆਂ ਹਨ, ਸਗੋਂ ਇਲਾਕੇ ਵਿੱਚ ਗੈਂਗਵਾਰ ਦੀ ਇੱਕ ਵੱਡੀ ਵਾਰਦਾਤ ਵੀ ਟਲ ਗਈ ਹੈ।

ਫੜੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਹ ਨਸ਼ਾ ਤਸਕਰੀ, ਚੋਰੀ ਅਤੇ ਲੁੱਟ-ਖੋਹ ਵਰਗੇ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। ਥਾਣਾ ਇਸਲਾਮਾਬਾਦ ਵਿੱਚ ਉਨ੍ਹਾਂ ਵਿਰੁੱਧ ਹੱਤਿਆ ਦੀ ਕੋਸ਼ਿਸ਼, ਪੁਲਿਸ ‘ਤੇ ਹਮਲਾ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਨਵਾਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਨ੍ਹਾਂ ਦੇ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਇਨ੍ਹਾਂ ਦੇ ਨਿਸ਼ਾਨੇ ‘ਤੇ ਹੋਰ ਕੌਣ-ਕੌਣ ਸੀ, ਇਸ ਬਾਰੇ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...