ਅੰਮ੍ਰਿਤਸਰ ‘ਚ 105 ਕਿਲੋ ਹੈਰੋਇਨ ਸਮੇਤ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼, ਵੱਡੀ ਗਿਣਤੀ ‘ਚ ਹਥਿਆਰ ਬਰਾਮਦ

Published: 

27 Oct 2024 16:56 PM

ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਇੱਕ ਕੁਇੰਟਲ, ਪੰਜ ਕਿੱਲੋ ਹੈਰੋਇਨ ਅਤੇ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜਾਇਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ।

ਅੰਮ੍ਰਿਤਸਰ ਚ 105 ਕਿਲੋ ਹੈਰੋਇਨ ਸਮੇਤ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼, ਵੱਡੀ ਗਿਣਤੀ ਚ ਹਥਿਆਰ ਬਰਾਮਦ

ਅੰਮ੍ਰਿਤਸਰ 'ਚ 105 ਕਿਲੋ ਹੈਰੋਇਨ ਬਰਾਮਦ, ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ

Follow Us On

ਪੰਜਾਬ ਪੁਲਿਸ ਨੂੰ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਅਪਰੇਸ਼ਨ ਦੌਰਾਨ ਸਰਹੱਦ ਪਾਰ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕੀਤੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜਾਇਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਦੇ ਦੋ ਸਾਥੀਆਂ ਨਵ ਭੁੱਲਰ, ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਬਾਬਾ ਬਕਾਲਾ, ਅੰਮ੍ਰਿਤਸਰ ਤੋਂ ਐਸ.ਐਸ.ਓ.ਸੀ. ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਇਸ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਟਾਇਰਾਂ ਤੋਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਵਰਤੋਂ ਜਲ ਮਾਰਗਾਂ ਰਾਹੀਂ ਤਸਕਰੀ ਲਈ ਕੀਤੀ ਜਾਂਦੀ ਸੀ।

ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਪੰਜਾਬ ਵਿੱਚ ਇੱਕ ਖੁਫੀਆ ਕਾਰਵਾਈ ਦੌਰਾਨ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਨਸ਼ਾ ਤਸਕਰੀ ਗਰੋਹ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਮੁੱਖ ਸਹਿਯੋਗੀ ਸਣੇ 3 ਹੋਰ ਸਾਥੀ ਗ੍ਰਿਫ਼ਤਾਰ, ਨਾਜਾਇਜ਼ ਹਥਿਆਰਾਂ ਦੀ ਵੀ ਬਰਾਮਦਗੀ ਹੋਈ