ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ: ਹਿੰਦੂ ਦੇਵੀ-ਦੇਵਤਿਆਂ ਦੀ ਤਸਵੀਰਾਂ ਦੀ ਬੇਅਦਬੀ, ਪੁਲਿਸ ਨੇ ਮਾਮਲਾ ਕੀਤਾ ਦਰਜ

ਵਾਇਰਲ ਹੋਈ ਪਹਿਲੀ ਵੀਡੀਓ ਲਗਭਗ 52 ਸੈਕਿੰਡ ਦੀ ਹੈ, ਜਿਸ 'ਚ ਦਿਖਾਈ ਦਿੰਦਾ ਹੈ ਕਿ ਵਿਅਕਤੀ ਇੱਕ ਘਰ ਦੇ ਪਿੱਛਲੇ ਹਿੱ'ਵਿੱਚ ਖੜ੍ਹਾ ਹੈ। ਉਹ ਜ਼ਮੀਨ ਤੇ ਪਏ ਬੈਨਰਾਂ ਤੇ ਲੱਗੀਆਂ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਤੇ ਪੈਰ ਰੱਖਦਾ, ਜੁੱਤੇ ਮਾਰਦਾ ਤੇ ਫਿਰ ਜੁੱਤਿਆਂ ਦਾ ਤਲਵਾ ਸਾਫ਼ ਕਰਦਾ ਹੈ। ਇਸ ਦੌਰਾਨ ਉਹ ਉਸ ਪਾਸੇ ਵੀ ਤੱਕਦਾ ਹੈ, ਜਿੱਥੋਂ ਉਸ ਦੀ ਵੀਡੀਓ ਬਣਾਈ ਜਾ ਰਹੀ ਸੀ।

ਅੰਮ੍ਰਿਤਸਰ: ਹਿੰਦੂ ਦੇਵੀ-ਦੇਵਤਿਆਂ ਦੀ ਤਸਵੀਰਾਂ ਦੀ ਬੇਅਦਬੀ, ਪੁਲਿਸ ਨੇ ਮਾਮਲਾ ਕੀਤਾ ਦਰਜ
ਅੰਮ੍ਰਿਤਸਰ: ਹਿੰਦੂ ਦੇਵੀ-ਦੇਵਤਿਆਂ ਦੀ ਤਸਵੀਰਾਂ ਦੀ ਬੇਅਦਬੀ, ਪੁਲਿਸ ਨੇ ਮਾਮਲਾ ਕੀਤਾ ਦਰਜ
Follow Us
lalit-sharma
| Published: 21 Jan 2026 14:34 PM IST
ਅੰਮ੍ਰਿਤਸਰ ‘ਚ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਨਾਲ ਬੇਅਦਬੀ ਕਰਨ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਿਆ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਵੀਡੀਓ ‘ਚ ਇੱਕ ਅੰਮ੍ਰਿਤਧਾਰੀ ਵਿਅਕਤੀ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਤੇ ਜੁੱਤੇ ਮਾਰਦਾ ਤੇ ਥੁੱਕਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਘਟਨਾ ਅੰਮ੍ਰਿਤਸਰ ਦੇ ਨਮਕ ਮੰਡੀ ਇਲਾਕੇ ਦੀ ਦੱਸੀ ਜਾ ਰਹੀ ਹੈ। ਵਾਇਰਲ ਹੋਈ ਪਹਿਲੀ ਵੀਡੀਓ ਲਗਭਗ 52 ਸੈਕਿੰਡ ਦੀ ਹੈ, ਜਿਸ ‘ਚ ਦਿਖਾਈ ਦਿੰਦਾ ਹੈ ਕਿ ਵਿਅਕਤੀ ਇੱਕ ਘਰ ਦੇ ਪਿੱਛਲੇ ਹਿੱ’ਵਿੱਚ ਖੜ੍ਹਾ ਹੈ। ਉਹ ਜ਼ਮੀਨ ਤੇ ਪਏ ਬੈਨਰਾਂ ਤੇ ਲੱਗੀਆਂ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਤੇ ਪੈਰ ਰੱਖਦਾ, ਜੁੱਤੇ ਮਾਰਦਾ ਤੇ ਫਿਰ ਜੁੱਤਿਆਂ ਦਾ ਤਲਵਾ ਸਾਫ਼ ਕਰਦਾ ਹੈ। ਇਸ ਦੌਰਾਨ ਉਹ ਉਸ ਪਾਸੇ ਵੀ ਤੱਕਦਾ ਹੈ, ਜਿੱਥੋਂ ਉਸ ਦੀ ਵੀਡੀਓ ਬਣਾਈ ਜਾ ਰਹੀ ਸੀ। ਇਸ ਮਾਮਲੇ ਨਾਲ ਜੁੜੀ ਦੂਜੀ ਵੀਡੀਓ ਕਰੀਬ ਦੋ ਮਿੰਟ ਦੀ ਹੈ, ਜਿਸ ‘ਚ ਕਾਂਗਰਸ ਆਗੂ ਨਮਨ ਕਪੂਰ, ਜੋ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਨ, ਦੋਸ਼ੀ ਦੇ ਘਰ ਪਹੁੰਚਦੇ ਹਨ। ਨਮਨ ਕਪੂਰ ਦੋਸ਼ੀ ਨੂੰ ਥੱਪੜ ਮਾਰਦੇ ਹੋਏ ਕਹਿੰਦੇ ਹਨ ਕਿ ਇਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਬਾਅਦ ਦੋਸ਼ੀ ਕਾਨ ਫੜ ਕੇ ਤੇ ਹੱਥ ਜੋੜ ਕੇ ਮਾਫ਼ੀ ਮੰਗਣ ਲੱਗ ਪੈਂਦਾ ਹੈ। ਘਟਨਾ ਤੋਂ ਬਾਅਦ ਹਿੰਦੂ ਜਥੇਬੰਦੀਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੇ ਪ੍ਰਧਾਨ ਸਚਿਨ ਮਹਿਰਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ਤੇ ਅੰਮ੍ਰਿਤਸਰ ਪੁਲਿਸ ਨੇ BNS ਦੀ ਧਾਰਾ 298 ਤਹਿਤ ਧਾਰਮਿਕ ਭਾਵਨਾਵਾਂ ਆਹਤ ਕਰਨ ਦਾ ਕੇਸ ਦਰਜ ਕਰਕੇ ਦੋਸ਼ੀ ਹਰਜੀਤ ਸਿੰਘ ਉਰਫ਼ ਗੁੱਡੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਬੀ ਡਿਵੀਜ਼ਨ ਦੇ SHO ਸ਼ਮਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਤੇ ਲਿਆ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਇਹ ਘਿਨਾਉਣੀ ਹਰਕਤ ਕਿਉਂ ਕੀਤੀ।

26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...