AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ 15 ਸਾਲਾ ਨੌਜਵਾਨ ਦਾ ਕਤਲ, CCTV ਵਿੱਚ ਨਜ਼ਰ ਆਏ 2 ਨੌਜਵਾਨ, ਪੋਸਟਮਾਰਟਮ ਵਿੱਚ ਹੋਵੇਗਾ ਖੁਲਾਸਾ

ਅੰਮ੍ਰਿਤਸਰ ਦੇ ਜੱਬੋਵਾਲ ਪਿੰਡ ਵਿੱਚ ਇੱਕ 15 ਸਾਲਾ ਲੜਕੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਉਹ 10ਵੀਂ ਜਮਾਤ ਦਾ ਵਿਦਿਆਰਥੀ ਅਤੇ ਇੱਕ ਹੋਣਹਾਰ ਫੁੱਟਬਾਲ ਖਿਡਾਰੀ ਸੀ। ਲੜਕੇ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੂਰਾ ਪਿੰਡ ਸੋਗ ਵਿੱਚ ਡੁੱਬ ਗਿਆ।

ਅੰਮ੍ਰਿਤਸਰ 'ਚ 15 ਸਾਲਾ ਨੌਜਵਾਨ ਦਾ ਕਤਲ, CCTV ਵਿੱਚ ਨਜ਼ਰ ਆਏ 2 ਨੌਜਵਾਨ, ਪੋਸਟਮਾਰਟਮ ਵਿੱਚ ਹੋਵੇਗਾ ਖੁਲਾਸਾ
lalit-sharma
| Published: 21 Aug 2026 16:21 PM IST
Share

ਅੰਮ੍ਰਿਤਸਰ ਦੇ ਪਿੰਡ ਜੱਬੋਵਾਲ ਵਿੱਚ ਇੱਕ 15 ਸਾਲਾ ਨੌਜਵਾਨ ਦਾ ਕਥਿਤ ਤੌਰ ਤੇ ਗਲ ਘੁੱਟ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਨੌਜਵਾਨ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਪਿੰਡ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਦਿਲਬਾਗ ਸਿੰਘ, ਵਾਸੀ ਪਿੰਡ ਜੱਬੋਵਾਲ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 15 ਸਾਲ ਸੀ ਅਤੇ ਉਹ 10ਵੀਂ ਜਮਾਤ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਸੇਵਕ ਸਿੰਘ ਪੜ੍ਹਾਈ ਦੇ ਨਾਲ-ਨਾਲ ਫੁੱਟਬਾਲ ਦਾ ਵਧੀਆ ਖਿਡਾਰੀ ਵੀ ਸੀ ਅਤੇ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਾ ਸੀ।

CCTV ਵਿੱਚ ਨਜ਼ਰ ਆਏ 2 ਨੌਜਵਾਨ

ਘਟਨਾ ਨਾਲ ਸਬੰਧਤ ਇੱਕ CCTV ਵੀਡੀਓ ਵੀ ਸਾਹਮਣੇ ਆ ਰਹੀ ਹੈ। ਜਿਸ ਵਿੱਚ ਦੋ ਨੌਜਵਾਨ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਪੁਲਿਸ ਵੱਲੋਂ ਇਸ CCTV ਫੁਟੇਜ ਨੂੰ ਜਾਂਚ ਦਾ ਅਹਿਮ ਹਿੱਸਾ ਮੰਨਦਿਆਂ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਵੀਡੀਓ ਵਿੱਚ ਨਜ਼ਰ ਆ ਰਹੇ ਨੌਜਵਾਨਾਂ ਦੀ ਪਛਾਣ ਅਤੇ ਉਨ੍ਹਾਂ ਦੀ ਘਟਨਾ ਨਾਲ ਸਿੱਧੀ ਸ਼ਮੂਲੀਅਤ ਬਾਰੇ ਪੁਲਿਸ ਨੇ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਪੋਸਟਮਾਰਟਮ ਵਿੱਚ ਹੋਵੇਗਾ ਖੁਲਾਸਾ

ਮੌਕੇ ਤੇ ਪਹੁੰਚੇ ਡੀਐਸਪੀ ਬਲਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਅੱਜ ਇਸ ਘਟਨਾ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 15 ਸਾਲ ਹੈ ਅਤੇ ਉਹ ਦਸਵੀਂ ਜਮਾਤ ਵਿੱਚ ਪੜ੍ਹਦਾ ਸੀ। ਡੀਐਸਪੀ ਮੁਤਾਬਕ ਮ੍ਰਿਤਕ ਦੇ ਸਰੀਰ ਤੇ ਫਿਲਹਾਲ ਕਿਸੇ ਸਪੱਸ਼ਟ ਸੱਟ ਜਾਂ ਚੋਟ ਦੇ ਨਿਸ਼ਾਨ ਨਜ਼ਰ ਨਹੀਂ ਆ ਰਹੇ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗੀ।

ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਬਾਬਾ ਬਕਾਲਾ ਹਸਪਤਾਲ ਭੇਜ ਦਿੱਤਾ ਹੈ, ਜਿੱਥੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਡੀਐਸਪੀ ਨੇ ਕਿਹਾ ਕਿ ਵਾਰਸਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ CCTV ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਨੌਜਵਾਨ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ ਅਤੇ ਇਸ ਪਿੱਛੇ ਕੌਣ ਜ਼ਿੰਮੇਵਾਰ ਹੈ, ਇਹ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...