ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ISI ਸਮਰਥਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪੈਟਰੋਲ ਬੰਬਾਂ ਤੇ ਪਿਸਤੌਲਾਂ ਸਮੇਤ 9 ਮੁਲਜ਼ਮ ਕਾਬੂ

Updated On: 

04 Aug 2026 10:50 AM IST

ਪੁਲਿਸ ਦੀ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਕਥਿਤ ਮੁਲਜ਼ਮ ਵਿਦੇਸ਼ ਬੈਠੇ ISI ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਦਾ ਮਕਸਦ ਸਥਾਨਕ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਕੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ, ਸੁਰੱਖਿਆ ਸੰਸਥਾਨਾਂ ਦੀ ਨਿਗਰਾਨੀ ਕਰਨਾ, ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਕਰਨਾ ਤੇ ਇਲਾਕੇ ਦੀ ਸ਼ਾਂਤੀ ਭੰਗ ਕਰਨਾ ਸੀ।

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ISI ਸਮਰਥਿਤ ਸਰਹੱਦ ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪੈਟਰੋਲ ਬੰਬਾਂ ਤੇ ਪਿਸਤੌਲਾਂ ਸਮੇਤ 9 ਮੁਲਜ਼ਮ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ISI ਸਮਰਥਿਤ ਦੋ ਸਰਹੱਦ ਪਾਰ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਚ 4 ਨਾਬਾਲਗ ਵੀ ਸ਼ਾਮਲ ਹਨ। ਕਾਰਵਾਈ ਦੌਰਾਨ ਪੁਲਿਸ ਨੇ 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ ਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਦੀ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਥਿਤ ਮੁਲਜ਼ਮ ਵਿਦੇਸ਼ ਬੈਠੇ ISI ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਇਨ੍ਹਾਂ ਦਾ ਮਕਸਦ ਸਥਾਨਕ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਕੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ, ਸੁਰੱਖਿਆ ਸੰਸਥਾਨਾਂ ਦੀ ਨਿਗਰਾਨੀ ਕਰਨਾ, ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਕਰਨਾ ਤੇ ਇਲਾਕੇ ਦੀ ਸ਼ਾਂਤੀ ਭੰਗ ਕਰਨਾ ਸੀ।

ਰੇਲਵੇ ਟਰੈਕਾਂ ਨੇੜੇ ਲਗਾਏ ਗਏ ਨਿਗਰਾਨੀ ਕੈਮਰੇ

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵੱਲੋਂ ਰੇਲਵੇ ਟਰੈਕਾਂ ਦੇ ਨੇੜੇ ਨਿਗਰਾਨੀ ਕੈਮਰੇ ਲਗਾਏ ਗਏ ਸਨ। ਇਨ੍ਹਾਂ ਕੈਮਰਿਆਂ ਦੀ ਫੁਟੇਜ ਕਥਿਤ ਤੌਰ ‘ਤੇ ਵਿਦੇਸ਼ੀ ਹੈਂਡਲਰਾਂ ਨਾਲ ਸਾਂਝੀ ਕੀਤੀ ਜਾ ਰਹੀ ਸੀ।

ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ‘ਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਮਾਡਿਊਲ ਦੇ ਲਿੰਕਸ, ਵਿੱਤੀ ਲੈਣ-ਦੇਣ ਤੇ ਹੋਰ ਅੱਤਵਾਦੀ ਗਤੀਵਿਧੀਆਂ ‘ਚ ਸੰਭਾਵਿਤ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ।

ਵੱਖ-ਵੱਖ ਥਾਣਿਆਂ ‘ਚ ਮਾਮਲੇ ਦਰਜ

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ, ਏਅਰਪੋਰਟ ਤੇ ਸੀ-ਡਿਵੀਜ਼ਨ ‘ਚ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇ ਪੱਧਰ ਦੀ ਜਾਂਚ ਜਾਰੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕਿਹਾ ਹੈ ਕਿ ਉਹ ਅੱਤਵਾਦੀ ਨੈੱਟਵਰਕਾਂ ਨੂੰ ਤੋੜਨ ਤੇ ਪੰਜਾਬ ਦੀ ਸ਼ਾਂਤੀ, ਸੁਰੱਖਿਆ ਤੇ ਸੰਪ੍ਰਭੁਤਾ ਦੀ ਰੱਖਿਆ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

Follow Us