AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ ਦਾ ਵੱਡਾ ਐਕਸ਼ਨ, ਆਪ੍ਰੇਸ਼ਨ ਪ੍ਰਹਾਰ-4 ‘ਚ 22 ਕਿਲੋ ਨਸ਼ਾ; 24 ਪਿਸਤੌਲ ਤੇ ਲੱਖਾਂ ਦੀ ਡਰੱਗ ਮਨੀ ਜ਼ਬਤ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਅਤੇ ਵਾਰ ਗੈਂਗਸਟਰਾਂ ਤੇ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ-4 ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 21 ਅਤੇ 22 ਤਰੀਕ ਨੂੰ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਅੰਮ੍ਰਿਤਸਰ 'ਚ ਪੁਲਿਸ ਦਾ ਵੱਡਾ ਐਕਸ਼ਨ, ਆਪ੍ਰੇਸ਼ਨ ਪ੍ਰਹਾਰ-4 'ਚ 22 ਕਿਲੋ ਨਸ਼ਾ; 24 ਪਿਸਤੌਲ ਤੇ ਲੱਖਾਂ ਦੀ ਡਰੱਗ ਮਨੀ ਜ਼ਬਤ
lalit-sharma
| Published: 23 Jul 2026 21:25 PM IST
Share

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਅਤੇ ਵਾਰ ਗੈਂਗਸਟਰਾਂ ਤੇ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ-4 ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 21 ਅਤੇ 22 ਤਰੀਕ ਨੂੰ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਦਕਿ ਕਈ ਪ੍ਰਮੁੱਖ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ ਹੈ।

ਅਜਨਾਲਾ ਅਤੇ ਬਿਆਸ ਵਿੱਚ ਵੱਡੀਆਂ ਬਰਾਮਦਗੀਆਂ

ਐਸਐਸਪੀ ਨੇ ਦੱਸਿਆ ਕਿ ਅਜਨਾਲਾ ਥਾਣਾ ਖੇਤਰ ਵਿੱਚ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਕਰੀਬ 6 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਦੋ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸੇ ਤਰ੍ਹਾਂ ਬਿਆਸ ਇਲਾਕੇ ਵਿੱਚ ਕੀਤੀ ਗਈ ਇੱਕ ਹੋਰ ਸਫ਼ਲ ਕਾਰਵਾਈ ਦੌਰਾਨ ਕਰੀਬ ਅੱਧਾ ਕਿਲੋ ਹੈਰੋਇਨ ਅਤੇ 9 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ। ਦੋਵਾਂ ਮਾਮਲਿਆਂ ਵਿੱਚ ਫੜੇ ਗਏ ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸਰਗਰਮ ਸਨ। ਪੁਲਿਸ ਹੁਣ ਉਨ੍ਹਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਤਬਾਹ ਕੀਤਾ ਜਾ ਸਕੇ।

600 ਪੁਲਿਸ ਜਵਾਨ ਅਤੇ ਸੀਨੀਅਰ ਅਧਿਕਾਰੀ ਸਨ ਤਾਇਨਾਤ

ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ‘ਪ੍ਰਹਾਰ-4’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਦੇ ਡੀਜੀਪੀ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਕਰੀਬ 600 ਪੁਲਿਸ ਮੁਲਾਜ਼ਮ, 6 ਐਸਪੀ ਰੈਂਕ ਦੇ ਸੀਨੀਅਰ ਅਧਿਕਾਰੀ ਅਤੇ 22 ਡੀਐਸਪੀ ਰੈਂਕ ਦੇ ਅਧਿਕਾਰੀ ਮੁਹੱਈਆ ਕਰਵਾਏ ਗਏ ਸਨ। ਇਨ੍ਹਾਂ ਟੀਮਾਂ ਨੂੰ ਜ਼ਿਲ੍ਹੇ ਦੇ ਛੇ ਸਬ-ਡਿਵੀਜ਼ਨਾਂ ਵਿੱਚ ਵੰਡ ਕੇ ਵਿਸ਼ੇਸ਼ ਨਾਕਾਬੰਦੀਆਂ, ਸਰਚ ਅਭਿਆਨ ਅਤੇ ਖੁਫੀਆ ਤਲਾਸ਼ੀ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਗਈਆਂ।

ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੇ ਅੰਕੜੇ

ਐਸਐਸਪੀ ਚਾਹਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ ਕਈ ਅਪਰਾਧੀਆਂ ਨੂੰ ਦਬੋਚਿਆ ਹੈ:

ਗ੍ਰਿਫ਼ਤਾਰੀਆਂ: 10 ਵੱਡੇ ਨਸ਼ਾ ਸਪਲਾਇਰ, NDPS ਐਕਟ ਦੇ 90 ਮੁਲਜ਼ਮ, ਹਥਿਆਰਾਂ ਦੇ ਮਾਮਲਿਆਂ ਨਾਲ ਜੁੜੇ 17 ਅਪਰਾਧੀ ਅਤੇ ਐਕਸਾਈਜ਼ ਐਕਟ ਦੇ 19 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ।

ਕੁੱਲ ਬਰਾਮਦਗੀ: ਕੁੱਲ ਮਿਲਾ ਕੇ ਕਰੀਬ 22 ਕਿਲੋ ਨਸ਼ੀਲੇ ਪਦਾਰਥ, 970 ਗ੍ਰਾਮ ਅਫ਼ੀਮ, 24 ਪਿਸਤੌਲ, 26 ਮੈਗਜ਼ੀਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ।

ਟ੍ਰੈਫਿਕ ਕਾਰਵਾਈ: ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 1450 ਟ੍ਰੈਫਿਕ ਚਲਾਨ ਵੀ ਕੱਟੇ ਗਏ।

ਸਰਹੱਦੀ ਚੁਣੌਤੀਆਂ ਅਤੇ ਪਿੰਡਾਂ ਵਿੱਚ ਜਾਗਰੂਕਤਾ

ਐਸਐਸਪੀ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਪਾਕਿਸਤਾਨੀ ਤਸਕਰਾਂ ਵੱਲੋਂ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਹੁੰਦੀਆਂ ਰਹਿੰਦੀਆਂ ਹਨ। ਪਾਕਿਸਤਾਨੀ ਤਸਕਰ ਅਕਸਰ ਸਰਹੱਦੀ ਖੇਤਰਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਲਚ ਦੇ ਕੇ ਅਪਰਾਧ ਦੀ ਦੁਨੀਆ ਵਿੱਚ ਧੱਕਣ ਦੀ ਕੋਸ਼ਿਸ਼ ਕਰਦੇ ਹਨ। ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਪੁਲਿਸ ਨੇ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਅਭਿਆਨ ਵਿੱਢਿਆ ਹੈ। VDC (Village Defence Committee) ਮੈਂਬਰਾਂ, ਪਿੰਡਾਂ ਦੇ ਮੋਹਤਬਰਾਂ ਅਤੇ ਨੌਜਵਾਨਾਂ ਨਾਲ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ਦੀ ਸੂਚਨਾ ਸਮੇਂ ਸਿਰ ਪੁਲਿਸ ਤੱਕ ਪਹੁੰਚ ਸਕੇ।

ਪੁਲਿਸ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਖ਼ਾਸ ਕਦਮ ਚੁੱਕੇ ਜਾ ਰਹੇ ਹਨ। ਪਿੰਡਾਂ ਵਿੱਚ ਕਰਵਾਏ ਜਾ ਰਹੇ ਖੇਡ ਟੂਰਨਾਮੈਂਟਾਂ ਵਿੱਚ ਪੁਲਿਸ ਅਧਿਕਾਰੀ ਖ਼ੁਦ ਸ਼ਿਰਕਤ ਕਰ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਸਕਾਰਾਤਮਕ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ।

ਜਨਤਾ ਦੇ ਸਹਿਯੋਗ ਨਾਲ ਜਾਰੀ ਰਹੇਗੀ ਮੁਹਿੰਮ

ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਆਖਿਆ ਕਿ ਪੁਲਿਸ ਅਤੇ ਆਮ ਜਨਤਾ ਵਿਚਕਾਰ ਬਣੇ ਭਰੋਸੇਯੋਗ ਰਿਸ਼ਤੇ ਕਾਰਨ ਹੀ ਅਜਿਹੀਆਂ ਵੱਡੀਆਂ ਸਫ਼ਲਤਾਵਾਂ ਮਿਲ ਰਹੀਆਂ ਹਨ। ਆਮ ਲੋਕਾਂ ਤੋਂ ਮਿਲ ਰਹੀ ਗੁਪਤ ਜਾਣਕਾਰੀ ਅਤੇ ਵੀਡੀਸੀ ਮੈਂਬਰਾਂ ਦੇ ਸਹਿਯੋਗ ਨਾਲ ਪੁਲਿਸ ਅਪਰਾਧੀਆਂ ‘ਤੇ ਨਕੇਲ ਕੱਸ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਅਭਿਆਨ ਹੋਰ ਮੁਸਤੈਦੀ ਨਾਲ ਜਾਰੀ ਰਹੇਗਾ ਤਾਂ ਜੋ ਸਰਹੱਦੀ ਖੇਤਰਾਂ ਵਿੱਚ ਅਮਨ-ਕਾਨੂੰਨ ਬਹਾਲ ਰਹੇ ਅਤੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...