AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ‘ਆਪ’ ਕੌਂਸਲਰ ਦੇ ਘਰ ਨਕਾਬਪੋਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ ‘ਚ ਭਾਰੀ ਦਹਿਸ਼ਤ

ਅੰਮ੍ਰਿਤਸਰ ਦੇ ਰਤਨ ਸਿੰਘ ਚੌਂਕ ਇਲਾਕੇ ਵਿੱਚ ਬੀਤੀ ਅੱਧੀ ਰਾਤ ਉਸ ਵੇਲੇ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਕੌਂਸਲਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਰਾਤ ਦੇ ਕਰੀਬ 12 ਵਜੇ ਵਾਪਰੀ ਇਸ ਘਟਨਾ ਨੇ ਪੂਰੇ ਇਲਾਕੇ ਦੇ ਲੋਕਾਂ ਵਿੱਚ ਭੈਅ ਪੈਦਾ ਕਰ ਦਿੱਤਾ ਹੈ।

ਅੰਮ੍ਰਿਤਸਰ 'ਚ 'ਆਪ' ਕੌਂਸਲਰ ਦੇ ਘਰ ਨਕਾਬਪੋਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਭਾਰੀ ਦਹਿਸ਼ਤ
‘ਆਪ’ ਕੌਂਸਲਰ ਦੇ ਘਰ ਚੱਲੀਆਂ ਤਾਬੜਤੋੜ ਗੋਲੀਆਂ, ਇਲਾਕੇ ‘ਚ ਭਾਰੀ ਦਹਿਸ਼ਤ
lalit-sharma
| Published: 07 Mar 2026 17:21 PM IST

ਅੰਮ੍ਰਿਤਸਰ ਦੇ ਰਤਨ ਸਿੰਘ ਚੌਂਕ ਇਲਾਕੇ ਵਿੱਚ ਬੀਤੀ ਅੱਧੀ ਰਾਤ ਉਸ ਵੇਲੇ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਕੌਂਸਲਰ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਰਾਤ ਦੇ ਕਰੀਬ 12 ਵਜੇ ਵਾਪਰੀ ਇਸ ਘਟਨਾ ਨੇ ਪੂਰੇ ਇਲਾਕੇ ਦੇ ਲੋਕਾਂ ਵਿੱਚ ਭੈਅ ਪੈਦਾ ਕਰ ਦਿੱਤਾ ਹੈ। ਗੋਲੀਬਾਰੀ ਦੀ ਇਹ ਸਾਰੀ ਵਾਰਦਾਤ ਨਜ਼ਦੀਕ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਰਤਨ ਸਿੰਘ ਚੌਂਕ ਇਲਾਕੇ ਦੇ ਵਾਰਡ ਨੰਬਰ 7 ਦੀ ਕੌਂਸਲਰ ਕਾਜਲ ਦੇ ਘਰ ਬਾਹਰ ਰਾਤ ਸਮੇਂ ਕੁਝ ਨੌਜਵਾਨ ਮੂੰਹ ਸਿਰ ਢੱਕ ਕੇ ਪਹੁੰਚੇ ਅਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵੇਲੇ ਇਹ ਹਮਲਾ ਹੋਇਆ, ਕੌਂਸਲਰ ਕਾਜਲ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਹੀ ਮੌਜੂਦ ਸੀ। ਗੋਲੀਆਂ ਦੀਆਂ ਆਵਾਜ਼ਾਂ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਬਾਹਰ ਨਿਕਲੇ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਲੱਗੇ।

ਇੱਕ ਹਮਲਾਵਰ ਲੋਕਾਂ ਦੇ ਚੜ੍ਹਿਆ ਹੱਥ

ਕੌਂਸਲਰ ਦੇ ਪਤੀ ਇੰਦਰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਰਾਤ ਨੂੰ ਸੌਣ ਦੀ ਤਿਆਰੀ ਕਰ ਰਹੇ ਸਨ ਕਿ ਅਚਾਨਕ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਜਦੋਂ ਉਹ ਤੁਰੰਤ ਬਾਹਰ ਆਏ ਤਾਂ ਉਨ੍ਹਾਂ ਦੇਖਿਆ ਕਿ ਚਾਰ ਨੌਜਵਾਨ ਗੋਲੀਆਂ ਚਲਾਉਂਦੇ ਹੋਏ ਗਲੀ ਵੱਲ ਭੱਜ ਰਹੇ ਸਨ। ਇੰਦਰਜੀਤ ਸਿੰਘ ਨੇ ਦੱਸਿਆ ਕਿ ਭੱਜਣ ਦੀ ਕੋਸ਼ਿਸ਼ ਕਰ ਰਹੇ ਹਮਲਾਵਰਾਂ ਵਿੱਚੋਂ ਇੱਕ ਵਿਅਕਤੀ ਨੂੰ ਇਲਾਕਾ ਨਿਵਾਸੀਆਂ ਨੇ ਮੌਕੇ ‘ਤੇ ਹੀ ਬਹਾਦਰੀ ਨਾਲ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ‘ਬੋਲੂ’ ਵਜੋਂ ਹੋਈ ਹੈ।

ਨਸ਼ਾ ਤਸਕਰਾਂ ਵੱਲੋਂ ਰੰਜਿਸ਼ ਤਹਿਤ ਹਮਲੇ ਦਾ ਦੋਸ਼

ਇੰਦਰਜੀਤ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇਲਾਕੇ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਈ ਸੀ ਅਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਕੁਝ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲੇ ਵੀ ਦਰਜ ਹੋਏ ਸਨ। ਉਨ੍ਹਾਂ ਦਾ ਮੰਨਣਾ ਹੈ ਕਿ ਇਸੇ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਇਹ ਹਮਲਾ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਖ਼ਿਲਾਫ਼ ਪਹਿਲਾਂ ਵੀ ਗੋਲੀਬਾਰੀ ਅਤੇ ਕਈ ਹੋਰ ਸੰਗੀਨ ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ‘ਤੇ ਉੱਠੇ ਸਵਾਲ

ਪੀੜਤ ਪਰਿਵਾਰ ਨੇ ਪੁਲਿਸ ਚੌਂਕੀ ਪਹੁੰਚ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਪੁਲਿਸ ਚੌਂਕੀ ਬਿਲਕੁਲ ਨਜ਼ਦੀਕ ਹੋਣ ਦੇ ਬਾਵਜੂਦ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਗੋਲੀਆਂ ਚਲਾ ਕੇ ਨਿਕਲ ਗਏ। ਇਹ ਘਟਨਾ ਸ਼ਹਿਰ ਦੀ ਕਾਨੂੰਨ-ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।

ਦੂਜੇ ਪਾਸੇ, ਘਟਨਾ ਵਾਲੀ ਥਾਂ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਬਾਕੀ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਸਾਰੇ ਹਮਲਾਵਰਾਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...