AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡ ਸਮੇਤ ਮੁਲਜ਼ਮ ਕਾਬੂ

ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਕਥਿਤ ਤੌਰ ਤੇ ਵਿਦੇਸ਼ 'ਚ ਬੈਠੇ ਹਥਿਆਰ ਤਸਕਰਾਂ ਨਾਲ ਸੰਪਰਕ ਹਨ। ਪੁਲਿਸ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਤੇ ਸਪਲਾਈ ਨਾਲ ਜੁੜੀਆਂ ਗਤੀਵਿਧੀਆਂ 'ਚ ਸ਼ਾਮਲ ਸੀ।

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡ ਸਮੇਤ ਮੁਲਜ਼ਮ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡ ਸਮੇਤ ਮੁਲਜ਼ਮ ਕਾਬੂ
lalit-sharma
| Published: 04 Oct 2026 12:07 PM IST
Share

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਤੇ ਵਿਸਫੋਟਕਾਂ ਦੀ ਗੈਰ-ਕਾਨੂੰਨੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ AK-47 ਰਾਈਫਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਕਥਿਤ ਤੌਰ ਤੇ ਵਿਦੇਸ਼ ‘ਚ ਬੈਠੇ ਹਥਿਆਰ ਤਸਕਰਾਂ ਨਾਲ ਸੰਪਰਕ ਹਨ। ਪੁਲਿਸ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਤੇ ਸਪਲਾਈ ਨਾਲ ਜੁੜੀਆਂ ਗਤੀਵਿਧੀਆਂ ‘ਚ ਸ਼ਾਮਲ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੇ ਉਸ ਦੇ ਸੰਪਰਕਾਂ ਦਾ ਪਤਾ ਲਗਾਉਣ ‘ਚ ਜੁਟੀ ਹੋਈ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਕਾਰਵਾਈ ਦੌਰਾਨ ਹਥਿਆਰਾਂ ਤੇ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਨੂੰ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਬਰਾਮਦ ਕੀਤੇ ਹਥਿਆਰ ਤੇ ਵਿਸਫੋਟਕ ਕਿੱਥੋਂ ਲਿਆਂਦੇ ਗਏ ਸਨ ਤੇ ਇਨ੍ਹਾਂ ਨੂੰ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ‘ਚ ਆਰਮਜ਼ ਐਕਟ ਤੇ ਐਕਸਪਲੋਸਿਵ ਸਬਸਟੈਂਸਿਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪੂਰੇ ਨੈੱਟਵਰਕ ਦੀ ਬੈਕਵਰਡ ਤੇ ਫਾਰਵਰਡ ਲਿੰਕ ਦਾ ਪਤਾ ਲਗਾਇਆ ਜਾ ਸਕੇ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕ ਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ‘ਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੁਲਿਸ ਹੁਣ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ਤੇ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...