ਅੰਮ੍ਰਿਤਸਰ ਵਿੱਚ ਧਾਰਮਿਕ ਤਸਵੀਰਾਂ ਦੀ ਬੇਅਦਬੀ, ਮਾਹੌਲ ਬਿਗਾੜਨ ਦੀ ਕੋਸ਼ਿਸ਼
ਦਰਬਾਰ ਸਾਹਿਬ ਜਾਣ ਵਾਲੇ ਰਸਤੇ 'ਤੇ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਿਹੰਗ ਜਥੇਬੰਦੀਆਂ ਨੇ ਕਿਹਾ ਕਿ ਇੱਥੇ ਸੀਸੀਟੀਵੀ ਨਾ ਹੋਣ ਕਰਕੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਨ੍ਹਾਂ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕੀਤਾ ਗਿਆ ਹੈ।

ਅੰਮ੍ਰਿਤਸਰ ਵਿੱਚ 6 ਜੂਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਦੇ ਵਿੱਚ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਸ ਤੋਂ ਬਾਅਦ ਮੌਕੇ ‘ਤੇ ਨਿਹੰਗ ਜਥੇਬੰਦੀਆਂ ਪਹੁੰਚ ਗਈਆਂ। ਨਿਹੰਗ ਜਥੇਬੰਦੀਆਂ ਨੇ ਕਿਹਾ ਕਿ ਇੱਥੇ ਸੀਸੀਟੀਵੀ ਨਾ ਹੋਣ ਕਰਕੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਨ੍ਹਾਂ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕੀਤਾ ਗਿਆ ਹੈ।
ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਨੇ ਕਿਹਾ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਇਸ ਵਿੱਚ ਸ਼ਾਮਲ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ…
ਇਹ ਵੀ ਪੜ੍ਹੋ