ਅੰਮ੍ਰਿਤਸਰ: 450 ਕਰੋੜ ਦੀ ਹੋਰੋਇਨ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ; ਪਾਕਿਸਤਾਨੀ ਮੂਸਾ ਗੈਂਗ ਨਾਲ ਜੁੜੇ ਤਾਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਐਸਐਸਓਸੀ ਪੁਲਿਸ ਸਟੇਸ਼ਨ 'ਚ ਐਫਆਈਆਰ ਦਰਜ ਕੀਤੀ ਗਈ ਹੈ ਤੇ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦਾ ਉਦੇਸ਼ ਪੂਰੇ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ ਤੇ ਇਸ ਨਾਲ ਜੁੜੇ ਹਰ ਵਿਅਕਤੀ ਨੂੰ ਫੜਨਾ ਹੈ।
ਅੰਮ੍ਰਿਤਸਰ 450 ਕਰੋੜ ਦੀ ਹੋਰੋਇਨ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ; ਪਾਕਿਸਤਾਨੀ ਮੂਸਾ ਗੈਂਗ ਨਾਲ ਜੁੜੇ ਤਾਰ
ਅੰਮ੍ਰਿਤਸਰ ‘ਚ ਇੱਕ ਵੱਡੀ ਕਾਰਵਾਈ ‘ਚ, ਪੰਜਾਬ ਪੁਲਿਸ ਨੇ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਬਾਜ਼ਾਰ ਦੀ ਕੀਮਤ ਲਗਭਗ 450 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ‘ਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਮੰਗਵਾਈ ਗਈ ਸੀ ਤੇ ਇਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ। ਹਾਲਾਂਕਿ, ਪੁਲਿਸ ਨੇ ਸਮੇਂ ਸਿਰ ਇਸ ਨੂੰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਤੇ ਸ਼ਮਸ਼ੇਰ ਸਿੰਘ ਵਸਨੀਕ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਦੋਵਾਂ ਨੂੰ ਪਿੰਡ ਮਹਿਲ ਨੇੜੇ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਇਸ ਨੈੱਟਵਰਕ ਦੇ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਨਾਲ-ਨਾਲ ਪਾਕਿਸਤਾਨ ਦੇ ‘ਮੂਸਾ ਗੈਂਗ’ ਨਾਲ ਵੀ ਸਬੰਧ ਹਨ। ਇਹ ਸਿੰਡੀਕੇਟ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ ਤੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ‘ਚ ਸਪਲਾਈ ਕਰਦਾ ਸੀ।
Major blow to narco-terror networks as SSOC Amritsar, Counter Intelligence Punjab, busts a cross-border drug smuggling module and arrests two accused with 64.62 Kg Heroin near village Mahal, #Amritsar.
Preliminary investigation reveals links with foreign-based handlers and pic.twitter.com/tTuEornqCW — DGP Punjab Police (@DGPPunjabPolice) April 18, 2026
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਐਸਐਸਓਸੀ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕੀਤੀ ਗਈ ਹੈ ਤੇ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦਾ ਉਦੇਸ਼ ਪੂਰੇ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ ਤੇ ਇਸ ਨਾਲ ਜੁੜੇ ਹਰ ਵਿਅਕਤੀ ਨੂੰ ਫੜਨਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ‘ਚ ਆਪਣੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਤਹਿਤ, ਹਰ ਜ਼ਿਲ੍ਹੇ ‘ਚ ਰੈਲੀਆਂ ਤੇ ਜਨਤਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ‘ਚ ਸ਼ਾਮਲ ਕੀਤਾ ਜਾ ਸਕੇ। ਸਰਕਾਰ ਦਾ ਦਾਅਵਾ ਹੈ ਕਿ ਇਹ ਪਹਿਲਕਦਮੀ ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਜਨ ਲਹਿਰ ‘ਚ ਬਦਲਣ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਇਹ ਵੀ ਪੜ੍ਹੋ
ਇਸ ਤੋਂ ਇਲਾਵਾ, ਪਿੰਡ ਪੱਧਰ ‘ਤੇ ਨਸ਼ਿਆਂ ਨੂੰ ਰੋਕਣ ਲਈ, ਨੌਜਵਾਨਾਂ ਨੂੰ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ, ਜਿਸ ਨਾਲ ਉਹ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਜਾਂ ਵੇਚਣ ‘ਚ ਸ਼ਾਮਲ ਵਿਅਕਤੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਸਕਣ।
