ਨਾਕਾਮ ਹੋਈ ਇੱਕ ਹੋਰ ਨਾ’ਪਾਕ’ ਸਾਜ਼ਿਸ਼… ਸਰਹੱਦ ਪਾਰ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ

Updated On: 

05 Nov 2025 07:58 AM IST

ਅੰਮ੍ਰਿਤਸਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨ ਵੱਲੋਂ ਭੇਜੇ ਗਏ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਦੋ ਏਕੇ-ਸੀਰੀਜ਼ ਰਾਈਫਲਾਂ, ਇੱਕ ਪਿਸਤੌਲ ਤੇ ਵੱਡੀ ਮਾਤਰਾ 'ਚ ਗੋਲਾ-ਬਾਰੂਦ ਜ਼ਬਤ ਕੀਤਾ ਹੈ। ਇਹ ਕਾਰਵਾਈ ਪਾਕਿਸਤਾਨ ਦੀਆਂ ਨਾਪਾਕ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰਦੀ ਹੈ।

ਨਾਕਾਮ ਹੋਈ ਇੱਕ ਹੋਰ ਨਾਪਾਕ ਸਾਜ਼ਿਸ਼... ਸਰਹੱਦ ਪਾਰ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ

ਸਰਹੱਦ ਪਾਰ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ

Follow Us On

ਪਾਕਿਸਤਾਨ ਇੱਕ ਅਜਿਹਾ ਦੇਸ਼ ਹੈ ਜੋ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਕਦੇ ਨਹੀਂ ਰੋਕਦਾ। ਹਰ ਵਾਰ ਹਾਰਨ ਤੇ ਮਾਤ ਖਾਨ ਤੋਂ ਬਾਅਦ ਵੀ, ਇਹ ਭਾਰਤ ਵਿਰੁੱਧ ਨਵੀਆਂ ਸਾਜ਼ਿਸ਼ਾਂ ਰਚਦਾ ਹੈ। ਅਜਿਹੀ ਹੀ ਇੱਕ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ। ਪਾਕਿਸਤਾਨ ਤੋਂ ਭੇਜੇ ਗਏ ਆਧੁਨਿਕ ਹਥਿਆਰ ਪੰਜਾਬ ਦੇ ਅੰਮ੍ਰਿਤਸਰ ‘ਚ ਬਰਾਮਦ ਕੀਤੇ ਗਏ ਹਨ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਤੇ ਇੱਕ ਆਧੁਨਿਕ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਰਾਵੀ ਨਦੀ ਦੇ ਨੇੜੇ ਸਥਿਤ ਘੋਨੇਵਾਲ ਪਿੰਡ ਤੋਂ ਆਧੁਨਿਕ ਹਥਿਆਰ ਤੇ ਵੱਡੀ ਮਾਤਰਾ ‘ਚ ਗੋਲਾ ਬਾਰੂਦ ਬਰਾਮਦ ਕੀਤਾ। ਬਰਾਮਦ ਕੀਤੇ ਗਏ ਹਥਿਆਰਾਂ ਤੇ ਗੋਲਾ ਬਾਰੂਦ ‘ਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ, ਅੱਠ ਮੈਗਜ਼ੀਨ, ਦੋ ਮੈਗਜ਼ੀਨਾਂ ਵਾਲਾ .30 ਬੋਰ ਪਿਸਤੌਲ, 50 ਜ਼ਿੰਦਾ .30 ਬੋਰ ਕਾਰਤੂਸ, ਤੇ 245 ਜ਼ਿੰਦਾ 7.62 ਐਮਐਮ ਕਾਰਤੂਸ ਸ਼ਾਮਲ ਹਨ।

ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਕੀ ਕਿਹਾ?

ਸਰਹੱਦ ਪਾਰ ਤੋਂ ਆਧੁਨਿਕ ਹਥਿਆਰਾਂ ਦੀ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੇ ਘੋਨੇਵਾਲ ਪਿੰਡ ਦੇ ਖੇਤਰ ‘ਚ ਇੱਕ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ, ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਰਾਵੀ ਨਦੀ ਦੇ ਕੰਢੇ ਤੋਂ ਆਧੁਨਿਕ ਹਥਿਆਰਾਂ ਤੇ ਗੋਲਾ-ਬਾਰੂਦ ਵਾਲਾ ਇੱਕ ਬੈਗ ਬਰਾਮਦ ਕੀਤਾ ਗਿਆ। ਬਰਾਮਦ ਕੀਤੇ ਗਏ ਹਥਿਆਰਾਂ ਤੇ ਗੋਲਾ-ਬਾਰੂਦ ਦੇ ਸਰੋਤ ਤੇ ਮੰਜ਼ਿਲ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਬਰਾਮਦਗੀਆਂ ਤੇ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਇਸ ਸਬੰਧ ‘ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ‘ਤੇ ਇੱਕ ਪੋਸਟ ‘ਚ, ਡੀਜੀਪੀ ਨੇ ਲਿਖਿਆ, “ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਘੋਨੇਵਾਲ ਪਿੰਡ ਤੋਂ ਆਧੁਨਿਕ ਹਥਿਆਰਾਂ ਦਾ ਇੱਕ ਜ਼ਖੀਰਾ ਬਰਾਮਦ ਕੀਤਾ ਗਿਆ ਹੈ।”

ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ

ਉਨ੍ਹਾਂ ਅੱਗੇ ਲਿਖਿਆ, “ਇਸ ਤੁਰੰਤ ਤੇ ਚੌਕਸ ਕਾਰਵਾਈ ਨੇ ਇੱਕ ਵੱਡੀ ਘਟਨਾ ਨੂੰ ਟਾਲ ਦਿੱਤਾ ਹੈ।” ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਅੱਤਵਾਦੀਆਂ ਦੀਆਂ ਵਧੀਆਂ ਗਤੀਵਿਧੀਆਂ ਤੇ ਅੰਤਰ-ਗੈਂਗ ਦੁਸ਼ਮਣੀ, ਖਾਸ ਕਰਕੇ ਸਰਹੱਦੀ ਖੇਤਰਾਂ ‘ਚ, ਬਾਰੇ ਹਾਲ ਹੀ ‘ਚ ਮਿਲੇ ਇਨਪੁਟਸ ਦੇ ਮੱਦੇਨਜ਼ਰ, ਇਸ ਨੈੱਟਵਰਕ ਦੇ ਲਿੰਕਸ, ਪੂਰੇ ਸੰਗਠਨਾ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।