ਅੰਮ੍ਰਿਤਸਰ ‘ਚ ਪੈਟਰੋਲਿੰਗ ਕਰ ਰਹੇ ASI ‘ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਤੋੜਿਆ ਦਮ, ਮਾਨ ਸਰਕਾਰ ਪਰਿਵਾਰ ਨੂੰ ਦੇਵੇਗੀ 1 ਕਰੋੜ

Updated On: 

18 Sep 2026 10:42 AM IST

ਅੰਮ੍ਰਿਤਸਰ 'ਚ ਵੀਰਵਾਰ ਦੇਰ ਰਾਤ ਡਿਊਟੀ ਦੌਰਾਨ ਗਸ਼ਤ ਕਰ ਰਹੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੁਲਿਸ ਵਿਭਾਗ ਸਮੇਤ ਪੂਰੇ ਇਲਾਕੇ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਅੰਮ੍ਰਿਤਸਰ ਚ ਪੈਟਰੋਲਿੰਗ ਕਰ ਰਹੇ ASI ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਤੋੜਿਆ ਦਮ, ਮਾਨ ਸਰਕਾਰ ਪਰਿਵਾਰ ਨੂੰ ਦੇਵੇਗੀ 1 ਕਰੋੜ

ਅੰਮ੍ਰਿਤਸਰ ‘ਚ ਵੀਰਵਾਰ ਦੇਰ ਰਾਤ ਡਿਊਟੀ ਦੌਰਾਨ ਗਸ਼ਤ ਕਰ ਰਹੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੁਲਿਸ ਵਿਭਾਗ ਸਮੇਤ ਪੂਰੇ ਇਲਾਕੇ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉੱਧਰ ਮ੍ਰਿਤਕ ਪੁਲਿਸ ਮੁਲਾਜ਼ਮ ਦਾ ਪਰਿਵਾਰ ਵੀ ਡੂੰਘੇ ਸਦਮੇ ਵਿੱਚ ਹੈ।ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਕੀਤੀ ਹੈ।

ਅਚਾਨਕ ਟੁੱਟੇ ਮੁਸੀਬਤ ਦੇ ਇਸ ਪਹਾੜ ਨੂੰ ਲੈ ਕੇ ਹੁਣ ਸਰਕਾਰ ਨੇ ਵੀ ਪੀੜਤ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਸਰਕਾਰ ਨੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਵੀ ਪਰਿਵਾਰ ਨੂੰ ਦਿੱਤਾ ਜਾਵੇਗਾ। ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਏਐਸਆਈ ਦੀ ਹੱਤਿਆ ‘ਤੇ ਦੁੱਖ ਪ੍ਰਗਟ ਕਰਦਿਆਂ ਇਸ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, “ਅੰਮ੍ਰਿਤਸਰ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ ਸਹਾਇਕ ਸਟੇਸ਼ਨ ਹਾਊਸ ਅਫਸਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ। ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਡਿਊਟੀ ਪ੍ਰਤੀ ਪੂਰੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”

ਮੋਟਰਸਾਈਕਲ ‘ਤੇ ਨਾਈਟ ਪੈਟਰੋਲਿੰਗ ਦੌਰਾਨ ਹੋਇਆ ਹਮਲਾ

ਜਾਣਕਾਰੀ ਮੁਤਾਬਕ ਥਾਣਾ ਗੇਟ ਹਕੀਮਾਂ ਵਿਖੇ ਤਾਇਨਾਤ ਏਐੱਸਆਈ ਹਰਜੀਤ ਸਿੰਘ ਵੀਰਵਾਰ ਦੇਰ ਰਾਤ ਕਰੀਬ 2:30 ਵਜੇ ਦਾਣਾ ਮੰਡੀ ਦੇ ਨਜ਼ਦੀਕ ਮੋਟਰਸਾਈਕਲ ‘ਤੇ ਆਮ ਵਾਂਗ ਨਾਈਟ ਪੈਟਰੋਲਿੰਗ (ਰਾਤ ਦੀ ਗਸ਼ਤ) ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਏਐੱਸਆਈ ਹਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ‘ਤੇ ਡਿੱਗ ਪਏ।

ਹਸਪਤਾਲ ਵਿੱਚ ਇਲਾਜ ਦੌਰਾਨ ਤੋੜਿਆ ਦਮ

ਗੋਲੀਬਾਰੀ ਦੀ ਘਟਨਾ ਮਗਰੋਂ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਲਾਜ ਦੌਰਾਨ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਸਬੂਤ ਇਕੱਠੇ ਕਰਨ ਵਿੱਚ ਜੁਟੀ ਪੁਲਿਸ

ਪੁਲਿਸ ਟੀਮਾਂ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਪੂਰੇ ਇਲਾਕੇ ਨੂੰ ਘੇਰ ਕੇ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਹੈ ਤਾਂ ਜੋ ਵਾਰਦਾਤ ਨਾਲ ਜੁੜੇ ਫੋਰੈਂਸਿਕ ਅਤੇ ਅਹਿਮ ਸਬੂਤ ਇਕੱਠੇ ਕੀਤੇ ਜਾ ਸਕਣ। ਪੁਲਿਸ ਅਧਿਕਾਰੀਆਂ ਵੱਲੋਂ ਹਮਲਾਵਰਾਂ ਦੀ ਪਛਾਣ ਕਾਇਮ ਕਰਨ ਅਤੇ ਇਸ ਕਤਲ ਪਿੱਛੇ ਛੁਪੇ ਅਸਲ ਕਾਰਨਾਂ ਦਾ ਪਤਾ ਲਗਾਉਣ ਵਾਸਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Loading...
Unable to load recommendations.
Follow Us