AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਮਹਿਲਾ ਸਰਪੰਚ ਦੇ ਕੰਨਾਂ ‘ਚੋਂ ਵਾਲੀਆਂ ਝਪਟਕੇ ਲੁਟੇਰੇ ਫ਼ਰਾਰ, CCTV ‘ਚ ਘਟਨਾ ਕੈਦ

ਅੰਮ੍ਰਿਤਸਰ ਦੇ ਪਿੰਡ ਸੈਦੋਲੇਹਲ ਵਿਖੇ ਬੇਖ਼ੌਫ਼ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਅਮਰਜੀਤ ਕੌਰ ਨੂੰ ਨਿਸ਼ਾਨਾ ਬਣਾਉਂਦਿਆਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਝਪਟਮਾਰ ਉਨ੍ਹਾਂ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਨੋਚ ਕੇ ਮੌਕੇ ਤੋਂ ਰਫ਼ੂਚੱਕਰ ਹੋ ਗਏ।

ਅੰਮ੍ਰਿਤਸਰ 'ਚ ਦਿਨ-ਦਿਹਾੜੇ ਮਹਿਲਾ ਸਰਪੰਚ ਦੇ ਕੰਨਾਂ 'ਚੋਂ ਵਾਲੀਆਂ ਝਪਟਕੇ ਲੁਟੇਰੇ ਫ਼ਰਾਰ, CCTV 'ਚ ਘਟਨਾ ਕੈਦ
lalit-sharma
| Updated On: 24 Sep 2026 21:20 PM IST
Share

ਅੰਮ੍ਰਿਤਸਰ ਦੇ ਪਿੰਡ ਸੈਦੋਲੇਹਲ ਵਿਖੇ ਬੇਖ਼ੌਫ਼ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਅਮਰਜੀਤ ਕੌਰ ਨੂੰ ਨਿਸ਼ਾਨਾ ਬਣਾਉਂਦਿਆਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਝਪਟਮਾਰ ਉਨ੍ਹਾਂ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਨੋਚ ਕੇ ਮੌਕੇ ਤੋਂ ਰਫ਼ੂਚੱਕਰ ਹੋ ਗਏ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈ ਹੈ।

ਪੋਤੀ ਰਾਹੀਂ ਸਰਪੰਚ ਨੂੰ ਘਰੋਂ ਬਾਹਰ ਬੁਲਾਇਆ

ਪੀੜਤ ਸਰਪੰਚ ਅਮਰਜੀਤ ਕੌਰ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਉਹ ਘਰ ਦੇ ਅੰਦਰ ਮੌਜੂਦ ਸਨ ਅਤੇ ਉਨ੍ਹਾਂ ਦੀ ਪੋਤੀ ਬਾਹਰ ਵਿਹੜੇ ਵਿੱਚ ਐਕਟਿਵਾ ਦੀ ਸਫ਼ਾਈ ਕਰ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ ਤੇ ਦੋ ਅਣਪਛਾਤੇ ਨੌਜਵਾਨ ਉਨ੍ਹਾਂ ਦੇ ਦਰਵਾਜ਼ੇ ਅੱਗੇ ਆ ਰੁਕੇ ਅਤੇ ਉਨ੍ਹਾਂ ਦੀ ਪੋਤੀ ਨੂੰ ਕਹਿ ਕੇ ਸਰਪੰਚ ਨੂੰ ਬਾਹਰ ਸੱਦਿਆ।

ਬਹਾਨੇ ਬਣਾ ਕੇ ਗੱਲਾਂ ਚ ਉਲਝਾਇਆ ਅਤੇ ਮਾਰਿਆ ਝਪਟਾ

ਜਦੋਂ ਸਰਪੰਚ ਅਮਰਜੀਤ ਕੌਰ ਬਾਹਰ ਆਏ ਤਾਂ ਇੱਕ ਸ਼ੱਕੀ ਨੌਜਵਾਨ ਦਰਵਾਜ਼ੇ ਕੋਲ ਖੜ੍ਹਾ ਸੀ, ਜਦਕਿ ਉਸ ਦਾ ਦੂਜਾ ਸਾਥੀ ਮੋਟਰਸਾਈਕਲ ਸਟਾਰਟ ਕਰਕੇ ਭੱਜਣ ਦੀ ਤਿਆਰੀ ਵਿੱਚ ਬੈਠਾ ਰਿਹਾ। ਮੁਲਜ਼ਮਾਂ ਨੇ ਪਿੰਡ ਵਿੱਚ ਕਿਸੇ ਦਾ ਪਤਾ ਪੁੱਛਣ ਅਤੇ ਮੁਰਗੇ ਖ਼ਰੀਦਣ ਸਬੰਧੀ ਗੱਲਾਂ ਛੇੜ ਕੇ ਸਰਪੰਚ ਨੂੰ ਆਪਣੇ ਵੱਲ ਉਲਝਾ ਲਿਆ। ਜਿਉਂ ਹੀ ਸਰਪੰਚ ਦਾ ਧਿਆਨ ਭਟਕਿਆ, ਨੌਜਵਾਨ ਨੇ ਅਚਾਨਕ ਝਪਟ ਮਾਰ ਕੇ ਉਨ੍ਹਾਂ ਦੇ ਦੋਵਾਂ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਬੇਰਹਿਮੀ ਨਾਲ ਨੋਚ ਲਈਆਂ।

ਪੀੜਤਾ ਨੇ ਲੁਟੇਰਿਆਂ ਦਾ ਕੀਤਾ ਡਟਵਾਂ ਮੁਕਾਬਲਾ

ਵਾਰਦਾਤ ਤੋਂ ਤੁਰੰਤ ਬਾਅਦ ਅਮਰਜੀਤ ਕੌਰ ਨੇ ਹਿੰਮਤ ਦਿਖਾਉਂਦਿਆਂ ਭੱਜ ਰਹੇ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਧੱਕਾ-ਮੁੱਕੀ ਅਤੇ ਖਿੱਚ-ਧੂਹ ਦੌਰਾਨ ਉਹ ਸੰਤੁਲਨ ਵਿਗੜਨ ਕਾਰਨ ਸੜਕ ਤੇ ਜ਼ਮੀਨ ਤੇ ਡਿੱਗ ਪਏ। ਇਸ ਧੱਕੇਸ਼ਾਹੀ ਦਾ ਫ਼ਾਇਦਾ ਉਠਾਉਂਦੇ ਹੋਏ ਦੋਵੇਂ ਲੁਟੇਰੇ ਤੇਜ਼ ਰਫ਼ਤਾਰ ਬਾਈਕ ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਪੁਲਿਸ ਨੇ ਕੇਸ ਦਰਜ ਕਰਕੇ ਫੁਟੇਜ ਖੰਗਾਲਣੀ ਸ਼ੁਰੂ ਕੀਤੀ

ਵਾਰਦਾਤ ਦੀ ਸੂਚਨਾ ਮਿਲਦੇ ਸਾਰ ਹੀ ਸਥਾਨਕ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਮੁਆਇਨਾ ਕੀਤਾ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 113 ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀਆਂ ਅਨੁਸਾਰ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਫੁਟੇਜ ਵਿੱਚ ਦੋਵੇਂ ਨੌਜਵਾਨ ਵਾਰਦਾਤ ਨੂੰ ਅੰਜਾਮ ਦੇ ਕੇ ਭੱਜਦੇ ਸਾਫ਼ ਦਿਖਾਈ ਦੇ ਰਹੇ ਹਨ, ਜਿਨ੍ਹਾਂ ਦੇ ਹੁਲੀਏ ਅਤੇ ਵਾਹਨ ਦੇ ਨੰਬਰ ਰਾਹੀਂ ਸ਼ਨਾਖ਼ਤ ਕਰਨ ਦੇ ਯਤਨ ਜਾਰੀ ਹਨ।

ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਲੁਟੇਰਿਆਂ ਦਾ ਸੁਰਾਗ ਲਗਾ ਕੇ ਉਨ੍ਹਾਂ ਨੂੰ ਜਲਦ ਹੀ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਦੂਜੇ ਪਾਸੇ, ਪੀੜਤ ਸਰਪੰਚ ਅਤੇ ਪਿੰਡ ਵਾਸੀਆਂ ਨੇ ਦਿਨ-ਦਿਹਾੜੇ ਹੋਈ ਇਸ ਲੁੱਟ ਦੀ ਘਟਨਾ ਨੂੰ ਲੈ ਕੇ ਸਥਾਨਕ ਸੁਰੱਖਿਆ ਪ੍ਰਬੰਧਾਂ ਤੇ ਗੰਭੀਰ ਸਵਾਲ ਚੁੱਕਦਿਆਂ ਪੁਲਿਸ ਤੋਂ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਪੁਰਜ਼ੋਰ ਮੰਗ ਕੀਤੀ ਹੈ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...