AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਪੁਲਿਸ ਨੇ BKI ਦੀ ਵੱਡੀ ਅੱਤਵਾਦੀ ਸਾਜ਼ਿਸ਼ ਦਾ ਕੀਤਾ ਪਰਦਾਫਾਸ਼

ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਰਾਜ ਦੇ ਅੰਦਰ ਸ਼ਾਂਤੀ, ਸੁਰੱਖਿਆ ਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਆਪਣੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਤੱਤਾਂ ਵਿਰੁੱਧ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।

ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਪੁਲਿਸ ਨੇ BKI ਦੀ ਵੱਡੀ ਅੱਤਵਾਦੀ ਸਾਜ਼ਿਸ਼ ਦਾ ਕੀਤਾ ਪਰਦਾਫਾਸ਼
ਪੁਲਿਸ ਨੇ BKI ਦੀ ਵੱਡੀ ਸਾਜ਼ਿਸ਼ ਦਾ ਕੀਤਾ ਪਰਦਾਫਾਸ਼
tv9-punjabi
| Updated On: 09 Apr 2026 13:48 PM IST

ਪੰਜਾਬ ‘ਚ ਸੁਰੱਖਿਆ ਏਜੰਸੀਆਂ ਨੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਕੇਂਦਰੀ ਏਜੰਸੀਆਂ, ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ, ਗੁਰਦਾਸਪੁਰ ਜ਼ਿਲ੍ਹਾ ਪੁਲਿਸ ਤੇ SSOC ਅੰਮ੍ਰਿਤਸਰ (ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ) ਦੁਆਰਾ ਇੱਕ ਸਾਂਝੇ ਆਪ੍ਰੇਸ਼ਨ ‘ਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਆਪ੍ਰੇਸ਼ਨ ਦੌਰਾਨ, ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਵੇਂ ਵਿਅਕਤੀ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਇਹ ਜਾਣਕਾਰੀ ਦਿੱਤੀ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ‘ਚ ਖਤਰਨਾਕ ਵਿਲਫ਼ੋਟਕ ਸਮੱਗਰੀ ਬਰਾਮਦ ਕੀਤੀ ਹੈ। ਇਨ੍ਹਾਂ ਬਰਾਮਦਗੀਆਂ ‘ਚ 5 ਹੈਂਡ ਗ੍ਰਨੇਡ, 2 ਸਪੈਸ਼ਲ ਡੈਟੋਨੇਟਰ, ਇੱਕ ਪੀਟੀਟੀ ਟਾਈਮਰ (ਏਨਕੋਡਰ ਤੇ ਡੀਕੋਡਰ ਨਾਲ), ਇੱਕ 9 ਵੋਲਟ ਦੀ ਬੈਟਰੀ, ਆਈਡੀ ਸਮੱਗਰੀ (1 ਕਿਲੋਗ੍ਰਾਮ ਉੱਚ ਵਿਸਫੋਟਕ ਤੀਖੀ ਸਮੱਗਰੀ ਨਾਲ ਭਰਿਆ) ਤੇ ਇੱਕ ਬਾਓਫੇਂਗ ਵਾਕੀ-ਟਾਕੀ ਸ਼ਾਮਲ ਹਨ। ਡੀਜੀਪੀ ਦਾ ਕਹਿਣਾ ਹੈ ਕਿ ਇਹ ਬਰਾਮਦਗੀ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਮੁਲਜ਼ਮ ਸੂਬੇ ਦੇ ਅੰਦਰ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਇੱਕ ਵੱਡੇ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ।

ਇਸ ਮਾਮਲੇ ਦੇ ਸਬੰਧ ‘ਚ, ਗੁਰਦਾਸਪੁਰ ਦੇ ਕਲਾਨੌਰ ਪੁਲਿਸ ਸਟੇਸ਼ਨ ‘ਚ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ‘ਚ ਜਾਂਚ ਕਰ ਤੇ ਵਿਦੇਸ਼ੀ ਬੈਠੇ ਹੈਂਡਲਰਾਂ ਤੇ ਸਥਾਨਕ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਰਾਜ ਦੇ ਅੰਦਰ ਸ਼ਾਂਤੀ, ਸੁਰੱਖਿਆ ਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਆਪਣੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਤੱਤਾਂ ਵਿਰੁੱਧ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...