ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਤੇ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ, 10 ਆਧੁਨਿਕ ਹਥਿਆਰ ਬਰਾਮਦ

Published: 

22 Sep 2025 15:14 PM IST

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ 'ਚ ਸਨ। ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ, ਇਹ ਮੁਲਜ਼ਮ ਪੰਜਾਬ 'ਚ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਨਾਲ ਸ਼ਾਂਤੀ ਤੇ ਸਦਭਾਵਨਾ ਭੰਗ ਹੋ ਰਹੀ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨੇ ਸੂਬੇ 'ਚ ਇੱਕ ਸੰਭਾਵੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਤੇ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ, 10 ਆਧੁਨਿਕ ਹਥਿਆਰ ਬਰਾਮਦ
Follow Us On

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਚ ਹਥਿਆਰਾਂ ਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਨ ਚ ਇੱਕ ਵੱਡੀ ਸਫਲਤਾ ਹਾਸਲ ਕੀਤੀ। ਪੁਲਿਸ ਨੇ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਚੋਂ ਦਸ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ, ਜਿਨ੍ਹਾਂ ਚ ਤਿੰਨ PX5 .30 ਬੋਰ, ਤਿੰਨ Glock 9mm, ਇੱਕ ਬਰੇਟਾ 9mm ਤੇ ਤਿੰਨ .30 ਬੋਰ ਸ਼ਾਮਲ ਹਨ। ਪੁਲਿਸ ਨੇ ਹਵਾਲਾ ਪੈਸੇ ਚ 2.5 ਲੱਖ ਰੁਪਏ ਵੀ ਜ਼ਬਤ ਕੀਤੇ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਚ ਸਨ। ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ, ਇਹ ਮੁਲਜ਼ਮ ਪੰਜਾਬ ਚ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਨਾਲ ਸ਼ਾਂਤੀ ਤੇ ਸਦਭਾਵਨਾ ਭੰਗ ਹੋ ਰਹੀ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਵਾਈ ਨੇ ਸੂਬੇ ਚ ਇੱਕ ਸੰਭਾਵੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਇਸ ਮਾਮਲੇ ਚ ਅੰਮ੍ਰਿਤਸਰ ਦੇ ਗੇਟ ਹਕੀਮਾ ਪੁਲਿਸ ਸਟੇਸ਼ਨ ਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਤੇ ਸਰਹੱਦ ਪਾਰ ਦੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕਰ ਰਹੀ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਸ਼ਾ-ਅੱਤਵਾਦ ਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਪੰਜਾਬ ਚ ਪੂਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਰਾਜ ਚ ਸ਼ਾਂਤੀ ਬਣਾਈ ਰੱਖਣ ਲਈ ਅਜਿਹੇ ਕਾਰਜ ਜਾਰੀ ਰਹਿਣਗੇ।