AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ-ਤਰਨਤਾਰਨ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ, 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ; 3 ਗੰਭੀਰ ਜ਼ਖ਼ਮੀ

ਅੰਮ੍ਰਿਤਸਰ-ਤਰਨਤਾਰਨ ਕੌਮੀ ਮਾਰਗ-54 ਤੇ ਜੰਡਿਆਲਾ ਗੁਰੂ ਨੇੜੇ ਮੰਗਲਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਡੀਪੀਐੱਸ ਮਾਨਾਵਾਲਾ ਦੇ ਗਿਆਰ੍ਹਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਤਿੰਨ ਹੋਰ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਅੰਮ੍ਰਿਤਸਰ-ਤਰਨਤਾਰਨ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ, 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ; 3 ਗੰਭੀਰ ਜ਼ਖ਼ਮੀ
lalit-sharma
| Updated On: 25 Aug 2026 20:31 PM IST
Share

ਅੰਮ੍ਰਿਤਸਰ-ਤਰਨਤਾਰਨ ਕੌਮੀ ਮਾਰਗ-54 ਤੇ ਜੰਡਿਆਲਾ ਗੁਰੂ ਨੇੜੇ ਮੰਗਲਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਡੀਪੀਐੱਸ ਮਾਨਾਵਾਲਾ ਦੇ ਗਿਆਰ੍ਹਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਤਿੰਨ ਹੋਰ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਡਿਵਾਈਡਰ ਨਾਲ ਟਕਰਾ ਕੇ ਡਰੇਨ ਵਿੱਚ ਜਾ ਡਿੱਗੀ ਤੇਜ਼ ਰਫ਼ਤਾਰ ਕਾਰ

ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵੇਲੇ ਕਾਰ ਵਿੱਚ ਡੀਪੀਐੱਸ ਮਾਨਾਵਾਲਾ ਵਿੱਚ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਸਵਾਰ ਸਨ। ਚਸ਼ਮਦੀਦਾਂ ਅਨੁਸਾਰ ਕਾਰ ਕਾਫ਼ੀ ਤੇਜ਼ ਰਫ਼ਤਾਰ ਵਿੱਚ ਸੀ ਅਤੇ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਅਤੇ ਭਿਆਨਕ ਸੀ ਕਿ ਕਾਰ ਉੱਛਲ ਕੇ ਸੜਕ ਕਿਨਾਰੇ ਬਣੀ ਡਰੇਨ ( ਨਾਲੇ) ਵਿੱਚ ਜਾ ਡਿੱਗੀ। ਇਸ ਜ਼ੋਰਦਾਰ ਧਮਾਕੇ ਵਰਗੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਖੇਤਰ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਮਦਦ ਲਈ ਮੌਕੇ ‘ਤੇ ਇਕੱਠੇ ਹੋ ਗਏ।

ਅੰਗਦਪ੍ਰੀਤ ਸਿੰਘ ਵਜੋਂ ਹੋਈ ਮ੍ਰਿਤਕ ਵਿਦਿਆਰਥੀ ਦੀ ਪਛਾਣ

ਇਸ ਮੰਦਭਾਗੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀ ਦੀ ਪਛਾਣ ਅੰਗਦਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦੇ ਨਾਲ ਕਾਰ ਵਿੱਚ ਸਵਾਰ ਤਿੰਨ ਹੋਰ ਸਕੂਲੀ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸਥਾਨਕ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰਵਾਉਂਦਿਆਂ ਖ਼ੂਨ ਨਾਲ ਲੱਥਪੱਥ ਵਿਦਿਆਰਥੀਆਂ ਨੂੰ ਗੱਡੀ ਵਿੱਚੋਂ ਕੱਢ ਕੇ ਤੁਰੰਤ ਹਸਪਤਾਲ ਰਵਾਨਾ ਕੀਤਾ।

ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭੀ

ਘਟਨਾ ਸਥਾਨ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮ ਵੱਲੋਂ ਹਾਦਸੇ ਵਾਲੀ ਥਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਗਿਆ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸੇ ਦੇ ਸਮੇਂ ਗੱਡੀ ਦੀ ਰਫ਼ਤਾਰ ਕਿੰਨੀ ਸੀ ਅਤੇ ਕੀ ਇਹ ਹਾਦਸਾ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਜਾਂ ਤੇਜ਼ ਰਫ਼ਤਾਰ ਕਾਰਨ ਸੰਤੁਲਨ ਵਿਗੜ ਗਿਆ ਸੀ।

ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਪੀ ਦਿਹਾਤੀ ਰਮਨਦੀਪ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਜੰਡਿਆਲਾ ਥਾਣੇ ਦੇ ਅਧਿਕਾਰ ਖੇਤਰ ਨੇੜੇ ਵਾਪਰਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਕਾਰ ਵਿੱਚ ਡੀਪੀਐੱਸ ਸਕੂਲ ਮਾਨਾਵਾਲਾ ਦੇ 11ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਹੋਣਹਾਰ ਵਿਦਿਆਰਥੀ ਦੀ ਦਰਦਨਾਕ ਮੌਤ ਹੋਈ ਹੈ ਅਤੇ ਤਿੰਨ ਵਿਦਿਆਰਥੀ ਗੰਭੀਰ ਜ਼ਖ਼ਮੀ ਹਨ।

ਐਸਪੀ ਦਿਹਾਤੀ ਅਨੁਸਾਰ ਜ਼ਖ਼ਮੀ ਹੋਏ ਤਿੰਨਾਂ ਵਿਦਿਆਰਥੀਆਂ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਰੱਖਿਆ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਹਾਲਤ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮੁੱਢਲੀ ਪੜਤਾਲ ਤੋਂ ਇਹ ਸੰਕੇਤ ਮਿਲੇ ਹਨ ਕਿ ਗੱਡੀ ਦੀ ਤੇਜ਼ ਰਫ਼ਤਾਰ ਕਾਰਨ ਚਾਲਕ ਦਾ ਕੰਟਰੋਲ ਖੁੱਸ ਗਿਆ ਅਤੇ ਕਾਰ ਡਿਵਾਈਡਰ ਨਾਲ ਟਕਰਾਉਣ ਮਗਰੋਂ ਨਾਲੇ ਵਿੱਚ ਪਲਟ ਗਈ।

ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਘਟਨਾ ਦੇ ਅਸਲ ਕਾਰਨਾਂ ਨੂੰ ਸਪੱਸ਼ਟ ਕਰਨ ਲਈ ਡੂੰਘਾਈ ਨਾਲ ਜਾਂਚ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਮੌਕੇ ‘ਤੇ ਹਾਜ਼ਰ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਜਾਂਚ ਮੁਕੰਮਲ ਹੋਣ ਉਪਰੰਤ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...