AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ISI ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; AK-47 ਤੇ ਆਧੁਨਿਕ ਪਿਸਤੌਲਾਂ ਸਣੇ 2 ਕਾਬੂ

ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. (ISI) ਨਾਲ ਜੁੜੇ ਇੱਕ ਅੱਤਵਾਦੀ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ISI ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; AK-47 ਤੇ ਆਧੁਨਿਕ ਪਿਸਤੌਲਾਂ ਸਣੇ 2 ਕਾਬੂ
ISI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, AK-47 ਤੇ ਪਿਸਤੌਲਾਂ ਸਣੇ 2 ਕਾਬੂ
lalit-sharma
| Published: 14 Mar 2026 16:47 PM IST

ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. (ISI) ਨਾਲ ਜੁੜੇ ਇੱਕ ਅੱਤਵਾਦੀ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਆਧੁਨਿਕ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਛਾਪੇਮਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸੋਹੇਲ ਮੀਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਗੁਪਤ ਜਾਣਕਾਰੀ ਮਿਲੀ ਸੀ ਕਿ ਕੁਝ ਸ਼ੱਕੀ ਨੌਜਵਾਨ ਇਲਾਕੇ ਵਿੱਚ ਨਾਜਾਇਜ਼ ਹਥਿਆਰਾਂ ਸਮੇਤ ਸਰਗਰਮ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾਹਵਾ ਵਿੱਚ ਛਾਪੇਮਾਰੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਦਬੋਚ ਲਿਆ।

AK-47 ਅਤੇ ਆਧੁਨਿਕ ਗਲੌਕ ਪਿਸਤੌਲ ਬਰਾਮਦ

ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ AK-47 ਰਾਈਫਲ, ਦੋ ਮੈਗਜ਼ੀਨ, 36 ਜ਼ਿੰਦਾ ਕਾਰਤੂਸ ਅਤੇ ਤਿੰਨ ਅਤਿ-ਆਧੁਨਿਕ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੇ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੂਰੇ ਮਾਡਿਊਲ ਦੇ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ISI ਦਾ ਹੱਥ ਹੈ।

ਪੁਲਿਸ ਮੁਲਾਜ਼ਮ ਦੀ ਹੱਤਿਆ ਦੀ ਸੀ ਸਾਜ਼ਿਸ਼

ਜਾਂਚ ਏਜੰਸੀਆਂ ਮੁਤਾਬਕ ਇਨ੍ਹਾਂ ਹਥਿਆਰਾਂ ਦੀ ਖੇਪ ਨੂੰ ਅੱਗੇ ਗੁਰਦਾਸਪੁਰ ਭੇਜਿਆ ਜਾਣਾ ਸੀ। ਉੱਥੇ ਇੱਕ ਪੁਲਿਸ ਮੁਲਾਜ਼ਮ ਨੂੰ ਨਿਸ਼ਾਨਾ ਬਣਾ ਕੇ ਉਸ ਦੀ ਹੱਤਿਆ ਕਰਨ ਦੀ ਭਿਆਨਕ ਸਾਜ਼ਿਸ਼ ਰਚੀ ਗਈ ਸੀ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਇਸ ਮੁਸਤੈਦੀ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਐਸ.ਐਸ.ਪੀ. ਸੋਹੇਲ ਮੀਰ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...