ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 2 ਕਿਲੋ ਹੈਰੋਇਨ ਸਣੇ SHO ਗ੍ਰਿਫ਼ਤਾਰ; ਪੇਸ਼ੀ ਤੋਂ ਬਾਅਦ ਇੱਕ ਦਿਨ ਦੇ ਰਿਮਾਂਡ ‘ਤੇ ਭੇਜਿਆ

Published: 

27 Apr 2026 19:02 PM IST

ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਸਸ਼ਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।

ਅੰਮ੍ਰਿਤਸਰ ਚ ਵੱਡੀ ਕਾਰਵਾਈ, 2 ਕਿਲੋ ਹੈਰੋਇਨ ਸਣੇ SHO ਗ੍ਰਿਫ਼ਤਾਰ; ਪੇਸ਼ੀ ਤੋਂ ਬਾਅਦ ਇੱਕ ਦਿਨ ਦੇ ਰਿਮਾਂਡ ਤੇ ਭੇਜਿਆ

ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਦਿਹਾਤੀ ਖੇਤਰ ਦੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਅਧਿਕਾਰੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਉਸੇ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਪੇਸ਼ੀ ਤੋਂ ਬਾਅਦ ਇੱਕ ਦਿਨ ਦੇ ਰਿਮਾਂਡ ‘ਤੇ ਭੇਜਿਆ

ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਸਸ਼ਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।

2 ਕਿਲੋ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੀ

ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੀ ਗਈ 2 ਕਿਲੋ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਇਲਜ਼ਾਮ ਹੈ ਕਿ ਇਸ ਹੈਰੋਇਨ ਨੂੰ ਸਸ਼ਪਾਲ ਸਿੰਘ ਵੱਲੋਂ ਆਪਣੇ ਪੱਧਰ ਤੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਵੇਂ ਹੀ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ, ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਸ ਘਟਨਾ ਨਾਲ ਪੁਲਿਸ ਵਿਭਾਗ ਵਿੱਚ ਵੀ ਹਲਚਲ ਮਚ ਗਈ ਹੈ, ਕਿਉਂਕਿ ਇੱਕ ਜ਼ਿੰਮੇਵਾਰ ਅਹੁਦੇ ਤੇ ਤੈਨਾਤ ਅਧਿਕਾਰੀ ਤੇ ਹੀ ਨਸ਼ਾ ਤਸਕਰੀ ਨਾਲ ਜੁੜੇ ਗੰਭੀਰ ਇਲਜ਼ਾਮ ਲੱਗੇ ਹਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ ਵਿੱਚ ਜੁੱਟੀ ਹੋਈ ਹੈ।

ਰਿਮਾਂਡ ਦੌਰਾਨ ਵੱਡੇ ਖੁਲਾਸੇ ਦੀ ਸੰਭਾਵਨਾ

ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਸਸ਼ਪਾਲ ਸਿੰਘ ਨਾਲ ਪੁੱਛਗਿੱਛ ਵਿੱਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਜਿਸ ਨਾਲ ਇਸ ਗੈਰਕਾਨੂੰਨੀ ਧੰਦੇ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਬਣ ਸਕਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਪੂਰੇ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

Follow Us