AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 30 ਲੱਖ ML ਈਥਾਨੋਲ ਕੀਤਾ ਜ਼ਬਤ; ਨਕਲੀ ਸ਼ਰਾਬ ਦਾ ਰੈਕੇਟ ਬੇਨਕਾਬ

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਤੇ ਗ਼ੈਰ-ਕਾਨੂੰਨੀ ਧੰਦਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਆਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਦਿਆਂ ਸੰਵੇਦਨਸ਼ੀਲ ਥਾਵਾਂ 'ਤੇ ਨਾਕਾਬੰਦੀ ਸਖ਼ਤ ਕੀਤੀ ਗਈ ਹੈ।

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 30 ਲੱਖ ML ਈਥਾਨੋਲ ਕੀਤਾ ਜ਼ਬਤ; ਨਕਲੀ ਸ਼ਰਾਬ ਦਾ ਰੈਕੇਟ ਬੇਨਕਾਬ
lalit-sharma
| Updated On: 29 Oct 2026 18:17 PM IST
Share

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਤੇ ਗ਼ੈਰ-ਕਾਨੂੰਨੀ ਧੰਦਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਆਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਦਿਆਂ ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀ ਸਖ਼ਤ ਕੀਤੀ ਗਈ ਹੈ। ਇਸੇ ਚੌਕਸੀ ਦੇ ਚੱਲਦਿਆਂ ਪੁਲਿਸ ਨੇ ਬਿਆਸ ਨਾਕੇ ‘ਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਟਰੱਕ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਈਥਾਨੋਲ ਬਰਾਮਦ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਮੰਨੀ ਜਾ ਰਹੀ ਹੈ। ਐੱਸ.ਐੱਸ.ਪੀ. ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਵੱਡੀ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪੁਲਿਸ ਨੂੰ ਪੁਖ਼ਤਾ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ ਐੱਸ.ਪੀ. (ਡੀ) ਰਮਨਦੀਪ, ਡੀ.ਐੱਸ.ਪੀ. ਬਾਬਾ ਬਕਾਲਾ ਸੁਖਪਾਲ, ਡੀ.ਐੱਸ.ਪੀ. (ਡੀ) ਗੁਰਿੰਦਰ ਨਾਗਰਾ, ਸੀ.ਆਈ.ਏ. ਸਟਾਫ਼ ਇੰਚਾਰਜ ਮਨਮੀਤ ਅਤੇ ਐੱਸ.ਐੱਚ.ਓ. ਬਿਆਸ ਮੁਖ਼ਤਿਆਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮਾਂ ਤਾਇਨਾਤ ਕੀਤੀਆਂ ਗਈਆਂ।

ਹਰਿਆਣਾ ਤੋਂ ਆ ਰਿਹਾ ਟਰੱਕ ਨਾਕੇ ‘ਤੇ ਕਾਬੂ

ਬਿਆਸ ਸਥਿਤ ਹਾਈਟੈੱਕ ਨਾਕੇ ‘ਤੇ ਜਦੋਂ ਚੌਕਸੀ ਨਾਲ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਹਰਿਆਣਾ ਵਾਲੇ ਪਾਸਿਓਂ ਆ ਰਹੇ ਇੱਕ ਟਰੱਕ (ਨੰਬਰ PB 65 AU 3421) ਨੂੰ ਰੋਕਿਆ ਗਿਆ। ਜਦੋਂ ਪੁਲਿਸ ਪਾਰਟੀ ਨੇ ਉਕਤ ਟਰੱਕ ਦੀ ਬਾਰੀਕੀ ਨਾਲ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 30 ਲੱਖ 80 ਹਜ਼ਾਰ ਮਿਲੀਲੀਟਰ ਈਥਾਨੋਲ ਬਰਾਮਦ ਹੋਇਆ। ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਇੰਸਪੈਕਟਰ ਨੂੰ ਤੁਰੰਤ ਮੌਕੇ ‘ਤੇ ਬੁਲਾਇਆ ਗਿਆ। ਸਮੂਹ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਦਿਆਂ ਥਾਣਾ ਬਿਆਸ ਵਿਖੇ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਐੱਫ.ਆਈ.ਆਰ. ਨੰਬਰ 336/26 ਦਰਜ ਕਰ ਲਈ ਗਈ ਹੈ।

ਗ਼ਰੀਬਾਂ ਨੂੰ ਵੇਚੀ ਜਾਣੀ ਸੀ ਜ਼ਹਿਰੀਲੀ ਸ਼ਰਾਬ, ਟਲਿਆ ਵੱਡਾ ਹਾਦਸਾ

ਐੱਸ.ਐੱਸ.ਪੀ. ਚਾਹਲ ਨੇ ਖ਼ੁਲਾਸਾ ਕੀਤਾ ਕਿ ਬਰਾਮਦ ਕੀਤੇ ਗਏ ਇਸ ਘਾਤਕ ਕੈਮੀਕਲ ਨਾਲ ਨਾਜਾਇਜ਼ ਅਤੇ ਜ਼ਹਿਰੀਲੀ ਸ਼ਰਾਬ ਦੀਆਂ ਲਗਭਗ 17,000 ਬੋਤਲਾਂ ਤਿਆਰ ਕੀਤੀਆਂ ਜਾ ਸਕਦੀਆਂ ਸਨ। ਇਹ ਖ਼ਤਰਨਾਕ ਸ਼ਰਾਬ ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਦਿਨਾਂ ਵਿੱਚ ਪਿੰਡਾਂ ਦੇ ਗ਼ਰੀਬ ਅਤੇ ਦਿਹਾੜੀਦਾਰ ਵਰਗ ਨੂੰ ਸਸਤੇ ਭਾਅ ਵੇਚੀ ਜਾਣੀ ਸੀ। ਬੀਤੇ ਵਰ੍ਹਿਆਂ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਚੇਤੇ ਕਰਵਾਇਆ ਕਿ ਸਾਲ 2020 ਅਤੇ ਹਾਲੀਆ ਸਾਲਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਬੇਕਸੂਰ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਸਨ ਅਤੇ ਉਸ ਸਮੇਂ ਕਈ ਪੁਲਿਸ ਅਧਿਕਾਰੀਆਂ ‘ਤੇ ਵੀ ਸਖ਼ਤ ਕਾਰਵਾਈ ਹੋਈ ਸੀ।

ਉਨ੍ਹਾਂ ਕਿਹਾ ਕਿ ਜੇਕਰ ਇਹ ਕੈਮੀਕਲ ਪਿੰਡਾਂ ਵਿੱਚ ਪਹੁੰਚ ਜਾਂਦਾ ਤਾਂ ਗ਼ੈਰ-ਮਿਆਰੀ ਅਤੇ ਗ਼ਲਤ ਮਿਸ਼ਰਣ ਕਾਰਨ ਇਹ ਮਾਰੂ ਜ਼ਹਿਰ ਬਣ ਜਾਣਾ ਸੀ, ਜਿਸ ਨਾਲ ਤਿਉਹਾਰਾਂ ਦੇ ਮੌਕੇ ਕੋਈ ਵੱਡਾ ਦੁਖਾਂਤ ਵਾਪਰ ਸਕਦਾ ਸੀ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇੱਕ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾ ਲਿਆ ਹੈ।

ਮੁੱਖ ਸਰਗਨਾ ਵੱਲੋਂ ਕਾਰਾਂ ਰਾਹੀਂ ਕੀਤੀ ਜਾਂਦੀ ਸੀ ਨਾਕਿਆਂ ਦੀ ਰੇਕੀ

ਮੁੱਢਲੀ ਪੁੱਛਗਿੱਛ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਇਸ ਪੂਰੇ ਗ਼ੈਰ-ਕਾਨੂੰਨੀ ਨੈੱਟਵਰਕ ਦੇ ਮੁੱਖ ਸਰਗਨਾ ਜਤਿੰਦਰ (ਵਾਸੀ ਮੱਤੇਵਾਲ) ਅਤੇ ਰਾਜੂ (ਵਾਸੀ ਗੋਲਡਨ ਗੇਟ, ਅੰਮ੍ਰਿਤਸਰ) ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਫ਼ਿਲਹਾਲ ਦੋ ਵਿਅਕਤੀਆਂ ਰਾਜਵਿੰਦਰ ਸਿੰਘ ਅਤੇ ਇੱਕ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ, ਜੋ ਖ਼ੁਦ ਵੀ ਨਸ਼ੇ ਦੇ ਆਦੀ ਦੱਸੇ ਜਾ ਰਹੇ ਹਨ। ਮੁੱਖ ਸਰਗਨਾ ਜਤਿੰਦਰ ਇਨ੍ਹਾਂ ਨੂੰ ਪ੍ਰਤੀ ਗੇੜਾ ਸਿਰਫ਼ 4,000 ਰੁਪਏ ਦੇ ਕੇ ਹਰਿਆਣਾ ਦੇ ਕਰਨਾਲ ਇਲਾਕੇ ਵਿੱਚੋਂ ਇਹ ਕੈਮੀਕਲ ਮੰਗਵਾਉਂਦਾ ਸੀ। ਮੁਲਜ਼ਮਾਂ ਕੋਲ ਕਰੇਟਾ, ਇਨੋਵਾ ਅਤੇ ਫ਼ਾਰਚੂਨਰ ਵਰਗੀਆਂ ਲਗਜ਼ਰੀ ਗੱਡੀਆਂ ਵੀ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਉਹ ਪੁਲਿਸ ਨਾਕਿਆਂ ਦੀ ਰੇਕੀ ਕਰਨ ਅਤੇ ਟਰੱਕਾਂ ਨੂੰ ਪਾਇਲਟ ਕਰਨ ਲਈ ਕਰਦੇ ਸਨ। ਮੁੱਖ ਮੁਲਜ਼ਮ ਜਤਿੰਦਰ ਖ਼ਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਅਤੇ ਆਬਕਾਰੀ ਐਕਟ ਅਧੀਨ ਅਪਰਾਧਿਕ ਮਾਮਲੇ ਦਰਜ ਹਨ।

ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੂਰੇ ਸਿੰਡੀਕੇਟ ਦੀਆਂ ਕੜੀਆਂ ਜੋੜੀਆਂ ਜਾ ਰਹੀਆਂ ਹਨ। ਫ਼ਰਾਰ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਇਸ ਗ਼ੈਰ-ਕਾਨੂੰਨੀ ਧੰਦੇ ਦੀ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾਵੇਗਾ।

Follow Us
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...