ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 39 ਕਿਲੋ ਹੈਰੋਇਨ ਤੇ 10 ਆਧੁਨਿਕ ਪਿਸਤੌਲ ਬਰਾਮਦ
ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਸਿੱਧੀ ਨਿਗਰਾਨੀ ਅਤੇ ਅਗਵਾਈ ਹੇਠ ਕੀਤਾ ਗਿਆ। ਵੱਖ-ਵੱਖ ਪੁਲਿਸ ਟੀਮਾਂ ਨੇ ਭਿੰਡੀ ਸੈਦਾਂ, ਲੋਪੋਕੇ, ਘਰਿੰਡਾ ਅਤੇ ਅਜਨਾਲਾ ਪੁਲਿਸ ਥਾਣਿਆਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਖੇਤਰਾਂ ਵਿੱਚ ਤੇਜ਼ੀ ਨਾਲ, ਇੱਕ ਤੋਂ ਬਾਅਦ ਇੱਕ ਛਾਪੇਮਾਰੀ ਕੀਤੀ। ਜਿਸ ਵਿੱਚ ਇਹ ਵੱਡੀ ਖੇਪ ਜ਼ਬਤ ਕੀਤੀ ਗਈ। ਲੋਪੋਕੇ ਖੇਤਰ ਵਿੱਚ ਦੋ ਵੱਖ-ਵੱਖ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ।
ਪੰਜਾਬ ਦੇ ਮੁੱਖ ਮੰਤਰੀ ਦੇ “ਯੁੱਧ ਨਸ਼ਿਆਂ ਵਿਰੁੱਧ ” ਤੇ “ਗੈਂਗਸਟਰਾਂ ‘ਤੇ ਵਾਰ” ਵਿਸ਼ੇਸ਼ ਕਾਰਵਾਈਆਂ ਦੇ ਹਿੱਸੇ ਵਜੋਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਕੰਮ ਕਰਨ ਵਾਲੇ ਇੱਕ ਵੱਡੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਵੱਡੀ ਕਾਰਵਾਈ ਦਾ ਖੁਲਾਸਾ ਕਰਦੇ ਹੋਏ, ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੇ ਗਏ। ਇਨ੍ਹਾਂ ਵਿਸ਼ੇਸ਼ ਕਾਰਵਾਈਆਂ ਵਿੱਚ ਪੁਲਿਸ ਨੇ 38 ਕਿਲੋ 962 ਗ੍ਰਾਮ (ਲਗਭਗ 39 ਕਿਲੋ) ਹੈਰੋਇਨ, 10 ਆਧੁਨਿਕ ਪਿਸਤੌਲ, 102 ਜ਼ਿੰਦਾ ਕਾਰਤੂਸ ਅਤੇ ਅੱਧੇ ਕਿਲੋ ਤੋਂ ਵੱਧ ਅਫੀਮ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ, ਪੁਲਿਸ ਨੇ ਇੱਕ ਨਾਬਾਲਗ ਸਮੇਤ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲੋਪੋਕੇ ਖੇਤਰ ਵਿੱਚ ਦੋ ਵੱਖ-ਵੱਖ ਵੱਡੀਆਂ ਬਰਾਮਦਗੀਆਂ
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਾਰਾ ਆਪ੍ਰੇਸ਼ਨ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਸਿੱਧੀ ਨਿਗਰਾਨੀ ਅਤੇ ਅਗਵਾਈ ਹੇਠ ਕੀਤਾ ਗਿਆ। ਵੱਖ-ਵੱਖ ਪੁਲਿਸ ਟੀਮਾਂ ਨੇ ਭਿੰਡੀ ਸੈਦਾਂ, ਲੋਪੋਕੇ, ਘਰਿੰਡਾ ਅਤੇ ਅਜਨਾਲਾ ਪੁਲਿਸ ਥਾਣਿਆਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਖੇਤਰਾਂ ਵਿੱਚ ਤੇਜ਼ੀ ਨਾਲ, ਇੱਕ ਤੋਂ ਬਾਅਦ ਇੱਕ ਛਾਪੇਮਾਰੀ ਕੀਤੀ। ਜਿਸ ਵਿੱਚ ਇਹ ਵੱਡੀ ਖੇਪ ਜ਼ਬਤ ਕੀਤੀ ਗਈ। ਲੋਪੋਕੇ ਖੇਤਰ ਵਿੱਚ ਦੋ ਵੱਖ-ਵੱਖ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਇਸ ਬੇਮਿਸਾਲ ਸਫਲਤਾ ਲਈ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ, ਐਸਪੀ ਗੁਰਿੰਦਰ ਨਾਗਰਾ, ਸੀਆਈਏ ਇੰਚਾਰਜ ਮਨਮੀਤ, ਡੀਐਸਪੀ ਅਟਾਰੀ ਯਾਦਵਿੰਦਰ, ਡੀਐਸਪੀ ਜਗਬੀਰ, ਡੀਐਸਪੀ ਧਰਮਿੰਦਰ ਕਲਿਆਣ ਅਤੇ ਐਸਐਚਓ ਜਸਦੀਪ, ਨਰਿੰਦਰ ਅਤੇ ਸਿਮਰਨਜੀਤ ਸਮੇਤ ਪੂਰੀ ਪੁਲਿਸ ਟੀਮ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ।
In a major breakthrough, Amritsar Rural Police busts multiple illegal arms and drug trafficking networks, apprehends 7 accused and recovers 10 illegal pistols, 38.962 kg of heroin, 800 gm of opium and 102 live cartridges. Additionally, 109 suspects have been apprehended during the ongoing operation, with further recoveries and arrests expected.
Preliminary investigation reveals that the accused were allegedly in contact with foreign-based handlers who facilitated the supply of illegal weapons for further distribution among criminal elements. Separate FIRs have been registered at PS Gharinda, PS Lopoke and PS Bhindi Saida, Amritsar. Further investigation is underway to establish backward and forward linkages, identify other associates and dismantle the wider illegal arms and drug trafficking networks. @PunjabPoliceInd remains committed to dismantling organised criminal networks, curbing illegal arms and drug trafficking, and ensuring a safer, drug-free #Punjab. — DGP Punjab Police (@DGPPunjabPolice) November 17, 2026
ਪ੍ਰੈਸ ਕਾਨਫਰੰਸ ਦੌਰਾਨ, ਆਈਜੀ ਭੁੱਲਰ ਨੇ ਸਰਹੱਦ ਪਾਰ ਤਸਕਰੀ ਦੇ ਨਵੇਂ ਤਰੀਕਿਆਂ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਹੈਂਡਲਰ ਅਤੇ ਤਸਕਰ ਡਰੋਨ ਦੀ ਵਰਤੋਂ ਕਰਕੇ ਭਾਰਤੀ ਸਰਹੱਦ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟ ਰਹੇ ਹਨ। ਅਜਿਹਾ ਕਰਨ ਲਈ, ਉਹ ਸੋਸ਼ਲ ਮੀਡੀਆ ਐਪਸ ਰਾਹੀਂ ਪੰਜਾਬ ਦੇ ਗਰੀਬ, ਬੇਰੁਜ਼ਗਾਰ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਨੌਜਵਾਨਾਂ ਨਾਲ ਸੰਪਰਕ ਕਰਦੇ ਹਨ। ਤਸਕਰ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਯਾਤਰਾ ਦੇ ਝੂਠੇ ਵਾਅਦੇ ਕਰਕੇ ਅਤੇ ਥੋੜ੍ਹੀਆਂ ਜਿਹੀਆਂ ਰਕਮਾਂ ਦੀ ਪੇਸ਼ਕਸ਼ ਕਰਕੇ ਆਪਣੇ ਜਾਲ ਵਿੱਚ ਫਸਾਉਂਦੇ ਹਨ।
ਪੰਜਾਬ ਗੁਰੂਆਂ, ਸੰਤਾਂ ਤੇ ਖਿਡਾਰੀਆਂ ਦੀ ਧਰਤੀ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਲਕਸ਼ਯ ਖੱਤਰੀ (ਵਾਸੀ ਘਨਪੁਰ ਕਾਲੇ/ਛੇਰਾਟਾ) ਇੱਕ ਮਹੱਤਵਪੂਰਨ ਕੜੀ ਹੈ। ਆਈਜੀ ਨੇ ਦੱਸਿਆ ਕਿ ਲਕਸ਼ਯ ਖੱਤਰੀ ਬਦਨਾਮ ਤਸਕਰ ਕਰਨ ਛੇਹਰਾਟਾ ਦਾ ਮੁੱਖ ਗਰਾਊਂਡ ਆਪਰੇਟਿਵ ਹੈ, ਜੋ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ। ਲਕਸ਼ਯ ਨੇ ਆਪਣੇ ਆਂਢ-ਗੁਆਂਢ ਦੇ ਇੱਕ ਨਾਬਾਲਗ ਲੜਕੇ ਨੂੰ ਪੈਸੇ ਦਾ ਲਾਲਚ ਦੇ ਕੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕੀਤਾ। ਆਈਜੀ ਭੁੱਲਰ ਨੇ ਨੌਜਵਾਨਾਂ ਅਤੇ ਮਾਪਿਆਂ ਨੂੰ ਸ਼ਾਰਟਕੱਟ ਅਤੇ ਬੁਰੀ ਸੰਗਤ ਤੋਂ ਬਚਣ ਅਤੇ ਸਖ਼ਤ ਮਿਹਨਤ ਦਾ ਰਸਤਾ ਚੁਣਨ ਦੀ ਅਪੀਲ ਕੀਤੀ, ਕਿਉਂਕਿ ਪੰਜਾਬ ਗੁਰੂਆਂ, ਸੰਤਾਂ ਅਤੇ ਖਿਡਾਰੀਆਂ ਦੀ ਧਰਤੀ ਹੈ। ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ
ਆਈਜੀ ਨੇ ਦੱਸਿਆ ਕਿ ਪੁਲਿਸ ਨਸ਼ੀਲੇ ਪਦਾਰਥਾਂ ਦੇ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਸਰਹੱਦੀ ਖੇਤਰਾਂ ਵਿੱਚ ਵਿਸ਼ੇਸ਼ “ਕਾਰਡਨ ਅਤੇ ਸਰਚ ਆਪ੍ਰੇਸ਼ਨ” (CASO) ਵੀ ਚਲਾ ਰਹੀ ਹੈ। ਜਿਸ ਤਹਿਤ ਹੁਣ ਤੱਕ 109 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਸਤੌਲ ਦੇ ਨਾਲ 102 ਜ਼ਿੰਦਾ ਕਾਰਤੂਸਾਂ ਦੀ ਬਰਾਮਦਗੀ ਬਹੁਤ ਮਹੱਤਵਪੂਰਨ ਹੈ, ਕਿਉਂਕਿ ਕਾਰਤੂਸਾਂ ਤੋਂ ਬਿਨਾਂ ਹਥਿਆਰ ਬੇਕਾਰ ਹਨ ਅਤੇ ਇਸ ਬਰਾਮਦਗੀ ਨੇ ਕਈ ਸੰਭਾਵੀ ਵੱਡੀਆਂ ਘਟਨਾਵਾਂ ਨੂੰ ਟਾਲ ਦਿੱਤਾ ਹੈ।
ਪਠਾਨਕੋਟ-ਗੁਰਦਾਸਪੁਰ ਘਟਨਾਵਾਂ ਦੇ ਮਹੱਤਵਪੂਰਨ ਸੁਰਾਗ ਮਿਲੇ
ਸਰਹੱਦੀ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਜਾਂਚਾਂ ਬਾਰੇ ਬੋਲਦਿਆਂ, ਆਈਜੀ ਭੁੱਲਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ, ਬੀਐਸਐਫ ਅਤੇ ਸਾਰੀਆਂ ਕੇਂਦਰੀ ਖੁਫੀਆ ਏਜੰਸੀਆਂ ਬਿਨਾਂ ਕਿਸੇ ਮੁਕਾਬਲੇ ਦੇ ਸ਼ਾਨਦਾਰ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ, ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਇੱਕ ਸੰਵੇਦਨਸ਼ੀਲ ਮੁੱਦਾ ਹੈ। ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸ਼ੱਕੀ ਵਾਹਨਾਂ ਨਾਲ ਜੁੜੀਆਂ ਹਾਲੀਆ ਘਟਨਾਵਾਂ ਬਾਰੇ, ਉਨ੍ਹਾਂ ਕਿਹਾ ਕਿ ਪੁਲਿਸ ਨੂੰ ਦੋਵਾਂ ਮਾਮਲਿਆਂ ਵਿੱਚ ਮਹੱਤਵਪੂਰਨ ਸੁਰਾਗ ਮਿਲੇ ਹਨ। ਹਾਲਾਂਕਿ ਦੋਵਾਂ ਘਟਨਾਵਾਂ ਵਿਚਕਾਰ ਅਜੇ ਤੱਕ ਕੋਈ ਸਿੱਧਾ ਸਬੰਧ ਸਥਾਪਤ ਨਹੀਂ ਹੋਇਆ ਹੈ, ਪਰ ਸਬੰਧਤ ਜ਼ਿਲ੍ਹਿਆਂ ਦੇ ਐਸਐਸਪੀ ਨਿੱਜੀ ਤੌਰ ‘ਤੇ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪੂਰਾ ਮਾਮਲਾ ਸਾਹਮਣੇ ਆ ਜਾਵੇਗਾ।


