AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗੈਂਗਸਟਰਾਂ ਦਾ ਮੁੱਖ ਹੈਂਡਲਰ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ

ਪ੍ਰੈੱਸ ਕਾਨਫਰੰਸ ਦੌਰਾਨ ਇੱਕ ਹੋਰ ਅਹਿਮ ਮਾਮਲੇ ਦਾ ਖ਼ੁਲਾਸਾ ਕਰਦਿਆਂ ਐੱਸਐੱਸਪੀ ਚਾਹਲ ਨੇ ਦੱਸਿਆ ਕਿ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਲੋਪੋਕੇ ਦੀ ਪੁਲਿਸ ਅਤੇ ਬੀਐੱਸਐੱਫ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ। ਇਸ ਦੌਰਾਨ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 327 ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗੈਂਗਸਟਰਾਂ ਦਾ ਮੁੱਖ ਹੈਂਡਲਰ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ
lalit-sharma
| Updated On: 17 Oct 2026 17:16 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਗੈਂਗਸਟਰਾਂ ਅਤੇ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐੱਸਐੱਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੰਬੇ ਸਮੇਂ ਤੋਂ ਲੋੜੀਂਦੇ ਗੈਂਗਸਟਰਾਂ ਦੇ ਮੁੱਖ ਹੈਂਡਲਰ ਗੁਰਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐੱਸਐੱਸਪੀ ਚਾਹਲ ਨੇ ਦੱਸਿਆ ਕਿ ਹਾਲ ਹੀ ਵਿੱਚ ਵਾਪਰੀਆਂ ਅਪਰਾਧਿਕ ਘਟਨਾਵਾਂ, ਜਿਨ੍ਹਾਂ ਵਿੱਚ ਏਐੱਸਆਈ ਉੱਤੇ ਹਮਲਾ ਕਰਨ ਅਤੇ ਪੰਡੋਰੀ ਵੜੈਚ ਵਿੱਚ ਪੈਟਰੋਲ ਬੰਬ ਸੁੱਟਣ ਦੀ ਘਟਨਾ ਸ਼ਾਮਲ ਹੈ। ਇਨ੍ਹਾਂ ਮਾਮਲਿਆਂ ਦੇ ਮੁਲਜ਼ਮਾਂ ਨੂੰ ਕਥਿਤ ਤੌਰ ਤੇ ਦਿਸ਼ਾ-ਨਿਰਦੇਸ਼ ਦੇਣ ਵਾਲੇ ਮੁੱਖ ਹੈਂਡਲਰ ਗੁਰਵਿੰਦਰ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਕ ਗੁਰਵਿੰਦਰ ਯੂਰਪ ਵਿੱਚ ਬੈਠੇ ਗੈਂਗਸਟਰ ਬਾਦਲਪ੍ਰੀਤ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰਿਆਂ ਤੇ ਸਥਾਨਕ ਪੱਧਰ ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।

ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ 23 ਸਾਲਾ ਮੁਲਜ਼ਮ ਗੁਰਵਿੰਦਰ ਘੱਟ ਉਮਰ ਦੇ ਨੌਜਵਾਨਾਂ ਅਤੇ ਨਾਬਾਲਗਾਂ ਨੂੰ ਕਥਿਤ ਤੌਰ ਤੇ ਗੁਮਰਾਹ ਕਰਕੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਰਦਾ ਸੀ। ਉਹ ਸੋਸ਼ਲ ਮੀਡੀਆ, ਖ਼ਾਸ ਕਰਕੇ ਇੰਸਟਾਗ੍ਰਾਮ ਅਤੇ ਨਿੱਜੀ ਸੰਪਰਕਾਂ ਰਾਹੀਂ ਨੌਜਵਾਨਾਂ ਨੂੰ 15 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦੇਣ ਦਾ ਲਾਲਚ ਦੇ ਕੇ ਅਪਰਾਧਾਂ ਵੱਲ ਧੱਕਦਾ ਸੀ।

ਪੁਲਿਸ ਨੇ .30 ਬੋਰ ਦਾ ਪਿਸਤੌਲ ਕੀਤਾ ਬਰਾਮਦ

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ .30 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਇਹ ਪਿਸਤੌਲ ਉਸ ਨੇ ਹੋਰ ਮੁਲਜ਼ਮਾਂ ਨੂੰ ਮੁਹੱਈਆ ਕਰਵਾਇਆ ਸੀ। ਐੱਸਐੱਸਪੀ ਚਾਹਲ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਨਾਲ ਕਈ ਸੰਭਾਵਿਤ ਅਪਰਾਧਿਕ ਵਾਰਦਾਤਾਂ ਅਤੇ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕਰਨ ਵਿੱਚ ਮਦਦ ਮਿਲੀ ਹੈ।

5 ਕਿਲੋ ਅਫ਼ੀਮ ਤੇ 2 ਕਿਲੋ ਹੈਰੋਇਨ ਬਰਾਮਦ

ਪ੍ਰੈੱਸ ਕਾਨਫਰੰਸ ਦੌਰਾਨ ਇੱਕ ਹੋਰ ਅਹਿਮ ਮਾਮਲੇ ਦਾ ਖ਼ੁਲਾਸਾ ਕਰਦਿਆਂ ਐੱਸਐੱਸਪੀ ਚਾਹਲ ਨੇ ਦੱਸਿਆ ਕਿ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਲੋਪੋਕੇ ਦੀ ਪੁਲਿਸ ਅਤੇ ਬੀਐੱਸਐੱਫ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ। ਇਸ ਦੌਰਾਨ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 327 ਦਰਜ ਕੀਤਾ ਗਿਆ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ਅਫ਼ੀਮ ਅਤੇ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਪੁੱਛਗਿੱਛ ਦੌਰਾਨ ਹੋ ਸਕਦੇ ਹਨ ਵੱਡੇ ਖੁਲਾਸੇ

ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਸਫ਼ਲਤਾ ਐੱਸਪੀ (ਡੀ), ਐੱਸਪੀ (ਆਪ੍ਰੇਸ਼ਨਜ਼), ਡੀਐੱਸਪੀ ਰਾਜਾਸਾਂਸੀ ਅਤੇ ਸੀਆਈਏ ਦੀਆਂ ਤਕਨੀਕੀ ਟੀਮਾਂ ਦੀ ਮਦਦ ਨਾਲ ਹਾਸਲ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਮੋਬਾਈਲ ਨੰਬਰਾਂ, ਸੋਸ਼ਲ ਮੀਡੀਆ ਖਾਤਿਆਂ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਗੈਂਗਸਟਰਾਂ ਦੇ ਨੈੱਟਵਰਕ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...