AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ 12ਵੀਂ ਦੀ ਵਿਦਿਆਰਥਣ ਦੀ ਜ਼ਹਿਰ ਨਿਗਲਣ ਨਾਲ ਮੌਤ, ਵੀਡੀਓ ਬਣਾ ਬੋਲੀ- ਫੀਸ ਲਈ ਮੈਨੂੰ ਬਹੁਤ ਟਾਰਚਰ ਕੀਤਾ

ਅੰਮ੍ਰਿਤਸਰ ਵਿੱਚ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ 12ਵੀਂ ਜਮਾਤ ਦੀ ਇੱਕ ਵਿਦਿਆਰਥਣ ਨੇ ਸਕੂਲ ਪ੍ਰਬੰਧਕਾਂ ਵੱਲੋਂ ਫੀਸ ਲਈ ਕਥਿਤ ਤੌਰ 'ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਲਈ। ਹਾਲਤ ਵਿਗੜਨ 'ਤੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਅੰਮ੍ਰਿਤਸਰ 'ਚ 12ਵੀਂ ਦੀ ਵਿਦਿਆਰਥਣ ਦੀ ਜ਼ਹਿਰ ਨਿਗਲਣ ਨਾਲ ਮੌਤ, ਵੀਡੀਓ ਬਣਾ ਬੋਲੀ- ਫੀਸ ਲਈ ਮੈਨੂੰ ਬਹੁਤ ਟਾਰਚਰ ਕੀਤਾ
lalit-sharma
| Updated On: 31 May 2026 19:48 PM IST
Share

ਅੰਮ੍ਰਿਤਸਰ ਵਿੱਚ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ 12ਵੀਂ ਜਮਾਤ ਦੀ ਇੱਕ ਵਿਦਿਆਰਥਣ ਨੇ ਸਕੂਲ ਪ੍ਰਬੰਧਕਾਂ ਵੱਲੋਂ ਫੀਸ ਲਈ ਕਥਿਤ ਤੌਰ ‘ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਲਈ। ਹਾਲਤ ਵਿਗੜਨ ‘ਤੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਆਪਣੀ ਜੀਵਨ ਲੀਲਾ ਸਮਾਪਤ ਕਰਨ ਤੋਂ ਪਹਿਲਾਂ ਵਿਦਿਆਰਥਣ ਨੇ ਹਸਪਤਾਲ ਵਿੱਚ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿੱਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਸਕੂਲ ਦੇ ਵਤੀਰੇ ਨੂੰ ਦੱਸਿਆ ਹੈ। ਮ੍ਰਿਤਕਾ ਦੀ ਪਛਾਣ 17 ਸਾਲਾ ਅਮਜੋਤ ਕੌਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ ਦੀ ਰਹਿਣ ਵਾਲੀ ਸੀ। ਉਹ ਆਪਣੀ ਮਾਸੀ ਸਰਬਜੀਤ ਕੌਰ ਕੋਲ ਰਹਿ ਕੇ ਆਪਣੀ ਪੜ੍ਹਾਈ ਪੂਰੀ ਕਰ ਰਹੀ ਸੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ‘ਚ ਖੋਲ੍ਹੇ ਭੇਦ

ਮਰਨ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਅਮਜੋਤ ਕੌਰ ਨੇ ਦੱਸਿਆ ਕਿ ਉਸ ਨੂੰ ਸਕੂਲ ਦੀ ਫੀਸ ਲਈ ਬਹੁਤ ਜ਼ਿਆਦਾ ਮਾਨਸਿਕ ਤੌਰ ‘ਤੇ ਪ੍ਰੇਸ਼ਾਨ (ਮੈਂਟਲ ਟਾਰਚਰ) ਕੀਤਾ ਗਿਆ ਸੀ। ਉਸਨੇ ਇਲਜ਼ਾਮ ਲਾਇਆ ਕਿ ਫੀਸ ਦੇ ਮੁੱਦੇ ਨੂੰ ਲੈ ਕੇ ਸਕੂਲ ਦੀ ਪ੍ਰਿੰਸੀਪਲ ਉਸ ਨੂੰ ਇੱਕ ਵੱਖਰੇ ਕਮਰੇ ਵਿੱਚ ਵੀ ਲੈ ਕੇ ਗਈ ਸੀ। ਇਸ ਸਾਰੇ ਵਰਤਾਰੇ ਕਾਰਨ ਉਹ ਇੰਨੀ ਪ੍ਰੇਸ਼ਾਨ ਅਤੇ ਮਾਨਸਿਕ ਦਬਾਅ ਹੇਠ ਸੀ ਕਿ ਉਸਨੇ ਇਹ ਘਾਤਕ ਕਦਮ ਚੁੱਕਣ ਦਾ ਫ਼ੈਸਲਾ ਕੀਤਾ।

ਮਾਸੀ ਨੇ ਲਗਾਏ ਗੰਭੀਰ ਇਲਜ਼ਾਮ

ਮ੍ਰਿਤਕਾ ਦੀ ਮਾਸੀ ਸਰਬਜੀਤ ਕੌਰ ਨੇ ਡੀ.ਡੀ.ਆਈ.ਐੱਸ. (DDIS) ਸਕੂਲ ਫਤਿਹਗੜ੍ਹ ਚੂੜੀਆਂ ਰੋਡ ਦੀ ਪ੍ਰਿੰਸੀਪਲ ਸ਼ਬਨਮ ਸ਼ਰਮਾ ਅਤੇ ਕਲਾਸ ਇੰਚਾਰਜ ਆਕਾਂਕਸ਼ਾ ਸ਼ਰਮਾ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਅਮਜੋਤ ‘ਤੇ ਫੀਸ ਜਮ੍ਹਾ ਕਰਵਾਉਣ ਲਈ ਵਾਰ-ਵਾਰ ਦਬਾਅ ਪਾ ਰਹੀਆਂ ਸਨ। ਸਰਬਜੀਤ ਕੌਰ ਅਨੁਸਾਰ ਸਕੂਲ ਦੀ ਕਰੀਬ 20 ਹਜ਼ਾਰ ਰੁਪਏ ਫੀਸ ਬਾਕੀ ਸੀ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਬੇਨਤੀ ਵੀ ਕੀਤੀ ਸੀ ਕਿ ਉਹ ਇਹ ਰਾਸ਼ੀ ਕਿਸ਼ਤਾਂ ਵਿੱਚ ਜਮ੍ਹਾ ਕਰਵਾ ਦੇਣਗੇ।

ਉਨ੍ਹਾਂ ਦੱਸਿਆ ਕਿ 22 ਮਈ ਨੂੰ ਸਕੂਲ ਤੋਂ ਘਰ ਪਰਤਣ ਤੋਂ ਬਾਅਦ ਬੱਚੀ ਨੇ ਜ਼ਹਿਰ ਖਾ ਲਿਆ ਸੀ। ਬੱਚੀ ਨੇ ਖ਼ੁਦ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਸਕੂਲ ਦੇ ਅਧਿਆਪਕਾਂ ਦੇ ਵਤੀਰੇ ਤੋਂ ਤੰਗ ਆ ਕੇ ਇਹ ਕਦਮ ਚੁੱਕ ਰਹੀ ਹੈ। ਲਗਭਗ ਇੱਕ ਹਫ਼ਤੇ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ, ਬੀਤੀ ਕੱਲ੍ਹ (30 ਮਈ) ਸ਼ਾਮ ਨੂੰ ਅਮਜੋਤ ਦੀ ਮੌਤ ਹੋ ਗਈ। ਅੱਜ (31 ਮਈ) ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਸਕੂਲ ਪ੍ਰਿੰਸੀਪਲ ਦਾ ਫ਼ੋਨ ਬੰਦ

ਜਦੋਂ ਇਸ ਸਾਰੇ ਮਾਮਲੇ ਸਬੰਧੀ ਸਕੂਲ ਪ੍ਰਿੰਸੀਪਲ ਸ਼ਬਨਮ ਸ਼ਰਮਾ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਦਾ ਮੋਬਾਈਲ ਨੰਬਰ ਬੰਦ ਆ ਰਿਹਾ ਸੀ। ਵਟਸਐਪ ‘ਤੇ ਭੇਜੇ ਗਏ ਸੁਨੇਹਿਆਂ ਦਾ ਵੀ ਕੋਈ ਜਵਾਬ ਨਹੀਂ ਮਿਲਿਆ। ਸਕੂਲ ਪ੍ਰਬੰਧਕਾਂ ਵੱਲੋਂ ਹਾਲੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਪੁਲਿਸ ਦੀ ਕਾਰਵਾਈ

ਚੌਕੀ ਵਿਜੇ ਨਗਰ (ਥਾਣਾ ਸਦਰ) ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ 17 ਸਾਲਾ ਲੜਕੀ ਅਮਜੋਤ ਕੌਰ ਵੱਲੋਂ ਜ਼ਹਿਰੀਲੀ ਵਸਤੂ ਨਿਗਲਣ ਅਤੇ ਉਸ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਪੁਸ਼ਟੀ ਕੀਤੀ ਕਿ ਲੜਕੀ ਡੀ.ਡੀ.ਆਈ.ਐੱਸ. ਸਕੂਲ ਦੀ ਵਿਦਿਆਰਥਣ ਸੀ ਅਤੇ ਪਰਿਵਾਰ ਵੱਲੋਂ ਸਕੂਲ ‘ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਗਏ ਹਨ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...