ਭਾਰਤ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਅੰਮ੍ਰਿਤਸਰ ਪੁਲਿਸ ਨੇ IED ਨਾਲ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Published: 

26 Nov 2025 13:33 PM IST

Amritsar Police: ਸੁਰੱਖਿਆ ਏਜੰਸੀਆਂ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਭਾਰਤੀ ਖੇਤਰ 'ਚ ਵਿਸਫੋਟਕ ਭੇਜਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਪੁਲਿਸ ਨੇ ਰਮਦਾਸ, ਅਜਨਾਲਾ ਦੇ ਘਰਿੰਡਾ 'ਚ ਨਾਕਾਬੰਦੀ ਤੇ ਗਸ਼ਤ ਵਧਾ ਦਿੱਤੀ।

ਭਾਰਤ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਅੰਮ੍ਰਿਤਸਰ ਪੁਲਿਸ ਨੇ IED ਨਾਲ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Follow Us On

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤ-ਪਾਕਿਸਤਾਨ ਬਾਰਡਰ ‘ਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲ ਢਾਈ ਕਿਲੋ ਦੇ ਕਰੀਬ ਆਈਈਡੀ ਬਰਾਮਦ ਹੋਇਆ ਹੈ। ਇਹ ਕਾਰਵਾਈ ਖੁਫ਼ੀਆ ਅਲਰਟ ਤੋਂ ਬਾਅਦ ਕੀਤੀ ਗਈ। ਇਸ ‘ਚ ਆਈਐਸਆਈ ਦੁਆਰਾ ਭਾਰਤ ‘ਚ ਵਿਸਫੋਟਕ ਭੇਜਣ ਦੀ ਕੋਸ਼ਿਸ਼ ਤੇਜ਼ ਹੋਣ ਦੀ ਜਾਣਕਾਰੀ ਮਿਲੀ ਸੀ।

ਅੰਮ੍ਰਿਤਸਰ ਦੇ ਰਾਮਦਾਸ, ਅਜਨਾਲਾ ਤੇ ਘਰਿੰਡਾ ‘ਚ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਤੇ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਤੋਂ ਇੱਕ ਆਈਈਡੀ ਤੇ ਦੋ ਮੋਬਾਈਲ ਬਰਾਮਦ ਕੀਤੇ ਗਏ। ਪੁਲਿਸ ਉਨ੍ਹਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤੇ ਬਾਕੀ ਐਕਟਿਵ ਮੈਂਬਰਾਂ ਦੀ ਤਲਾਸ਼ ਕਰ ਰਹੀ ਹੈ।

ਸੁਰੱਖਿਆ ਏਜੰਸੀਆਂ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਭਾਰਤੀ ਖੇਤਰ ‘ਚ ਵਿਸਫੋਟਕ ਭੇਜਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਸੂਚਨਾ ਦੇ ਆਧਾਰ ‘ਤੇ ਅੰਮ੍ਰਿਤਸਰ ਪੁਲਿਸ ਨੇ ਰਮਦਾਸ, ਅਜਨਾਲਾ ਦੇ ਘਰਿੰਡਾ ‘ਚ ਨਾਕਾਬੰਦੀ ਤੇ ਗਸ਼ਤ ਵਧਾ ਦਿੱਤੀ।

ਪੁਲਿਸ ਨੂੰ ਮੰਗਲਵਾਰ ਦੇਰ ਰਾਤ ਸੂਚਨਾ ਮਿਲੀ ਕਿ ਦੋ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰਿੰਡਾ ਦੇ ਕੋਲ ਸੀਮਾ ਖੇਤਰ ‘ਚ ਲੁਕਾਏ ਗਏ ਆਈਈਡੀ ਨੂੰ ਲੈਣ ਲਈ ਨਿਕਲੇ ਹਨ। ਕੋਹਰੇ ਵਿਚਕਾਰ ਪੁਲਿਸ ਨੇ ਮੁਲਜ਼ਮਾਂ ਨੂੰ ਦੇਖਿਆ ਤੇ ਉਨ੍ਹਾਂ ਨੂੰ ਰੁਕਣ ਦਾ ਸੰਕੇਤ ਦਿੱਤ, ਪਰ ਦੋਵੇਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਤੁਰੰਤ ਪਿੱਛਾ ਕਰਦੇ ਹੋਏ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਤਲਾਸ਼ੀ ਦੇ ਦੌਰਾਨ ਉਨ੍ਹਾਂ ਤੋਂ ਇੱਕ ਆਈਈਡੀ ਬਰਾਮਤ ਹੋਇਆ। ਫ਼ਿਲਹਾਲ ਦੋਵੇਂ ਮੁਲਜ਼ਮਾਂ ਤੋਂ ਪੁੱਛ-ਗਿੱਛ ਜਾਰੀ ਹੈ ਤੇ ਪੁਲਿਸ ਇਸ ਮਾਡਿਊਲ ਨਾਲ ਜੁੜੇ ਹੋਰ ਲੋਕਾਂ ਨੂੰ ਲੱਭ ਰਹੀ ਹੈ। ਪੁਲਿਸ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰ ਹੋਰ ਜਾਣਕਾਰੀ ਦੇ ਸਕਦੀ ਹੈ।