ਅੰਮ੍ਰਿਤਸਰ ਦਿਹਾਤੀ ਪੁਲਿਸ ਤੇ BSF ਦੀ ਸਾਂਝੀ ਕਾਰਵਾਈ, ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ

Updated On: 

14 Sep 2026 09:23 AM IST

ਪੁਲਿਸ ਜਾਣਕਾਰੀ ਮੁਤਾਬਕ ਸਾਂਝੀ ਕਾਰਵਾਈ ਦੌਰਾਨ 2 ਪਿਸਤੌਲ, 4 ਮੈਗਜ਼ੀਨ ਤੇ 11 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ 510 ਗ੍ਰਾਮ ਹੈਰੋਇਨ ਤੇ 2 ਕਿਲੋ 372 ਗ੍ਰਾਮ ਅਫੀਮ ਵੀ ਬਰਾਮਦ ਹੋਈ ਹੈ। ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਤੇ BSF ਦੀ ਸਾਂਝੀ ਕਾਰਵਾਈ, ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ

ਅੰਮ੍ਰਿਤਸਰ ਦਿਹਾਤੀ ਪੁਲਿਸ ਤੇ BSF ਦੀ ਸਾਂਝੀ ਕਾਰਵਾਈ, ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਰਾਮਦਾਸ ਤੇ ਬੀਐਸਐਫ ਵੱਲੋਂ ਸਰਹੱਦੀ ਇਲਾਕੇ ‘ਚ ਸਾਂਝਾ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਤੇ ਬੀਐਸਐਫ ਦੀ ਟੀਮ ਨੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਜਾਣਕਾਰੀ ਮੁਤਾਬਕ ਸਾਂਝੀ ਕਾਰਵਾਈ ਦੌਰਾਨ 2 ਪਿਸਤੌਲ, 4 ਮੈਗਜ਼ੀਨ ਤੇ 11 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ 510 ਗ੍ਰਾਮ ਹੈਰੋਇਨ ਤੇ 2 ਕਿਲੋ 372 ਗ੍ਰਾਮ ਅਫੀਮ ਵੀ ਬਰਾਮਦ ਹੋਈ ਹੈ। ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਹੋਰ ਸਮਾਨ ਵੀ ਬਰਾਮਦ

ਕਾਰਵਾਈ ਦੌਰਾਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਇੱਕ ਛੋਟੀ ਟਿਊਬ, ਇੱਕ ਵੱਡੀ ਟਿਊਬ ਤੇ 10 ਮੀਟਰ ਲੰਬੀ ਰੱਸੀ ਵੀ ਮਿਲੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤਾ ਗਿਆ ਸਾਮਾਨ ਕਿੱਥੋਂ ਲਿਆਂਦਾ ਗਿਆ ਸੀ ਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।

ਤਸਕਰੀ ਦੇ ਨੈੱਟਵਰਕ ਦੀ ਜਾਂਚ

ਪੁਲਿਸ ਵੱਲੋਂ ਬਰਾਮਦ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਨ੍ਹਾਂ ਪਿੱਛੇ ਤਸਕਰੀ ਨੈੱਟਵਰਕ ਤੇ ਇਸ ‘ਚ ਸ਼ਾਮਲ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਤੇ BSF ਵੱਲੋਂ ਸਰਹੱਦੀ ਇਲਾਕਿਆਂ ‘ਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਸਾਂਝੇ ਆਪਰੇਸ਼ਨ ਕੀਤੇ ਜਾ ਰਹੇ ਹਨ। ਤਾਜ਼ਾ ਬਰਾਮਦਗੀ ਨੂੰ ਸਰਹੱਦ ਪਾਰੋਂ ਹੋ ਰਹੀ ਤਸਕਰੀ ਖ਼ਿਲਾਫ਼ ਸੁਰੱਖਿਆ ਏਜੰਸੀਆਂ ਦੀ ਕਾਰਵਾਈ ‘ਚ ਅਹਿਮ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ।

Loading...
Unable to load recommendations.
Follow Us