ਅੰਮ੍ਰਿਤਸਰ: ਸਕੂਲੀ ਵਿਦਿਆਰਥੀਆਂ ਦੇ ਝਗੜੇ ਤੋਂ ਬਾਅਦ ਚੱਲੀ ਗੋਲੀ, 11ਵੀਂ ਜਮਾਤ ਦਾ ਵਿਦਿਆਰਥੀ ਜ਼ਖ਼ਮੀ; CCTV ਫੁਟੇਜ ਆਈ ਸਾਹਮਣੇ
ਪੁਲਿਸ ਨੇ ਇਸ ਮਾਮਲੇ ਵਿੱਚ ਕਾਂਗਰਸੀ ਨੇਤਾ ਦਿਨੇਸ਼ ਬੱਸੀ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਦਿਨੇਸ਼ ਬੱਸੀ ਵੱਲੋਂ ਅੰਮ੍ਰਿਤਸਰ ਵਿੱਚ ਪੱਤਰਕਾਰ ਵਾਰਤਾ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਦੇ ਕਈ ਸੀਨੀਅਰ ਨੇਤਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਨੇਸ਼ ਬੱਸੀ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਨਾਮ ਗਲਤ ਤਰੀਕੇ ਨਾਲ ਇਸ ਮਾਮਲੇ ਵਿੱਚ ਘਸੀਟਿਆ ਗਿਆ ਹੈ ਅਤੇ ਉਸ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਅੰਮ੍ਰਿਤਸਰ ਵਿੱਚ ਸਕੂਲੀ ਵਿਦਿਆਰਥੀਆਂ ਦੇ ਆਪਸੀ ਝਗੜੇ ਤੋਂ ਬਾਅਦ ਚੱਲੀ ਗੋਲੀ। 11ਵੀਂ ਜਮਾਤ ਦਾ ਇੱਕ ਵਿਦਿਆਰਥੀ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਾਂਗਰਸੀ ਨੇਤਾ ਦਿਨੇਸ਼ ਬੱਸੀ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੂਰੇ ਘਟਨਾ ਕਰਮ ਨੂੰ ਲੈ ਕੇ ਹੁਣ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਜਿਸ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ।
ਜਾਣਕਾਰੀ ਮੁਤਾਬਕ, ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਦਿਆਰਥੀ ਅਤੇ ਹੋਰ ਸਕੂਲੀ ਬੱਚਿਆਂ ਦਰਮਿਆਨ ਘਟਨਾ ਤੋਂ ਪਹਿਲਾਂ ਸਕੂਲ ਦੇ ਬਾਹਰ ਝਗੜਾ ਹੋਈ ਸੀ। ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਵੇਖਿਆ ਗਿਆ ਹੈ ਕਿ ਪਹਿਲਾਂ ਵਿਦਿਆਰਥੀਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਹੱਥੋਪਾਈ ਹੋਈ। ਜਿਸ ਤੋਂ ਬਾਅਦ ਮਾਮਲਾ ਕੁਝ ਸਮੇਂ ਲਈ ਸ਼ਾਂਤ ਹੋ ਗਿਆ। ਕੁਝ ਦੇਰ ਬਾਅਦ ਦੁਬਾਰਾ ਝਗੜਾ ਸ਼ੁਰੂ ਹੋਇਆ, ਜੋ ਅੱਗੇ ਚੱਲ ਕੇ ਗੋਲੀ ਚੱਲਣ ਦੀ ਘਟਨਾ ਵਿੱਚ ਬਦਲ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਵਿਦਿਆਰਥੀ ਨੇ ਪਹਿਲਾਂ ਪੱਗ ਉਤਾਰ ਕੇ ਕੁੱਟਮਾਰ ਕੀਤੀ ਸੀ। ਜਿਸ ਨਾਲ ਹਾਲਾਤ ਹੋਰ ਵੀ ਵਿਗੜ ਗਏ।
ਕਾਂਗਰਸੀ ਨੇਤਾ ਦਿਨੇਸ਼ ਬੱਸੀ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ
ਇਸ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਨੇਤਾ ਦਿਨੇਸ਼ ਬੱਸੀ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਦਿਨੇਸ਼ ਬੱਸੀ ਵੱਲੋਂ ਅੰਮ੍ਰਿਤਸਰ ਵਿੱਚ ਪੱਤਰਕਾਰ ਵਾਰਤਾ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਦੇ ਕਈ ਸੀਨੀਅਰ ਨੇਤਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਨੇਸ਼ ਬੱਸੀ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਨਾਮ ਗਲਤ ਤਰੀਕੇ ਨਾਲ ਇਸ ਮਾਮਲੇ ਵਿੱਚ ਘਸੀਟਿਆ ਗਿਆ ਹੈ ਅਤੇ ਉਸ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਰਾਜਨੀਤਿਕ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਬਦਨਾਮ: ਦਿਨੇਸ਼ ਬੱਸੀ
ਦਿਨੇਸ਼ ਬੱਸੀ ਨੇ ਦਾਅਵਾ ਕੀਤਾ ਕਿ ਸੀਸੀਟੀਵੀ ਫੁਟੇਜ ਵਿੱਚ ਉਨ੍ਹਾਂ ਦਾ ਪੁੱਤਰ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਅਤੇ ਨਾ ਹੀ ਉਹ ਉਸ ਝਗੜੇ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਦਾ ਪੁੱਤਰ ਹੀ ਨਹੀਂ, ਸਗੋਂ ਇੱਕ ਹੋਰ ਵਿਦਿਆਰਥੀ ਕੁਨਾਲ ਦਾ ਨਾਮ ਵੀ ਨਾਜਾਇਜ਼ ਤੌਰ ਤੇ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਦਿਨੇਸ਼ ਬੱਸੀ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਰਾਜਨੀਤਿਕ ਵਿਰੋਧੀ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਅੱਜ ਤੱਕ ਕਿਸੇ ਵੀ ਕਿਸਮ ਦਾ ਅਪਰਾਧਿਕ ਜਾਂ ਝਗੜੇ ਨਾਲ ਸੰਬੰਧਤ ਕੋਈ ਰਿਕਾਰਡ ਨਹੀਂ ਰਿਹਾ ਹੈ। ਦਿਨੇਸ਼ ਬੱਸੀ ਦੇ ਅਨੁਸਾਰ, ਜਿਸ ਵਿਦਿਆਰਥੀ ਨੂੰ ਗੋਲੀ ਲੱਗੀ ਹੈ। ਉਸ ਨੇ ਪਹਿਲਾਂ ਆਪਣੇ ਸਾਥੀਆਂ ਨਾਲ ਮਿਲ ਕੇ ਸਕੂਲ ਦੇ ਬਾਹਰ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਦੁਬਾਰਾ ਝਗੜਾ ਹੋਇਆ ਅਤੇ ਹਾਲਾਤ ਕਾਬੂ ਤੋਂ ਬਾਹਰ ਹੋ ਗਏ।
ਇਹ ਵੀ ਪੜ੍ਹੋ
CCTV ਫੁਟੇਜ ਸਣੇ ਹੋਰ ਸਬੂਤਾਂ ਦੇ ਆਧਾਰ ਤੇ ਜਾਂਚ ਜਾਰੀ
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ਤੇ ਪੂਰੇ ਘਟਨਾ ਕਰਮ ਦੀ ਜਾਂਚ ਕੀਤੀ ਜਾ ਰਹੀ ਹੈ।
