AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: M16 ਰਾਈਫ਼ਲ, 15 ਕਿਲੋ ਅਫ਼ੀਮ ਤੇ 9 ਪਿਸਤੌਲ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰ

ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਦੌਰਾਨ ਇੱਕ ਅਤਿ-ਆਧੁਨਿਕ M16 ਅਸਾਲਟ ਰਾਈਫ਼ਲ ਅਤੇ 15 ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਹਨ, ਪਰ ਇਸ ਵਾਰ ਵੱਡੀ ਮਾਤਰਾ ਵਿੱਚ ਅਫ਼ੀਮ ਅਤੇ ਅਮਰੀਕਾ ਵਿੱਚ ਬਣੀ M16 ਅਸਾਲਟ ਰਾਈਫ਼ਲ ਦੀ ਬਰਾਮਦਗੀ ਸਾਹਮਣੇ ਆਈ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: M16 ਰਾਈਫ਼ਲ, 15 ਕਿਲੋ ਅਫ਼ੀਮ ਤੇ 9 ਪਿਸਤੌਲ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰ
lalit-sharma
| Updated On: 10 Oct 2026 15:27 PM IST
Share

ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਵਾਰ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖਿਲਾਫ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਰਡਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਉਨ੍ਹਾਂ ਦੀ ਵਿਸ਼ੇਸ਼ ਟੀਮ ਵੱਲੋਂ ਖੁਫ਼ੀਆ ਜਾਣਕਾਰੀ ਦੇ ਆਧਾਰ ਤੇ ਕਾਰਵਾਈ ਕਰਦਿਆਂ ਪਾਕਿਸਤਾਨ ਆਧਾਰਿਤ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ।

ਪਹਿਲੀ ਵਾਰ M16 ਰਾਈਫ਼ਲ ਅਤੇ 15 ਕਿਲੋ ਅਫ਼ੀਮ ਬਰਾਮਦ

ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਦੌਰਾਨ ਇੱਕ ਅਤਿ-ਆਧੁਨਿਕ M16 ਅਸਾਲਟ ਰਾਈਫ਼ਲ ਅਤੇ 15 ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਹਨ, ਪਰ ਇਸ ਵਾਰ ਵੱਡੀ ਮਾਤਰਾ ਵਿੱਚ ਅਫ਼ੀਮ ਅਤੇ ਅਮਰੀਕਾ ਵਿੱਚ ਬਣੀ M16 ਅਸਾਲਟ ਰਾਈਫ਼ਲ ਦੀ ਬਰਾਮਦਗੀ ਸਾਹਮਣੇ ਆਈ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਮਾਡਿਊਲ ਖਿਲਾਫ ਕਾਰਵਾਈ ਦੌਰਾਨ ਪੁਲਿਸ ਨੇ 9 ਅਤਿ-ਆਧੁਨਿਕ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਰਹੱਦੀ ਪਿੰਡਾਂ ਨਾਲ ਜੁੜੇ ਤਸਕਰੀ ਨੈੱਟਵਰਕ ਦਾ ਖੁਲਾਸਾ

ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲੋਪੋਕੇ ਨੇੜਲੇ ਸਰਹੱਦੀ ਪਿੰਡ ਮਾਂਝ ਅਤੇ ਕੱਕੜ ਦੇ ਰਹਿਣ ਵਾਲੇ ਹਨ। ਇਹ ਪਿੰਡ ਕੌਮਾਂਤਰੀ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਹਨ।

ਮੁੱਖ ਮੁਲਜ਼ਮਾਂ ਵਿੱਚ ਮਲਕੀਅਤ ਸਿੰਘ ਅਤੇ ਗੁਰਜੀਤ ਸਿੰਘ ਦੇ ਨਾਂ ਸ਼ਾਮਲ ਹਨ, ਜੋ ਆਪਸ ਵਿੱਚ ਸਾਲਾ-ਜੀਜਾ ਦੱਸੇ ਗਏ ਹਨ। ਪੁਲਿਸ ਅਨੁਸਾਰ, ਇਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰ ਵੀ ਪਹਿਲਾਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ ਅਤੇ ਜੇਲ੍ਹ ਜਾ ਚੁੱਕੇ ਹਨ।

ਪੁਲਿਸ ਜਾਂਚ ਮੁਤਾਬਕ, ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਜਾਣ ਵਾਲੀ ਖੇਪ ਨੂੰ ਪ੍ਰਾਪਤ ਕਰਦੇ ਸਨ। ਇਸ ਤੋਂ ਬਾਅਦ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਸੁੰਨਸਾਨ ਸੜਕਾਂ, ਮੀਲ ਪੱਥਰਾਂ ਜਾਂ ਦਰੱਖਤਾਂ ਨੇੜੇ ਨਿਰਧਾਰਤ ਥਾਵਾਂ ਤੇ ਲੁਕਾ ਦਿੱਤਾ ਜਾਂਦਾ ਸੀ। ਅਗਲਾ ਵਿਅਕਤੀ GPS ਲੋਕੇਸ਼ਨ ਦੀ ਮਦਦ ਨਾਲ ਉਸ ਖੇਪ ਨੂੰ ਚੁੱਕ ਲੈਂਦਾ ਸੀ। ਇਸ ਪੂਰੀ ਪ੍ਰਕਿਰਿਆ ਦੌਰਾਨ ਤਸਕਰਾਂ ਵਿਚਕਾਰ ਆਹਮੋ-ਸਾਹਮਣੇ ਸੰਪਰਕ ਨਹੀਂ ਹੁੰਦਾ ਸੀ।

ਮੁਲਜ਼ਮਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ

ਆਈਜੀ ਭੁੱਲਰ ਨੇ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖਿਲਾਫ ਇਹ ਮਹੱਤਵਪੂਰਨ ਕਾਰਵਾਈ ਹੈ। ਪੁਲਿਸ ਹੁਣ M16 ਰਾਈਫ਼ਲ ਦੀ ਆਖ਼ਰੀ ਡਿਲਿਵਰੀ ਵਾਲੀ ਥਾਂ ਅਤੇ ਇਸ ਦੇ ਪਿੱਛੇ ਸਰਗਰਮ ਗਿਰੋਹਾਂ ਜਾਂ ਸੰਭਾਵਿਤ ਅੱਤਵਾਦੀ ਮਾਡਿਊਲਾਂ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਗੈਰ-ਕਾਨੂੰਨੀ ਗਤੀਵਿਧੀਆਂ ਰਾਹੀਂ ਬਣਾਈਆਂ ਗਈਆਂ ਮੁਲਜ਼ਮਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ NDPS ਐਕਟ ਦੀ ਧਾਰਾ 68F ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਾ ਉਦੇਸ਼ ਤਸਕਰੀ ਨਾਲ ਜੁੜੇ ਵਿੱਤੀ ਨੈੱਟਵਰਕ ਨੂੰ ਤੋੜਨਾ ਹੈ।

Follow Us
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...