ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, 690 ਗ੍ਰਾਮ ਦਾ IED ਬਰਾਮਦ

Updated On: 

16 Aug 2026 18:21 PM IST

ਅੰਮ੍ਰਿਤਸਰ ਦਿਹਾਤੀ ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਇੱਕ ਸੰਭਾਵਿਤ ਵੱਡੇ ਖਤਰੇ ਨੂੰ ਟਾਲ ਦਿੱਤਾ ਗਿਆ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਬੰਧਤ ਥਾਣੇ ਵਿੱਚ ਕਾਨੂੰਨ ਦੀਆਂ ਢੁਕਵੀਆਂ ਧਾਰਾਵਾਂ ਤਹਿਤ FIR ਦਰਜ ਕਰ ਲਈ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, 690 ਗ੍ਰਾਮ ਦਾ IED ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਲਈ ਤਿਆਰ ਕੀਤਾ ਗਿਆ। ਇਸ ਦੌਰਾਨ ਵੱਡੀ ਬਰਾਮਦਗੀ ਹੋਈ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ IED ਦਾ ਵਜ਼ਨ ਕਰੀਬ 690 ਗ੍ਰਾਮ ਦੱਸਿਆ ਜਾ ਰਿਹਾ ਹੈ। ਪੁਲਿਸ ਨੇ IED ਦੇ ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਤੇ ਲੋਹੇ ਦਾ ਡੱਬਾ ਵੀ ਬਰਾਮਦ ਕੀਤਾ ਹੈ। ਬਰਾਮਦਗੀ ਤੋਂ ਬਾਅਦ ਵਿਸਫੋਟਕ ਸਮੱਗਰੀ ਨੂੰ ਸੁਰੱਖਿਆ ਪ੍ਰੋਟੋਕੋਲ ਤਹਿਤ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਇਸ ਨੂੰ ਸਫਲਤਾਪੂਰਵਕ ਨਕਾਰਾ ਕਰ ਦਿੱਤਾ ਗਿਆ।

ਕਾਨੂੰਨ ਦੀਆਂ ਢੁਕਵੀਆਂ ਧਾਰਾਵਾਂ ਤਹਿਤ FIR ਦਰਜ

ਅੰਮ੍ਰਿਤਸਰ ਦਿਹਾਤੀ ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਇੱਕ ਸੰਭਾਵਿਤ ਵੱਡੇ ਖਤਰੇ ਨੂੰ ਟਾਲ ਦਿੱਤਾ ਗਿਆ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਬੰਧਤ ਥਾਣੇ ਵਿੱਚ ਕਾਨੂੰਨ ਦੀਆਂ ਢੁਕਵੀਆਂ ਧਾਰਾਵਾਂ ਤਹਿਤ FIR ਦਰਜ ਕਰ ਲਈ ਹੈ।

ਹੁਣ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਇਸ ਸਾਜ਼ਿਸ਼ ਦੇ ਪਿੱਛੇ ਕੌਣ-ਕੌਣ ਲੋਕ ਸ਼ਾਮਲ ਹਨ ਅਤੇ IED ਨੂੰ ਕਿੱਥੇ ਅਤੇ ਕਿਸ ਮਕਸਦ ਨਾਲ ਲਗਾਇਆ ਜਾਣਾ ਸੀ। ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਅੱਤਵਾਦੀ ਨੈੱਟਵਰਕ, ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਕਾਇਮ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

Loading...
Unable to load recommendations.
Follow Us