AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ਕਾਲੀ ਫ਼ਿਲਮ; ਹਥਿਆਰਾਂ ਤੇ ਦੇਰ ਰਾਤ ਹੁੱਲੜਬਾਜ਼ੀ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੈ। ਡੀਸੀਪੀ ਜੁਗਰਾਜ ਸਿੰਘ ਅਨੁਸਾਰ ਗੱਡੀਆਂ ਦੀਆਂ ਕਾਲੀਆਂ ਫ਼ਿਲਮਾਂ, ਹਥਿਆਰਾਂ ਅਤੇ ਬੇਸਬਾਲ ਬੈਟਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ ਬੰਦ ਰੱਖਣ ਅਤੇ ਉੱਚੀ ਆਵਾਜ਼ ਵਿੱਚ ਸੰਗੀਤ 'ਤੇ ਵੀ ਪਾਬੰਦੀ ਲਗਾਈ ਗਈ ਹੈ।

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ਕਾਲੀ ਫ਼ਿਲਮ; ਹਥਿਆਰਾਂ ਤੇ ਦੇਰ ਰਾਤ ਹੁੱਲੜਬਾਜ਼ੀ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ
lalit-sharma
| Updated On: 08 Sep 2026 22:55 PM IST
Share

ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਟ੍ਰੈਫਿਕ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਮਕਸਦ ਨਾਲ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਸਬੰਧੀ ਮੀਡੀਆ ਨਾਲ ਰਸਮੀ ਗੱਲਬਾਤ ਕਰਦਿਆਂ ਡੀਸੀਪੀ (ਇਨਵੈਸਟੀਗੇਸ਼ਨ) ਜੁਗਰਾਜ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਭਰ ਵਿੱਚ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸ਼ਾਂਤੀ ਤੇ ਵਿਵਸਥਾ ਕਾਇਮ ਰੱਖਣ ਵਿੱਚ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ।

ਕਾਲੀ ਫ਼ਿਲਮ, ਬਲਿੰਕਰ ਅਤੇ ਫ਼ਲੈਸ਼ਰ ਵਾਲੇ ਵਾਹਨਾਂ ‘ਤੇ ਤਿੱਖੀ ਨਜ਼ਰ

ਡੀਸੀਪੀ ਨੇ ਸਪੱਸ਼ਟ ਕੀਤਾ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਸ਼ਹਿਰ ਦੀਆਂ ਸੜਕਾਂ ‘ਤੇ ਦੌੜ ਰਹੇ ਵਾਹਨਾਂ ‘ਤੇ ਲੱਗੀਆਂ ਗ਼ੈਰ-ਕਾਨੂੰਨੀ ਕਾਲੀਆਂ ਫ਼ਿਲਮਾਂ (ਬਲੈਕ ਫ਼ਿਲਮ), ਬਲਿੰਕਰ ਅਤੇ ਫ਼ਲੈਸ਼ਰ ਲਾਈਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਨ੍ਹਾਂ ਵੀ ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਕਾਲੀ ਫ਼ਿਲਮ ਜਾਂ ਸਰਕਾਰ ਵੱਲੋਂ ਪਾਬੰਦੀਸ਼ੁਦਾ ਯੰਤਰ ਲਗਾਏ ਗਏ ਹੋਣਗੇ, ਉਨ੍ਹਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਮੁਹਿੰਮ ਸਿਰਫ਼ ਇੱਕ ਦਿਨ ਲਈ ਨਹੀਂ ਹੈ, ਸਗੋਂ ਸਮੁੱਚੇ ਸ਼ਹਿਰ ਅੰਦਰ ਰੋਜ਼ਾਨਾ ਆਧਾਰ ‘ਤੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ (ਰੈਂਡਮ) ਚੈਕਿੰਗ ਲਗਾਤਾਰ ਜਾਰੀ ਰਹੇਗੀ।

ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ ਬੰਦ ਰੱਖਣ ਦੇ ਹੁਕਮ

ਰਾਤ ਦੇ ਸਮੇਂ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਵੀ ਪੁਲਿਸ ਵੱਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਡੀਸੀਪੀ ਜੁਗਰਾਜ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੇ ਤੈਅ ਨਿਰਦੇਸ਼ਾਂ ਮੁਤਾਬਕ ਰਾਤ 12 ਵਜੇ ਤੋਂ ਬਾਅਦ ਸਾਰੇ ਰੈਸਟੋਰੈਂਟ, ਢਾਬੇ ਅਤੇ ਹੋਰ ਵਪਾਰਕ ਅਦਾਰੇ ਲਾਜ਼ਮੀ ਤੌਰ ‘ਤੇ ਬੰਦ ਕਰਨੇ ਹੋਣਗੇ। ਇਸ ਤੋਂ ਇਲਾਵਾ ਜਨਤਕ ਥਾਵਾਂ, ਵਾਹਨਾਂ ਜਾਂ ਬਾਹਰ ਖੁੱਲ੍ਹੇ ਖੇਤਰਾਂ ਵਿੱਚ ਉੱਚੀ ਆਵਾਜ਼ ਵਿੱਚ ਮਿਊਜ਼ਿਕ ਸਿਸਟਮ ਅਤੇ ਲਾਊਡਸਪੀਕਰ ਚਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ਤੁਰੰਤ ਮਾਮਲਾ ਦਰਜ ਕਰਕੇ ਕਾਰਵਾਈ ਕਰੇਗੀ।

ਵਾਹਨਾਂ ‘ਚ ਬੇਸਬਾਲ ਬੈਟ ਜਾਂ ਤੇਜ਼ਧਾਰ ਹਥਿਆਰ ਰੱਖਣ ‘ਤੇ ਮਨਾਹੀ

ਉਨ੍ਹਾਂ ਅੱਗੇ ਦੱਸਿਆ ਕਿ ਵਿਸ਼ੇਸ਼ ਨਾਕਾਬੰਦੀ ਅਤੇ ਜਾਂਚ ਦੌਰਾਨ ਜੇਕਰ ਕਿਸੇ ਵੀ ਗੱਡੀ ਵਿੱਚੋਂ ਕੋਈ ਮਾਰੂ ਹਥਿਆਰ, ਨੁਕੀਲਾ ਜਾਂ ਤੇਜ਼ਧਾਰ ਹਥਿਆਰ, ਬੇਸਬਾਲ ਬੈਟ ਜਾਂ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਸਮਾਨ ਬਰਾਮਦ ਹੁੰਦਾ ਹੈ ਤਾਂ ਉਸ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

ਸਵੈ-ਰੱਖਿਆ (ਸੈਲਫ਼ ਡਿਫ਼ੈਂਸ) ਦੇ ਨਾਂ ‘ਤੇ ਆਮ ਨਾਗਰਿਕਾਂ ਵੱਲੋਂ ਹਥਿਆਰ ਜਾਂ ਬੇਸਬਾਲ ਰੱਖਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਡੀਸੀਪੀ ਨੇ ਕਿਹਾ ਕਿ ਆਮ ਲੋਕਾਂ ਨੂੰ ਅਜਿਹੇ ਹਥਿਆਰ ਕੋਲ ਰੱਖਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਸ਼ਹਿਰੀਆਂ ਨੂੰ ਭਰੋਸਾ ਦਿਵਾਇਆ ਕਿ ਰਾਤ ਦੇ ਸਮੇਂ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਸ਼ਹਿਰ ਅੰਦਰ ਕੁੱਲ 68 ਬੀਟਾਂ ਬਣਾਈਆਂ ਗਈਆਂ ਹਨ, ਜਿੱਥੇ ਪੁਲਿਸ ਦੀਆਂ ਪੈਟਰੋਲਿੰਗ ਗੱਡੀਆਂ ਅਤੇ ਪਿਕਅੱਪ ਵੈਨਾਂ ਰਾਹੀਂ 24 ਘੰਟੇ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਰਾਤ ਵੇਲੇ ਲੋੜ ਪੈਣ ‘ਤੇ ਅੰਮ੍ਰਿਤਸਰ ਪੁਲਿਸ ਵੱਲੋਂ ‘ਪਿਕ ਐਂਡ ਡ੍ਰੌਪ’ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਕਾਨੂੰਨ ਸਾਰਿਆਂ ਲਈ ਬਰਾਬਰ

ਡੀਸੀਪੀ ਜੁਗਰਾਜ ਸਿੰਘ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਕਾਨੂੰਨ ਦੀ ਨਜ਼ਰ ਵਿੱਚ ਸਾਰੇ ਬਰਾਬਰ ਹਨ। ਚਾਹੇ ਕੋਈ ਆਮ ਨਾਗਰਿਕ ਹੋਵੇ ਜਾਂ ਕੋਈ ਅਖੌਤੀ ਵੀ.ਆਈ.ਪੀ. (VIP), ਜੇਕਰ ਕੋਈ ਵੀ ਟ੍ਰੈਫਿਕ ਜਾਂ ਕਾਨੂੰਨ ਦੇ ਨਿਯਮ ਤੋੜਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਪੁਲਿਸ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਮੁੜ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਦਿਨ-ਰਾਤ ਹਾਜ਼ਰ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...