ਅੰਮ੍ਰਿਤਸਰ ‘ਚ SSOC ਦੀ ਟੀਮ ਵੱਲੋਂ ਵੱਡੀ ਕਾਰਵਾਈ, ਦੋ ਨੌਜਵਾਨਾਂ ਤੋਂ 2 ਹੈਂਡ ਗ੍ਰਨੇਡ ਬਰਾਮਦ

Published: 

19 May 2026 15:39 PM IST

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, 18 ਮਈ 2026 ਨੂੰ SSOC ਅੰਮ੍ਰਿਤਸਰ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦਿਆਂ ਅਜੈ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਜੈ, ਰਾਮ ਸਵਰੂਪ ਦਾ ਪੁੱਤਰ ਦੱਸਿਆ ਜਾ ਰਿਹਾ ਹੈ ਅਤੇ ਉਹ ਅਜਨਾਲਾ ਦੇ ਬਾਜੀਗਰ ਮੌਹਲੇ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਨੂੰ ਇਸ ਦੇ ਹੋਰ ਸਾਥੀਆਂ ਸਣੇ ਕਾਬੂ ਕੀਤਾ ਹੈ।

ਅੰਮ੍ਰਿਤਸਰ ਚ SSOC ਦੀ ਟੀਮ ਵੱਲੋਂ ਵੱਡੀ ਕਾਰਵਾਈ, ਦੋ ਨੌਜਵਾਨਾਂ ਤੋਂ 2 ਹੈਂਡ ਗ੍ਰਨੇਡ ਬਰਾਮਦ

ਅੰਮ੍ਰਿਤਸਰ ਵਿੱਚ ਸਟੇਟ ਆਪ੍ਰੇਸ਼ਨ ਸੇਲ ਯਾਨੀ SSOC ਦੀ ਟੀਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ SSOC ਟੀਮ ਵੱਲੋਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ 2 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਇਸ ਬਰਾਮਦਗੀ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਦੇ ਨਾਲ ਅਲਰਟ ‘ਤੇ ਹਨ ਅਤੇ ਮਾਮਲੇ ਦੀ ਬਹੁਤ ਹੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਗੁਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, 18 ਮਈ 2026 ਨੂੰ SSOC ਅੰਮ੍ਰਿਤਸਰ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਅਜੈ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਜੈ, ਰਾਮ ਸਵਰੂਪ ਦਾ ਪੁੱਤਰ ਦੱਸਿਆ ਜਾ ਰਿਹਾ ਹੈ ਅਤੇ ਉਹ ਅਜਨਾਲਾ ਦੇ ਬਾਜੀਗਰ ਮੌਹਲੇ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਨੂੰ ਇਸ ਦੇ ਹੋਰ ਸਾਥੀਆਂ ਸਣੇ ਕਾਬੂ ਕੀਤਾ ਹੈ।

ਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਤੋਂ ਹੈਂਡ ਗ੍ਰਨੇਡ ਬਰਾਮਦ

ਪੁਲਿਸ ਨੇ ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਨ੍ਹਾਂ ਵਿਸਫੋਟਕਾਂ ਨੂੰ ਕਿੱਥੋਂ ਲੈ ਕੇ ਆਏ ਸਨ ਅਤੇ ਉਨ੍ਹਾਂ ਦਾ ਵਰਤੋ ਕਿਸ ਮਕਸਦ ਲਈ ਕੀਤੀ ਜਾਣੀ ਚਾਹੀਦੀ ਹੈ। ਪੁਲਿਸ ਇਸ ਐਂਗਲ ਤੋਂ ਜਾਂਚ ਕਰ ਰਹੀ ਹੈ ਕਿ ਕਿਤੇ ਮੁਲਜ਼ਮਾਂ ਦੇ ਤਾਰ ਕਿਸੇ ਵੱਡੇ ਨੈਟਵਰਕ ਜਾਂ ਗੈਂਗ ਦੇ ਨਾਲ ਤਾਂ ਨਹੀਂ ਜੁੜੇ ਹੋਏ ਹਨ।

ਇਸ ਮਾਮਲੇ ਵਿੱਚ ਥਾਣਾ SSOC ਅੰਮ੍ਰਿਤਸਰ ਵਿੱਚ ਧਾਰਾ 61(2) BNS ਅਤੇ 4/5 ਵਿਸਫੋਟਕ ਪਦਾਰਥ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਪੁਲਿਸ ਵੱਲੋਂ ਫਿਲਹਾਲ ਦੋਵਾਂ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਤਾਂ ਜੋ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਸਕੇ।

Follow Us