AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਨਕਾਊਂਟਰ, ਦੋ ਪਿਸਤੌਲਾਂ ਸਮੇਤ 2 ਸ਼ੂਟਰ ਕਾਬੂ, ਇੱਕ ਦੇ ਲੱਤ ‘ਚ ਲੱਗੀ ਗੋਲੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ 'ਚ ਬੈਠ ਕੇ ਗੈਂਗ ਚਲਾਉਣ ਵਾਲੇ ਅਮਨਦੀਪ ਸਿੰਘ ਉਰਫ਼ ਮੰਨਾ ਦੇ ਦੋ ਸ਼ੂਟਰ ਖਲਚੀਆਂ ਇਲਾਕੇ 'ਚ ਮੌਜੂਦ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤਕਨੀਕੀ ਸਾਧਨਾਂ ਤੇ ਆਪਣੇ ਸੂਤਰਾਂ ਦੀ ਮਦਦ ਨਾਲ ਦੋਵੇਂ ਮੁਲਜ਼ਮਾਂ ਨੂੰ ਟਰੇਸ ਕੀਤਾ।

ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਨਕਾਊਂਟਰ, ਦੋ ਪਿਸਤੌਲਾਂ ਸਮੇਤ 2 ਸ਼ੂਟਰ ਕਾਬੂ, ਇੱਕ ਦੇ ਲੱਤ 'ਚ ਲੱਗੀ ਗੋਲੀ
lalit-sharma
| Updated On: 23 Jun 2026 15:02 PM IST
Share

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖਲਚੀਆਂ ਇਲਾਕੇ ‘ਚ ਐਨਕਾਊਂਟਰ ਦੌਰਾਨ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਕਈ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਰਹੇ ਹਨ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ‘ਚ ਬੈਠ ਕੇ ਗੈਂਗ ਚਲਾਉਣ ਵਾਲੇ ਅਮਨਦੀਪ ਸਿੰਘ ਉਰਫ਼ ਮੰਨਾ ਦੇ ਦੋ ਸ਼ੂਟਰ ਖਲਚੀਆਂ ਇਲਾਕੇ ‘ਚ ਮੌਜੂਦ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤਕਨੀਕੀ ਸਾਧਨਾਂ ਤੇ ਆਪਣੇ ਸੂਤਰਾਂ ਦੀ ਮਦਦ ਨਾਲ ਦੋਵੇਂ ਮੁਲਜ਼ਮਾਂ ਨੂੰ ਟਰੇਸ ਕੀਤਾ।

ਐਸਐਸਪੀ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਨੇ ਡੇਮੋ ਵਾਲੀ ਨਹਿਰ ਨੇੜੇ ਦੋਵੇਂ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਬਦਮਾਸ਼ਾਂ ਤੇ ਪੁਲਿਸ ਵਿਚਾਲੇ ਕੁੱਝ ਸਮੇਂ ਤੱਕ ਜਵਾਬੀ ਫਾਇਰਿੰਗ ਹੋਈ। ਆਪਣੇ ਬਚਾਅ ਲਈ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇੱਕ ਗੋਲੀ ਹੀਰਾ ਸਿੰਘ ਨਾਮਕ ਮੁਲਜ਼ਮ ਦੀ ਲੱਤ ‘ਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੀਰਾ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਹੀਰਾ ਸਿੰਘ ਖ਼ਿਲਾਫ਼ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ‘ਚ ਬੈਠੇ ਗੈਂਗਸਟਰ ਅਮਨਦੀਪ ਸਿੰਘ ਉਰਫ਼ ਮੰਨਾ ਲਈ ਕੰਮ ਕਰਦੇ ਸਨ, ਜੋ ਯੂਰਪ ਤੋਂ ਆਪਣਾ ਗੈਂਗ ਚਲਾ ਰਿਹਾ ਹੈ।

ਪੁਲਿਸ ਨੇ ਦੋਵੇਂ ਮੁਲਜ਼ਮਾਂ ਕੋਲੋਂ ਇੱਕ .32 ਬੋਰ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤਾ ਹੈ। ਐਸਐਸਪੀ ਚਾਹਲ ਨੇ ਕਿਹਾ ਕਿ ਵਿਦੇਸ਼ਾਂ ‘ਚ ਬੈਠ ਕੇ ਪੰਜਾਬ ‘ਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਤੱਤਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਭਾਰਤ ਲਿਆਉਣ ਲਈ ਬਣਦੀ ਕਾਰਵਾਈ ਜਾਰੀ ਹੈ। ਫਿਲਹਾਲ ਪੁਲਿਸ ਦੋਵੇਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਅਪਰਾਧਿਕ ਵਾਰਦਾਤਾਂ ਤੇ ਗੈਂਗ ਦੇ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋ ਸਕਦੇ ਹਨ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...