ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ: ਟਾਹਲੀ ਵਾਲਾ ਚੌਂਕ ਚ ਚਾਰ ਮੰਜ਼ਿਲਾਂ ਇਮਾਰਤ ਢਹੀ, 2 ਲੋਕ ਦੱਬੇ; ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕੀਤਾ ਗਿਆ ਰੈਸਕਿਊ (VIDEO)

Amritsar Building Falls: ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕਾ ਵਾਸੀਆਂ ਨੇ ਤੁਰੰਤ ਪ੍ਰਸ਼ਾਸਨ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਥਾਣਾ ਬੀ ਡਵੀਜ਼ਨ ਦੀ ਪੁਲਿਸ ਤੇ ਰੈਸਕਿਊ ਟੀਮਾਂ ਮੌਕੇ ਤੇ ਪਹੁੰਚ ਗਈਆਂ। ਇਲਾਕਾ ਵਾਸੀਆਂ ਦੀ ਮਦਦ ਨਾਲ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਸੇ ਹੋਏ ਮਜ਼ਦੂਰ ਨੂੰ ਸੁਰੱਖਿਅਤ ਤਰੀਕੇ ਨਾਲ ਮਲਬੇ 'ਚੋਂ ਬਾਹਰ ਕੱਢਿਆ ਗਿਆ।

ਅੰਮ੍ਰਿਤਸਰ: ਟਾਹਲੀ ਵਾਲਾ ਚੌਂਕ ਚ ਚਾਰ ਮੰਜ਼ਿਲਾਂ ਇਮਾਰਤ ਢਹੀ, 2 ਲੋਕ ਦੱਬੇ; ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕੀਤਾ ਗਿਆ ਰੈਸਕਿਊ (VIDEO)
Follow Us
lalit-sharma
| Updated On: 07 Jan 2026 21:12 PM IST

ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਸਥਿਤ ਕਿੱਤਿਆਂ ਵਾਲੇ ਬਾਜ਼ਾਰ ‘ਚ ਉਸ ਸਮੇਂ ਅਫੜਾ-ਧਫੜੀ ਮਚ ਗਈ, ਜਦੋਂ ਮੁਰੰਮਤ ਅਧੀਨ ਇੱਕ ਚਾਰ ਮੰਜ਼ਿਲਾਂ ਇਮਾਰਤ ਅਚਾਨਕ ਹੀ ਢਹਿ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ‘ਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ, ਇਮਾਰਤ ਦੇ ਅੰਦਰ ਮੁਰੰਮਤ ਤੇ ਬਣਤਰ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਇਮਾਰਤ ਦੀ ਇੱਕ ਵੱਡੀ ਭਾਗ ਡਿੱਗ ਪਈ, ਜਿਸ ਕਾਰਨ ਅੰਦਰ ਕੰਮ ਕਰ ਰਹੇ ਮਿਸਤਰੀ ਤੇ ਇੱਕ ਮਜ਼ਦੂਰ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੁਰੰਤ ਬਾਅਦ ਮਿਸਤਰੀ ਨੂੰ ਜਖ਼ਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਜਦਕਿ ਇੱਕ ਮਜ਼ਦੂਰ ਮਲਬੇ ਹੇਠਾਂ ਬੁਰੀ ਤਰ੍ਹਾਂ ਫਸ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕਾ ਵਾਸੀਆਂ ਨੇ ਤੁਰੰਤ ਪ੍ਰਸ਼ਾਸਨ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਥਾਣਾ ਬੀ ਡਵੀਜ਼ਨ ਦੀ ਪੁਲਿਸ ਤੇ ਰੈਸਕਿਊ ਟੀਮਾਂ ਮੌਕੇ ਤੇ ਪਹੁੰਚ ਗਈਆਂ। ਇਲਾਕਾ ਵਾਸੀਆਂ ਦੀ ਮਦਦ ਨਾਲ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਸੇ ਹੋਏ ਮਜ਼ਦੂਰ ਨੂੰ ਸੁਰੱਖਿਅਤ ਤਰੀਕੇ ਨਾਲ ਮਲਬੇ ‘ਚੋਂ ਬਾਹਰ ਕੱਢਿਆ ਗਿਆ। ਰੈਸਕਿਊ ਉਪਰੰਤ ਮਜ਼ਦੂਰ ਨੂੰ ਵੀ ਇਲਾਜ ਲਈ ਤੁਰੰਤ ਹਸਪਤਾਲ ਭੇਜਿਆ ਗਿਆ। ਪੁਲਿਸ ਵੱਲੋਂ ਮੌਕੇ ਨੂੰ ਸੀਲ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਮਾਰਤ ਡਿੱਗਣ ਦੇ ਸਹੀ ਕਾਰਨ ਸਪੱਸ਼ਟ ਨਹੀਂ ਹੋ ਸਕੇ ਹਨ।

ਥਾਣਾ ਬੀ ਡਵੀਜ਼ਨ ਦੇ ਐਸਐਚਓ ਨੇ ਮੀਡੀਆ ਨੂੰ ਦੱਸਿਆ ਕਿ ਟਾਹਲੀ ਵਾਲਾ ਚੌਂਕ ਨੇੜੇ ਇੱਕ ਚਾਰ ਮੰਜ਼ਿਲਾਂ ਬਿਲਡਿੰਗ ਦਾ ਕੰਮ ਚੱਲ ਰਿਹਾ ਸੀ, ਜੋ ਅਚਾਨਕ ਹੀ ਢਹਿ ਗਈ। ਅੰਦਰ ਕੰਮ ਕਰ ਰਹੇ ਰਹਿਮ ਮਿਸਤਰੀ ਨੂੰ ਪਹਿਲਾਂ ਹੀ ਹਸਪਤਾਲ ਭੇਜ ਦਿੱਤਾ ਗਿਆ ਸੀ। ਇੱਕ ਮਜ਼ਦੂਰ ਮਲਬੇ ‘ਚ ਫਸਿਆ ਹੋਇਆ ਸੀ, ਜਿਸ ਨੂੰ ਕਰੀਬ ਡੇਢ ਘੰਟੇ ਬਾਅਦ ਸੁਰੱਖਿਅਤ ਰੈਸਕਿਊ ਕਰਕੇ ਬਾਹਰ ਕੱਢਿਆ ਗਿਆ। ਦੋਵੇਂ ਦੀ ਹਾਲਤ ਠੀਕ ਹੈ। ਬਿਲਡਿੰਗ ਡਿੱਗਣ ਦੇ ਕਾਰਨਾਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...