AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੱਲ੍ਹ 185 ਵਾਹਨਾਂ ਦੀ ਖੁੱਲ੍ਹੀ ਨਿਲਾਮੀ, ਜ਼ਰੂਰੀ ਦਸਤਾਵੇਜ਼ ਲਿਆਉਣ ਦੀ ਅਪੀਲ

ਪੁਲਿਸ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਵਾਰ ਕੁੱਲ 185 ਵਾਹਨ ਬੋਲੀ ਲਈ ਰੱਖੇ ਜਾਣਗੇ। ਇਨ੍ਹਾਂ 'ਚ 140 ਮੋਟਰਸਾਈਕਲ ਤੇ ਹੋਰ ਦੋਪਹੀਆ ਵਾਹਨ ਸ਼ਾਮਲ ਹਨ, ਜਦੋਂ ਕਿ 45 ਕਾਰਾਂ ਤੇ ਹੋਰ ਵੱਡੇ ਵਾਹਨ ਵੀ ਨਿਲਾਮੀ ਲਈ ਸੂਚੀਬੱਧ ਕੀਤੇ ਗਏ ਹਨ। ਵਿਭਾਗ ਦਾ ਕਹਿਣਾ ਹੈ ਕਿ ਸਾਰੇ ਵਾਹਨ ਇੱਕ ਖੁੱਲ੍ਹੀ ਬੋਲੀ ਪ੍ਰਕਿਰਿਆ ਰਾਹੀਂ ਵੇਚੇ ਜਾਣਗੇ ਤੇ ਵਾਹਨ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਦਿੱਤਾ ਜਾਵੇਗਾ।

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੱਲ੍ਹ 185 ਵਾਹਨਾਂ ਦੀ ਖੁੱਲ੍ਹੀ ਨਿਲਾਮੀ, ਜ਼ਰੂਰੀ ਦਸਤਾਵੇਜ਼ ਲਿਆਉਣ ਦੀ ਅਪੀਲ
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੱਲ੍ਹ 185 ਵਾਹਨਾਂ ਦੀ ਖੁੱਲ੍ਹੀ ਨਿਲਾਮੀ
lalit-sharma
| Published: 21 May 2026 10:30 AM IST
Share

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਜਨਤਕ ਵਾਹਨ ਨਿਲਾਮੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਨਿਲਾਮੀ ਕੱਲ੍ਹ, 22 ਮਈ, 2026 ਨੂੰ ਪੁਲਿਸ ਲਾਈਨਜ਼, ਦਬੁਰਜੀ, ਅੰਮ੍ਰਿਤਸਰ ਦਿਹਾਤੀ ਵਿਖੇ ਹੋਵੇਗੀ। ਨਿਲਾਮੀ ਦੀ ਕਾਰਵਾਈ ਸਵੇਰੇ 11:00 ਵਜੇ ਸ਼ੁਰੂ ਹੋਵੇਗੀ, ਜਿਸ ਨਾਲ ਆਮ ਜਨਤਾ ਹਿੱਸਾ ਲੈ ਕੇ ਵਾਹਨ ਖਰੀਦ ਸਕੇਗੀ।

ਪੁਲਿਸ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਵਾਰ ਕੁੱਲ 185 ਵਾਹਨ ਬੋਲੀ ਲਈ ਰੱਖੇ ਜਾਣਗੇ। ਇਨ੍ਹਾਂ ‘ਚ 140 ਮੋਟਰਸਾਈਕਲ ਤੇ ਹੋਰ ਦੋਪਹੀਆ ਵਾਹਨ ਸ਼ਾਮਲ ਹਨ, ਜਦੋਂ ਕਿ 45 ਕਾਰਾਂ ਤੇ ਹੋਰ ਵੱਡੇ ਵਾਹਨ ਵੀ ਨਿਲਾਮੀ ਲਈ ਸੂਚੀਬੱਧ ਕੀਤੇ ਗਏ ਹਨ। ਵਿਭਾਗ ਦਾ ਕਹਿਣਾ ਹੈ ਕਿ ਸਾਰੇ ਵਾਹਨ ਇੱਕ ਖੁੱਲ੍ਹੀ ਬੋਲੀ ਪ੍ਰਕਿਰਿਆ ਰਾਹੀਂ ਵੇਚੇ ਜਾਣਗੇ ਤੇ ਵਾਹਨ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਦਿੱਤਾ ਜਾਵੇਗਾ।

ਲੋਕਾਂ ਨੂੰ ਜ਼ਰੂਰੀ ਦਸਤਾਵੇਜ਼ ਲਿਆਉਣ ਦੀ ਅਪੀਲ

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਅਨੁਸਾਰ, ਇਹ ਨਿਲਾਮੀ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ‘ਚ ਕੀਤੀ ਜਾਵੇਗੀ। ਵਿਭਾਗ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਪਹੁੰਚਣ ਤੇ ਨਿਲਾਮੀ ਪ੍ਰਕਿਰਿਆ ਦੌਰਾਨ ਆਪਣੇ ਜ਼ਰੂਰੀ ਦਸਤਾਵੇਜ਼ ਆਪਣੇ ਕੋਲ ਰੱਖਣ। ਪੁਲਿਸ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਬਰਾਬਰ ਮੌਕਾ ਦਿੱਤਾ ਜਾਵੇਗਾ, ਤੇ ਪੂਰੀ ਪ੍ਰਕਿਰਿਆ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।

ਇਹ ਦੱਸਿਆ ਗਿਆ ਹੈ ਕਿ ਨਿਲਾਮੀ ‘ਚ ਸ਼ਾਮਲ ਬਹੁਤ ਸਾਰੇ ਵਾਹਨ ਚੰਗੀ ਹਾਲਤ ‘ਚ ਹਨ। ਹਰ ਸਾਲ, ਵੱਡੀ ਗਿਣਤੀ ‘ਚ ਲੋਕ ਕਿਫਾਇਤੀ ਕੀਮਤਾਂ ‘ਤੇ ਵਾਹਨ ਖਰੀਦਣ ਲਈ ਅਜਿਹੀਆਂ ਨਿਲਾਮੀਆਂ ‘ਚ ਸ਼ਾਮਲ ਹੁੰਦੇ ਹਨ। ਇਸ ਸਾਲ ਵੀ ਵੱਡੀ ਗਿਣਤੀ ‘ਚ ਲੋਕਾਂ ਦੀ ਆਮਦ ਦੀ ਉਮੀਦ ਹੈ।

ਹੈਲਪਲਾਈਨ ਨੰਬਰ ਕੀਤਾ ਜਾਰੀ

ਵਿਭਾਗ ਨੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਸਲਾਹ ਦਿੱਤੀ ਹੈ। ਨਿਲਾਮੀ ਸੰਬੰਧੀ ਹੋਰ ਵੇਰਵਿਆਂ ਲਈ, ਦਿਲਚਸਪੀ ਰੱਖਣ ਵਾਲੇ ਵਿਅਕਤੀ ਡੀਐਸਪੀ (ਹੈੱਡਕੁਆਰਟਰ) ਬਲਰਾਜ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਇਸ ਲਈ ਇੱਕ ਸਮਰਪਿਤ ਹੈਲਪਲਾਈਨ ਨੰਬਰ 8146100246 ਜਾਰੀ ਕੀਤਾ ਗਿਆ ਹੈ।

Follow Us
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...