ਅੰਮ੍ਰਿਤਸਰ ਪੁਲਿਸ ਨੂੰ ਨਸ਼ੇ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ: 2 ਨੌਜਵਾਨ ਗ੍ਰਿਫਤਾਰ, 3.5 ਕਿਲੋ ਹੈਰੋਇਨ-ਮੈਥਾਕਲੋਨ ਪਾਊਡਰ ਤੇ ਦੋ ਪਿਸਤੌਲ ਬਰਾਮਦ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਵੰਸ਼ ਉਰਫ਼ ਬਿੱਲਾ ਵਾਸੀ ਬਿੱਲੇ ਵਾਲਾ ਚੌਕ, ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ ਵਾਸੀ ਦਸਮੇਸ਼ ਨਗਰ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਦੋ ਪਿਸਤੌਲਾਂ ਸਮੇਤ ਇੱਕ 9 ਐਮਐਮ ਗਲਾਕ ਬਰਾਮਦ ਕੀਤਾ ਗਿਆ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਵੰਸ਼ ਉਰਫ਼ ਬਿੱਲਾ ਵਾਸੀ ਬਿੱਲੇ ਵਾਲਾ ਚੌਕ, ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ ਵਾਸੀ ਦਸਮੇਸ਼ ਨਗਰ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਹ ਤਸਕਰੀ ਸਰਹੱਦ ਪਾਰ ਤੋਂ ਕੀਤੀ ਜਾ ਰਹੀ ਸੀ ਅਤੇ ਮੇਥਾਕੁਲੋਨ ਨਾਮਕ ਨਸ਼ੀਲੇ ਪਦਾਰਥ ਦੀ ਵਰਤੋਂ ਮਹਾਨਗਰਾਂ ਵਿੱਚ ਰੇਵ ਪਾਰਟੀਆਂ ਵਿੱਚ ਕੀਤੀ ਜਾਂਦੀ ਹੈ। ਮੁਲਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਇਹ ਕੰਮ ਕਰ ਰਹੇ ਸਨ।
In a major breakthrough, Amritsar Commissionerate Police busts trans-border narco smuggling and arms cartel and apprehends 2 persons and seizes 3.5 Kg Heroin, 1.5 Kg Methaquolone Powder, 1 Glock 9 MM (Made in Austria) & 1 Pistol .32 bore
FIR under NDPS & Arms Act registered at pic.twitter.com/pxY0i0zMiw
— DGP Punjab Police (@DGPPunjabPolice) November 17, 2024
ਇਹ ਵੀ ਪੜ੍ਹੋ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦੀ ਪੁਖ਼ਤਾ ਸੂਚਨਾ ਦੇ ਆਧਾਰ ‘ਤੇ ਸੀਆਈਏ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਮੋਹਕਮਪੁਰਾ ਇਲਾਕੇ ਵਿੱਚ ਜਾਲ ਵਿਛਾ ਕੇ ਉਸ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਇਕ ਆਸਟ੍ਰੀਆ ਦੀ ਬਣੀ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤੀ ਗਈ ਹੈ।
As part of the campaign to make Punjab a drug-free and crime-free state, CIA Staff-3 of Commissionerate Police Amritsar has busted the network of cross-border drugs and illegal arms and 1/2#ActionAgainstDrugs#ActionAgainstCrime pic.twitter.com/rsah3dzEo5
— Commissionerate Police Amritsar (@cpamritsar) November 17, 2024
ਉਨ੍ਹਾਂ ਦੱਸਿਆ ਕਿ ਨਜਾਇਜ਼ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਸੂਚਨਾ ਦੇ ਆਧਾਰ ‘ਤੇ ਇੱਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਖੇਤਰ ਦੇ ਬਟਾਲਾ ਰੋਡ ਸਥਿਤ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਮੋਹਕਮਪੁਰਾ ਵਿੱਚ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।