AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 7 ਵਿਦੇਸ਼ੀ ਪਿਸਤੌਲਾਂ ਤੇ 2.1 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਪਾਕਿਸਤਾਨ ਆਧਾਰਿਤ ਸਮਗਲਰਾਂ ਨਾਲ ਵੀ ਸਬੰਧ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਤੇ ਸਰਹੱਦ ਪਾਰ ਬੈਠੇ ਤਸਕਰਾਂ ਦੀ ਪਛਾਣ ਕਰਨ 'ਚ ਜੁਟੀ ਹੋਈ ਹੈ। ਕਮਿਸ਼ਨਰ ਭੁੱਲਰ ਨੇ ਸੰਕੇਤ ਦਿੱਤੇ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਹੋਰ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋ ਸਕਦੀਆਂ ਹਨ।

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 7 ਵਿਦੇਸ਼ੀ ਪਿਸਤੌਲਾਂ ਤੇ 2.1 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
tv9-punjabi
| Published: 18 May 2026 15:31 PM IST
Share

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ ਤਹਿਤ ਪੁਲਿਸ ਨੇ ਇੱਕ ਵੱਡੇ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 7 ਅਤਿ ਆਧੁਨਿਕ ਵਿਦੇਸ਼ੀ ਪਿਸਤੌਲਾਂ ਤੇ 2 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਮਾਮਲੇ ਵਿੱਚ ਖੁਸ਼ ਕੁਮਾਰ ਉਰਫ਼ ਭੋਲੂ ਨਾਮਕ 26 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਅੰਮ੍ਰਿਤਸਰ ਦੇ ਗੁਰੂ ਵਾਲੀ ਗੇਟ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਰਹਿ ਚੁੱਕਾ ਹੈ। ਸਾਲ 2018 ‘ਚ ਉਸਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੋਇਆ ਸੀ ਤੇ ਬਾਅਦ ‘ਚ ਉਹ ਜ਼ਮਾਨਤ ਤੇ ਬਾਹਰ ਆ ਗਿਆ ਸੀ। ਇਸ ਤੋਂ ਇਲਾਵਾ ਉਸ ਤੇ ਸਨੈਚਿੰਗ ਤੇ ਆਰਮਜ਼ ਐਕਟ ਦੇ ਕੇਸ ਵੀ ਦਰਜ ਹਨ।

ਸਾਲ 2020 ‘ਚ ਖਰੜ, ਮੋਹਾਲੀ ‘ਚ ਵੀ ਉਸ ਤੋਂ ਇੱਕ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ ਸਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾ ਕਈ ਸਾਲਾਂ ਤੋਂ ਗੁਪਤ ਤਰੀਕੇ ਨਾਲ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਸੀ ਤੇ ਆਪਣੀ ਦੁਕਾਨ ਦੀ ਆੜ ‘ਚ ਸਮਗਲਿੰਗ ਦਾ ਕੰਮ ਕਰਦਾ ਰਿਹਾ।

ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰ ਕਾਫ਼ੀ ਖ਼ਤਰਨਾਕ ਤੇ ਆਧੁਨਿਕ ਹਨ। ਇਨ੍ਹਾਂ ‘ਚ ਟਰਕੀ ਵਿੱਚ ਬਣੀ ਗਲੈਡੀਏਟਰ ਪਿਸਤੌਲ, ਇਟਾਲੀਅਨ ਬਰੇਟਾ, ਆਸਟਰੀਆ ਤੇ ਚੀਨ ‘ਚ ਬਣੇ ਹਥਿਆਰ ਵੀ ਸ਼ਾਮਲ ਹਨ। ਪੁਲਿਸ ਅਨੁਸਾਰ ਇਹ ਸਾਰੇ ਹਥਿਆਰ ਗੈਂਗਸਟਰ ਨੈੱਟਵਰਕ ਲਈ ਮੰਗਵਾਏ ਗਏ ਸਨ। ਕਮਿਸ਼ਨਰ ਭੁੱਲਰ ਨੇ ਕਿਹਾ ਕਿ ਜੇ ਇਹ ਹਥਿਆਰ ਅੱਗੇ ਅਪਰਾਧਿਕ ਗਿਰੋਹਾਂ ਤੱਕ ਪਹੁੰਚ ਜਾਂਦੇ ਤਾਂ ਅੰਮ੍ਰਿਤਸਰ ਤੇ ਆਸ-ਪਾਸ ਦੇ ਇਲਾਕਿਆਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦੇ ਸਨ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਪਾਕਿਸਤਾਨ ਆਧਾਰਿਤ ਸਮਗਲਰਾਂ ਨਾਲ ਵੀ ਸਬੰਧ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਤੇ ਸਰਹੱਦ ਪਾਰ ਬੈਠੇ ਤਸਕਰਾਂ ਦੀ ਪਛਾਣ ਕਰਨ ‘ਚ ਜੁਟੀ ਹੋਈ ਹੈ। ਕਮਿਸ਼ਨਰ ਭੁੱਲਰ ਨੇ ਸੰਕੇਤ ਦਿੱਤੇ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਹੋਰ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ‘ਚ ਕਈ ਨੌਜਵਾਨ ਓਵਰਨਾਈਟ ਅਮੀਰ ਬਣਨ ਦੀ ਲਾਲਚ ‘ਚ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਰਗੇ ਗੈਰਕਾਨੂੰਨੀ ਧੰਧਿਆਂ ਵੱਲ ਵੱਧ ਰਹੇ ਹਨ। ਇਹ ਚਿੰਤਾ ਦਾ ਵਿਸ਼ਾ ਹੈ ਕਿ ਇੱਕ 26 ਸਾਲਾ ਨੌਜਵਾਨ, ਜੋ ਆਮ ਕਾਰੋਬਾਰ ਕਰਦਾ ਸੀ, ਇਸ ਤਰ੍ਹਾਂ ਦੇ ਅਪਰਾਧਿਕ ਜਾਲ ‘ਚ ਫਸ ਗਿਆ। ਪੁਲਿਸ ਕਮਿਸ਼ਨਰ ਨੇ ਮਾਪਿਆਂ ਤੇ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਤੇ ਨਿਗਰਾਨੀ ਰੱਖਣ, ਉਨ੍ਹਾਂ ਨਾਲ ਸੰਵਾਦ ਕਰਨਅਤੇ ਕੌਂਸਲਿੰਗ ਰਾਹੀਂ ਉਨ੍ਹਾਂ ਨੂੰ ਕੁਰਾਹੇ ਪੈਣ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

Follow Us
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ, "ਅਸੀਂ ਡੱਟ ਕੇ ਲੜਾਂਗੇ।"
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ,
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...