AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਵਿਧਾਇਕ ਡਾ. ਨਿੱਝਰ ਨੇ ਕੀਤਾ ਨਵੀਂ ਡਿਸਟ੍ਰਿਕਟ ਲਾਇਬ੍ਰੇਰੀ ਦਾ ਉਦਘਾਟਨ, ਪ੍ਰੀਖਿਆਵਾਂ ਦੀ ਤਿਆਰੀ ‘ਚ ਮਿਲੇਗੀ ਮਦਦ

ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਸ਼ਾਂਤਮਈ ਪੜ੍ਹਾਈ ਦਾ ਮਾਹੌਲ ਪ੍ਰਦਾਨ ਕਰਨ ਦੇ ਮਕਸਦ ਨਾਲ ਨਵੀਂ ਡਿਸਟ੍ਰਿਕਟ ਲਾਇਬ੍ਰੇਰੀ ਸਾਊਥ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਅੰਮ੍ਰਿਤਸਰ 'ਚ ਵਿਧਾਇਕ ਡਾ. ਨਿੱਝਰ ਨੇ ਕੀਤਾ ਨਵੀਂ ਡਿਸਟ੍ਰਿਕਟ ਲਾਇਬ੍ਰੇਰੀ ਦਾ ਉਦਘਾਟਨ, ਪ੍ਰੀਖਿਆਵਾਂ ਦੀ ਤਿਆਰੀ 'ਚ ਮਿਲੇਗੀ ਮਦਦ
lalit-sharma
| Published: 29 Aug 2026 16:33 PM IST
Share

ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਸ਼ਾਂਤਮਈ ਪੜ੍ਹਾਈ ਦਾ ਮਾਹੌਲ ਪ੍ਰਦਾਨ ਕਰਨ ਦੇ ਮਕਸਦ ਨਾਲ ਨਵੀਂ ਡਿਸਟ੍ਰਿਕਟ ਲਾਇਬ੍ਰੇਰੀ ਸਾਊਥ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨਾਲ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਅਹੁਦੇਦਾਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਅੰਬੇਡਕਰ ਦੇ ਨਾਂ ਤੇ ਰੱਖਿਆ ਜਾਵੇਗਾ ਲਾਇਬ੍ਰੇਰੀ ਦਾ ਨਾਮ

ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਇਸ ਨਵੀਂ ਲਾਇਬ੍ਰੇਰੀ ਦਾ ਨਾਮ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਡਿਸਟ੍ਰਿਕਟ ਲਾਇਬ੍ਰੇਰੀ ਸਾਊਥ ਰੱਖਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਵਿਸ਼ਵ ਪੱਧਰ ਦੇ ਮਹਾਨ ਵਿਦਵਾਨ ਸਨ ਅਤੇ ਉਨ੍ਹਾਂ ਦਾ ਜੀਵਨ ਸੰਘਰਸ਼ ਨੌਜਵਾਨ ਪੀੜ੍ਹੀ ਨੂੰ ਉੱਚ ਸਿੱਖਿਆ ਹਾਸਲ ਕਰਨ ਲਈ ਸਦਾ ਪ੍ਰੇਰਿਤ ਕਰਦਾ ਹੈ।

ਡਾ. ਨਿੱਝਰ ਨੇ ਦੱਸਿਆ ਕਿ ਇਸ ਲਾਇਬ੍ਰੇਰੀ ਨੂੰ ਸਥਾਪਤ ਕਰਨ ਦਾ ਮੁੱਖ ਮਕਸਦ ਉਨ੍ਹਾਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਮਦਦ ਕਰਨਾ ਹੈ, ਜਿਨ੍ਹਾਂ ਦੇ ਘਰ ਛੋਟੇ ਹਨ ਜਾਂ ਜਿੱਥੇ ਪੜ੍ਹਾਈ ਲਈ ਲੋੜੀਂਦੀਆਂ ਸੁਵਿਧਾਵਾਂ ਅਤੇ ਸ਼ਾਂਤ ਮਾਹੌਲ ਦੀ ਘਾਟ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਜਾਂ ਕੌਮ ਮਿਆਰੀ ਸਿੱਖਿਆ ਤੋਂ ਬਿਨਾਂ ਅੱਗੇ ਨਹੀਂ ਵੱਧ ਸਕਦੀ, ਇਸ ਲਈ ਵਿਦਿਆਰਥੀਆਂ ਨੂੰ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।

ਦੇਰ ਸ਼ਾਮ ਤੱਕ ਖੁੱਲ੍ਹੇਗੀ ਲਾਇਬ੍ਰੇਰੀ

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਅਤੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ ਨੂੰ ਦੇਰ ਸ਼ਾਮ ਤੱਕ ਖੁੱਲ੍ਹਾ ਰੱਖਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸੇਵਾਮੁਕਤ ਅਧਿਆਪਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਰਿਟਾਇਰਡ ਅਧਿਕਾਰੀਆਂ ਦੀਆਂ ਸੇਵਾਵਾਂ ਲੈਣ ਦਾ ਖ਼ਾਕਾ ਤਿਆਰ ਕੀਤਾ ਗਿਆ ਹੈ, ਜੋ ਵਾਰੀ-ਵਾਰੀ ਸਮਾਂ ਦੇ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮਾਰਗਦਰਸ਼ਨ ਦੇਣਗੇ ਅਤੇ ਲਾਇਬ੍ਰੇਰੀ ਪ੍ਰਬੰਧਾਂ ‘ਤੇ ਨਿਗਰਾਨੀ ਰੱਖਣਗੇ।

‘ਸਰਬੱਤ ਦਾ ਭਲਾ ਟਰੱਸਟ’ ਦੇਵੇਗਾ 10 ਕੰਪਿਊਟਰ ਅਤੇ ਸਿਖਲਾਈ ਟ੍ਰੇਨਰ

ਡਾ. ਨਿੱਝਰ ਨੇ ਜਾਣਕਾਰੀ ਦਿੱਤੀ ਕਿ ਉੱਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਵਾਲੀ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਇਸ ਲਾਇਬ੍ਰੇਰੀ ਲਈ 10 ਆਧੁਨਿਕ ਕੰਪਿਊਟਰ ਮੁਹੱਈਆ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਕੰਪਿਊਟਰ ਟ੍ਰੇਨਰ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਕਦਮ ਨਾਲ ਨੌਜਵਾਨਾਂ ਨੂੰ ਡਿਜੀਟਲ ਸਿੱਖਿਆ ਅਤੇ ਆਧੁਨਿਕ ਤਕਨੀਕ ਨਾਲ ਜੁੜਨ ਦਾ ਸੁਨਹਿਰੀ ਮੌਕਾ ਮਿਲੇਗਾ।

ਮੁਕਾਬਲਾ ਪ੍ਰੀਖਿਆਵਾਂ, ਇਤਿਹਾਸ ਅਤੇ ਸਾਹਿਤ ਦੀਆਂ ਪੁਸਤਕਾਂ ਉਪਲਬਧ

ਲਾਇਬ੍ਰੇਰੀ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਦੀਆਂ ਉੱਚ ਪੱਧਰੀ ਕਿਤਾਬਾਂ ਰੱਖੀਆਂ ਗਈਆਂ ਹਨ। ਇਸ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੇ ਸਿਲੇਬਸ, ਇਤਿਹਾਸਕ ਦਸਤਾਵੇਜ਼, ਨਾਵਲ ਅਤੇ ਸਾਹਿਤਕ ਰਚਨਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਮੇਂ ਦੇ ਹਾਣ ਦੇ ਵੱਖ-ਵੱਖ ਰਸਾਲੇ ਅਤੇ ਮੈਗਜ਼ੀਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

ਅੰਤ ਵਿੱਚ ਵਿਧਾਇਕ ਨਿੱਝਰ ਨੇ ਗੁੱਜਰਪੁਰਾ ਇਲਾਕੇ ਦੀ ਮਿਸਾਲ ਦਿੰਦਿਆਂ ਕਿਹਾ ਕਿ ਇੱਕ ਸਾਧਾਰਨ ਪਰਿਵਾਰ ਦੇ ਬੱਚਿਆਂ ਵੱਲੋਂ ਸਖ਼ਤ ਮਿਹਨਤ ਨਾਲ ਸਰਕਾਰੀ ਨੌਕਰੀਆਂ ਹਾਸਲ ਕਰਨਾ ਇਹ ਸਾਬਤ ਕਰਦਾ ਹੈ ਕਿ ਸਹੀ ਮਾਹੌਲ ਮਿਲਣ ‘ਤੇ ਬੱਚੇ ਵੱਡੀਆਂ ਪ੍ਰਾਪਤੀਆਂ ਕਰ ਸਕਦੇ ਹਨ। ਉਨ੍ਹਾਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲਾਇਬ੍ਰੇਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਫੈਲਾਉਣ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਸੁਵਿਧਾ ਦਾ ਭਰਪੂਰ ਲਾਭ ਲੈ ਸਕਣ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...