ਅੰਮ੍ਰਿਤਸਰ ‘ਚ ਸਕੂਲੀ ਬੱਚੇ ਦੀ ਮੌਤ, ਠੰਡ ਕਾਰਨ ਚੜ੍ਹਿਆ ਸੀ ਦਿਮਾਗੀ ਬੁਖਾਰ

Updated On: 

07 Jan 2024 10:57 AM IST

ਸਕੂਲ ਦੀ ਮੁੱਖ ਅਧਿਆਪਕਾ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਡ ਨਾਲ ਬੱਚੇ ਨੂੰ ਦਿਮਾਗੀ ਬੁਖ਼ਾਰ ਹੋ ਗਿਆ ਸੀ। ਉਸ ਦੇ ਇਲਾਜ ਲਈ ਮਾਪਿਆ ਵੱਲੋਂ ਕਾਫੀ ਚਾਰਾਜੋਈ ਕੀਤੀ ਗਈ, ਪਰ ਫਿਰ ਵੀ ਡਾਕਟਰ ਵੀ ਉਸ ਨੂੰ ਬਚਾਅ ਨਹੀਂ ਸਕੇ।

ਅੰਮ੍ਰਿਤਸਰ ਚ ਸਕੂਲੀ ਬੱਚੇ ਦੀ ਮੌਤ,  ਠੰਡ ਕਾਰਨ ਚੜ੍ਹਿਆ ਸੀ ਦਿਮਾਗੀ ਬੁਖਾਰ
Follow Us On

ਸੂਬੇ ਵਿੱਚ ਪੈ ਰਹੀ ਹੱਡ ਚੀਰਵੀਂ ਠੰਡ, ਸੰਘਣੀ ਧੁੰਦ ਤੇ ਸੀਤ ਲਹਿਰ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਵਜੋਂ ਹੋਈ ਹੈ। ਇਹ ਘਟਨਾ ਅੰਮ੍ਰਿਤਸਰ ਦਿਹਾਤੀ ਦੀ ਦੱਸੀ ਜਾ ਰਹੀ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਂਹ ਦੇ ਇੱਕ ਵਿਦਿਆਰਥੀ ਪ੍ਰਦੀਪ ਸਿੰਘ ਦੀ ਠੰਡ ਕਾਰਨ ਮੌਤ ਹੋ ਗਈ ਹੈ। ਉਹ ਠੰਡ ਕਾਰਨ ਹੋਏ ਦਿਮਾਗੀ ਬੁਖ਼ਾਰ ਤੋਂ ਪੀੜਤ ਸੀ। ਸਕੂਲ ਦੀ ਮੁੱਖ ਅਧਿਆਪਕਾ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਡ ਨਾਲ ਬੱਚੇ ਨੂੰ ਦਿਮਾਗੀ ਬੁਖ਼ਾਰ ਹੋ ਗਿਆ ਸੀ। ਉਸ ਦੇ ਇਲਾਜ ਲਈ ਮਾਪਿਆ ਵੱਲੋਂ ਕਾਫੀ ਚਾਰਾਜੋਈ ਕੀਤੀ ਗਈ, ਪਰ ਫਿਰ ਵੀ ਡਾਕਟਰ ਵੀ ਉਸ ਨੂੰ ਬਚਾਅ ਨਹੀਂ ਸਕੇ।