ਅੰਮ੍ਰਿਤਸਰ ‘ਚ ਬਦਮਾਸ਼ਾਂ ਦੇ ਹੌਸਲੇ ਬੁਲੰਦ! ਪਿਸਤੌਲ ਤਾਣੀ, ਗੋਲੀ ਚਲਾਈ ਤੇ ਪੈਟਰੋਲ ਪੰਪ ਤੋਂ ਨਕਦੀ ਲੈ ਕੇ ਫ਼ਰਾਰ
ਪੈਟਰੋਲ ਪੰਪ ਤੇ ਹੋਈ ਲੁੱਟ ਦੀ ਪੂਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਪਛਾਣ ਕਰਨ ਤੇ ਉਨ੍ਹਾਂ ਦੇ ਫਰਾਰ ਹੋਣ ਦੇ ਰਸਤੇ ਦਾ ਪਤਾ ਲਗਾਉਣ 'ਚ ਪੁਲਿਸ ਨੂੰ ਮਦਦ ਮਿਲਣ ਦੀ ਉਮੀਦ ਹੈ।
ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਤੇ ਸਥਿਤ ਇੱਕ ਪੈਟਰੋਲ ਪੰਪ ਨੂੰ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਬਾਈਕ ਸਵਾਰ ਲੁਟੇਰੇ ਪੈਟਰੋਲ ਪੰਪ ਤੇ ਪਹੁੰਚੇ ਤੇ ਪੈਟਰੋਲ ਪੰਪ ਦੇ ਕਰਮਚਾਰੀਆਂ ਨੂੰ ਪਿਸਤੌਲ ਦੀ ਨੋਕ ਤੇ ਡਰਾ ਕੇ ਨਕਦੀ ਲੁੱਟ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।
ਇਸ ਘਟਨਾ ਤੋਂ ਬਾਅਦ ਪੈਟਰੋਲ ਪੰਪ ਤੇ ਕੰਮ ਕਰਦੇ ਕਰਮਚਾਰੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁੱਢਲੀ ਜਾਣਕਾਰੀ ਮੁਤਾਬਕ, ਲੁਟੇਰਿਆਂ ਨੇ ਵਾਰਦਾਤ ਦੌਰਾਨ ਦਹਿਸ਼ਤ ਫੈਲਾਉਣ ਲਈ ਫਾਇਰ ਵੀ ਕੀਤਾ, ਜਿਸ ਕਾਰਨ ਮੌਕੇ ਤੇ ਹਫੜਾ-ਦਫੜੀ ਮੱਚ ਗਈ। ਖੁਸ਼ਕਿਸਮਤੀ ਨਾਲ ਇਸ ਘਟਨਾ ‘ਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ।
ਸੀਸੀਟੀਵੀ ਕੈਮਰਿਆਂ’ਚ ਕੈਦ ਹੋਈ ਵਾਰਦਾਤ
ਪੈਟਰੋਲ ਪੰਪ ਤੇ ਹੋਈ ਲੁੱਟ ਦੀ ਪੂਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਫੁਟੇਜ ਦੇ ਆਧਾਰ ਤੇ ਲੁਟੇਰਿਆਂ ਦੀ ਪਛਾਣ ਕਰਨ ਤੇ ਉਨ੍ਹਾਂ ਦੇ ਫਰਾਰ ਹੋਣ ਦੇ ਰਸਤੇ ਦਾ ਪਤਾ ਲਗਾਉਣ ‘ਚ ਪੁਲਿਸ ਨੂੰ ਮਦਦ ਮਿਲਣ ਦੀ ਉਮੀਦ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਦੇ ਨਾਲ-ਨਾਲ ਵਾਰਦਾਤ ਨਾਲ ਜੁੜੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਤਾਂ ਜੋ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ।
ਪੈਟਰੋਲ ਪੰਪ ਮਾਲਕ ਨੇ ਕੀਤੀ ਕਾਰਵਾਈ ਦੀ ਮੰਗ
ਇਸ ਵਾਰਦਾਤ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਘਟਨਾ ਨੇ ਇਲਾਕੇ ‘ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੁੱਟੀ ਗਈ ਨਕਦੀ ਦੀ ਸਹੀ ਰਕਮ, ਮੁਲਜ਼ਮਾਂ ਦੀ ਪਛਾਣ ਤੇ ਵਾਰਦਾਤ ਦੇ ਹੋਰ ਵੇਰਵਿਆਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਲੁਟੇਰਿਆਂ ਨੂੰ ਕਦੋਂ ਤੱਕ ਕਾਬੂ ਕਰਦੀ ਹੈ।
