ਅੰਮ੍ਰਿਤਸਰ ਦਿਹਾਤੀ ‘ਚ ਵੱਡਾ ਹੰਗਾਮਾ, ਧਰਮ ਪਰਿਵਰਤਨ ਅਤੇ ਲੋਕਾਂ ‘ਤੇ ਹੋਈ FIR ਨੂੰ ਲੈ ਕੇ ਗਰਮਾਇਆ ਵਿਵਾਦ

Updated On: 

12 Apr 2026 20:15 PM IST

ਅੰਮ੍ਰਿਤਸਰ ਦਿਹਾਤੀ ਦੇ ਖੇਤਰ ਵਿੱਚ ਪਿਛਲੇ ਦਿਨੀਂ ਦੋ ਧਿਰਾਂ ਵਿਚਕਾਰ ਹੋਏ ਇੱਕ ਹਿੰਸਕ ਝਗੜੇ ਨੇ ਹੁਣ ਸਿਆਸੀ ਅਤੇ ਧਾਰਮਿਕ ਰੂਪ ਲੈ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਸਤਿਕਾਰ ਕਮੇਟੀ ਦੇ ਪ੍ਰਮੁੱਖ ਆਗੂ ਬਾਬਾ ਤਰਲੋਚਨ ਸਿੰਘ ਸੋਹਲ ਨੇ ਮੀਡੀਆ ਸਾਹਮਣੇ ਆ ਕੇ ਪੁਲਿਸ ਪ੍ਰਸ਼ਾਸਨ ਅਤੇ ਵਿਰੋਧੀ ਧਿਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਇਸ ਘਟਨਾ ਪਿੱਛੇ ਪਾਦਰੀਆਂ ਵੱਲੋਂ ਨੌਜਵਾਨਾਂ ਨਾਲ ਕੀਤੀ ਗਈ ਬਦਸਲੂਕੀ ਨੂੰ ਮੁੱਖ ਕਾਰਨ ਦੱਸਿਆ ਹੈ।

ਅੰਮ੍ਰਿਤਸਰ ਦਿਹਾਤੀ ਚ ਵੱਡਾ ਹੰਗਾਮਾ, ਧਰਮ ਪਰਿਵਰਤਨ ਅਤੇ ਲੋਕਾਂ ਤੇ ਹੋਈ FIR ਨੂੰ ਲੈ ਕੇ ਗਰਮਾਇਆ ਵਿਵਾਦ

ਅੰਮ੍ਰਿਤਸਰ: ਧਰਮ ਪਰਿਵਰਤਨ ਅਤੇ FIR ਨੂੰ ਲੈ ਕੇ ਭਖਿਆ ਵਿਵਾਦ, ਇਲਾਕੇ 'ਚ ਹੰਗਾਮਾ

ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਪਿਛਲੇ ਦਿਨੀਂ ਦੋ ਧਿਰਾਂ ਵਿਚਕਾਰ ਹੋਏ ਇੱਕ ਹਿੰਸਕ ਝਗੜੇ ਨੇ ਹੁਣ ਸਿਆਸੀ ਅਤੇ ਧਾਰਮਿਕ ਰੂਪ ਲੈ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਸਤਿਕਾਰ ਕਮੇਟੀ ਦੇ ਪ੍ਰਮੁੱਖ ਆਗੂ ਬਾਬਾ ਤਰਲੋਚਨ ਸਿੰਘ ਸੋਹਲ ਨੇ ਮੀਡੀਆ ਸਾਹਮਣੇ ਆ ਕੇ ਪੁਲਿਸ ਪ੍ਰਸ਼ਾਸਨ ਅਤੇ ਵਿਰੋਧੀ ਧਿਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਇਸ ਘਟਨਾ ਪਿੱਛੇ ਪਾਦਰੀਆਂ ਵੱਲੋਂ ਨੌਜਵਾਨਾਂ ਨਾਲ ਕੀਤੀ ਗਈ ਬਦਸਲੂਕੀ ਨੂੰ ਮੁੱਖ ਕਾਰਨ ਦੱਸਿਆ ਹੈ।

ਕੀ ਹੈ ਪੂਰਾ ਮਾਮਲਾ?

ਬਾਬਾ ਤਰਲੋਚਨ ਸਿੰਘ ਸੋਹਲ ਮੁਤਾਬਕ ਇਹ ਸਾਰਾ ਵਿਵਾਦ ਉਸ ਵੇਲੇ ਸ਼ੁਰੂ ਹੋਇਆ ਜਦੋਂ ਕੁਝ ਨੌਜਵਾਨ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਦੋਸ਼ ਹੈ ਕਿ ਰਸਤੇ ਵਿੱਚ ਕੁਝ ਪਾਦਰੀਆਂ ਵੱਲੋਂ ਉਨ੍ਹਾਂ ਨੂੰ ਰੋਕ ਕੇ ਗਾਲੀ-ਗਲੌਚ ਕੀਤੀ ਗਈ ਅਤੇ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਹੋਰ ਲੋਕਾਂ ਨੂੰ ਉੱਥੇ ਬੁਲਾ ਕੇ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਜ਼ੋਰਦਾਰ ਤਕਰਾਰ ਹੋਈ, ਜੋ ਬਾਅਦ ਵਿੱਚ ਹੱਥਾਪਾਈ ਵਿੱਚ ਬਦਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਰਾਹਗੀਰ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ ਸਨ।

ਪੁਲਿਸ ਦੀ ਕਾਰਵਾਈ ‘ਤੇ ਸਵਾਲੀਆ ਨਿਸ਼ਾਨ

ਬਾਬਾ ਸੋਹਲ ਨੇ ਪੁਲਿਸ ਦੀ ਕਾਰਵਾਈ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਨੇ ਬਿਨਾਂ ਕਿਸੇ ਡੂੰਘੀ ਜਾਂਚ ਦੇ ਇੱਕਤਰਫਾ FIR ਦਰਜ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕੇਸ ਵਿੱਚ ਲਗਭਗ 20 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਕਈ ਅਜਿਹੇ ਵਿਅਕਤੀ ਹਨ ਜੋ ਸਿਰਫ਼ ਰਾਹਗੀਰ ਸਨ ਜਾਂ ਮੌਕੇ ‘ਤੇ ਮਾਮਲਾ ਸ਼ਾਂਤ ਕਰਵਾਉਣ ਪਹੁੰਚੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਦਬਾਅ ਹੇਠ ਆ ਕੇ ਨਿਹੱਥੇ ਲੋਕਾਂ ‘ਤੇ ਵੱਡੀਆਂ ਧਾਰਾਵਾਂ ਲਗਾ ਦਿੱਤੀਆਂ ਹਨ, ਜੋ ਕਿ ਸਰਾਸਰ ਨਾਇਨਸਾਫ਼ੀ ਹੈ।

ਧਰਮ ਪਰਿਵਰਤਨ ਅਤੇ ਸਰਕਾਰੀ ਸਹੂਲਤਾਂ ਦਾ ਮੁੱਦਾ

ਝਗੜੇ ਦੇ ਨਾਲ-ਨਾਲ ਬਾਬਾ ਸੋਹਲ ਨੇ ਧਰਮ ਪਰਿਵਰਤਨ ਦੇ ਗੰਭੀਰ ਮਸਲੇ ਨੂੰ ਵੀ ਮੁੜ ਉਭਾਰਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵੱਡੇ ਪੱਧਰ ‘ਤੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਤਰਾਜ਼ ਜਤਾਇਆ ਕਿ ਲੋਕ ਧਰਮ ਬਦਲਣ ਦੇ ਬਾਵਜੂਦ ਵੀ ਆਪਣੇ ਨਾਵਾਂ ਨਾਲ “ਸਿੰਘ” ਸ਼ਬਦ ਦੀ ਵਰਤੋਂ ਕਰ ਰਹੇ ਹਨ ਅਤੇ ਅਨੁਸੂਚਿਤ ਜਾਤੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਾ ਗਲਤ ਤਰੀਕੇ ਨਾਲ ਲਾਭ ਲੈ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਦਰਖ਼ਾਸਤ ਦੇ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਪੁਲਿਸ ਦਾ ਪੱਖ

ਦੂਜੇ ਪਾਸੇ ਪੁਲਿਸ ਅਧਿਕਾਰੀ ਤਰਸੇਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਦਬਾਅ ਹੇਠ ਕੰਮ ਨਹੀਂ ਕਰ ਰਹੀ ਅਤੇ ਤਫਤੀਸ਼ ਲਗਾਤਾਰ ਜਾਰੀ ਹੈ। ਪੁਲਿਸ ਅਧਿਕਾਰੀ ਨੇ ਭਰੋਸਾ ਦਿੱਤਾ ਕਿ ਸਾਰੇ ਤੱਥਾਂ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
Related Stories