AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਜਨਰੇਟਰ ਚੋਂ ਗੈਸ ਲੀਕ ਨਾਲ 5 ਲੋਕ ਬੇਹੋਸ਼, ਹਸਪਤਾਲ ‘ਚ ਇਲਾਜ ਦੌਰਾਨ ਇੱਕ ਦੀ ਮੌਤ

ਹਾਦਸੇ ਤੋਂ ਬਾਅਦ ਸਾਰੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 55 ਸਾਲਾ ਜੋਗਿੰਦਰ ਸਿੰਘ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਖਾਸਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਅੰਮ੍ਰਿਤਸਰ: ਜਨਰੇਟਰ ਚੋਂ ਗੈਸ ਲੀਕ ਨਾਲ 5 ਲੋਕ ਬੇਹੋਸ਼, ਹਸਪਤਾਲ 'ਚ ਇਲਾਜ ਦੌਰਾਨ ਇੱਕ ਦੀ ਮੌਤ
ਅੰਮ੍ਰਿਤਸਰ: ਜਨਰੇਟਰ ’ਚੋਂ ਗੈਸ ਲੀਕ ਨਾਲ 5 ਲੋਕ ਬੇਹੋਸ਼, ਇਲਾਜ ਦੌਰਾਨ ਇੱਕ ਦੀ ਮੌਤ
lalit-sharma
| Updated On: 15 Sep 2026 08:14 AM IST
Share

ਅੰਮ੍ਰਿਤਸਰ ਦੇ ਮਹਾਨ ਸਿੰਘ ਗੇਟ ਇਲਾਕੇ ‘ਚ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਨਾਮੀ ਲਾਟਰੀ ਦੀ ਦੁਕਾਨ ਦੇ ਉੱਪਰ ਲੱਗੇ ਜਨਰੇਟਰ ‘ਚੋਂ ਜ਼ਹਿਰੀਲੀ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ। ਗੈਸ ਦੀ ਲਪੇਟ ‘ਚ ਆਉਣ ਕਾਰਨ 5 ਲੋਕ ਬੇਹੋਸ਼ ਹੋ ਗਏ।

ਜਾਣਕਾਰੀ ਮੁਤਾਬਕ ਜਦੋਂ ਜਨਰੇਟਰ ‘ਚੋਂ ਗੈਸ ਲੀਕ ਹੋਈ, ਉਸ ਸਮੇਂ ਉੱਥੇ 5 ਵਿਅਕਤੀ ਖਾਣਾ ਖਾ ਰਹੇ ਸਨ। ਗੈਸ ਫੈਲਣ ਕਾਰਨ ਸਾਰੇ ਵਿਅਕਤੀ ਇਸ ਦੀ ਚਪੇਟ ‘ਚ ਆ ਕੇ ਬੇਹੋਸ਼ ਹੋ ਗਏ।

ਹਾਦਸੇ ਤੋਂ ਬਾਅਦ ਸਾਰੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 55 ਸਾਲਾ ਜੋਗਿੰਦਰ ਸਿੰਘ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਖਾਸਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਉੱਥੇ ਹੀ ਗੈਸ ਦੀ ਲਪੇਟ ‘ਚ ਆਏ ਬਾਕੀ ਚਾਰ ਵਿਅਕਤੀਆਂ ਦਾ ਹਸਪਤਾਲ ‘ਚ ਇਲਾਜ ਜਾਰੀ ਹੈ। ਉਨ੍ਹਾਂ ਦੀ ਸਿਹਤ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਨਰੇਟਰ ‘ਚੋਂ ਗੈਸ ਲੀਕ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Follow Us