AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਵੱਲੋਂ ਚਲਾਏ ਜਾ ਰਹੇ ਸਕੂਲ ਨੂੰ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ

ਸਕੂਲ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਮਹਿਲਾ ਮਾਪੇ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਵੱਲੋਂ ਕੋਈ ਪੱਕਾ ਕਾਰਨ ਨਹੀਂ ਦੱਸਿਆ ਗਿਆ, ਸਿਰਫ਼ ਇੰਨਾ ਕਿਹਾ ਗਿਆ ਕਿ ਐਮਰਜੈਂਸੀ ਦੀ ਸਥਿਤੀ ਹੈ ਅਤੇ ਬੱਚੇ ਨੂੰ ਤੁਰੰਤ ਲੈ ਜਾਓ।

ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਵੱਲੋਂ ਚਲਾਏ ਜਾ ਰਹੇ ਸਕੂਲ ਨੂੰ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਵੱਲੋਂ ਚਲਾਏ ਜਾ ਰਹੇ ਸਕੂਲ ਨੂੰ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
lalit-sharma
| Updated On: 30 Sep 2026 11:42 AM IST
Share

ਅੰਮ੍ਰਿਤਸਰ ਦੇ ਚੀਫ਼ ਖਾਲਸਾ ਦੀਵਾਨ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਸਕੂਲ ਪ੍ਰਸ਼ਾਸਨ ਵੱਲੋਂ ਅਚਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਤੇ ਮਾਪਿਆਂ ਨੂੰ ਤੁਰੰਤ ਆਪਣੇ ਬੱਚਿਆਂ ਨੂੰ ਘਰ ਲੈ ਜਾਣ ਲਈ ਮੈਸੇਜ ਭੇਜੇ ਗਏ। ਸਕੂਲ ਦੇ ਇਸ ਅਚਾਨਕ ਕਦਮ ਨਾਲ ਨਾ ਸਿਰਫ਼ ਮਾਪਿਆਂ ਦੀ ਚਿੰਤਾ ਵਧੀ, ਸਗੋਂ ਪੂਰੇ ਇਲਾਕੇ ‘ਚ ਵੀ ਸਨਸਨੀ ਫੈਲ ਗਈ।

ਸਕੂਲ ਪ੍ਰਸ਼ਾਸਨ ਨੇ ਮਾਪਿਆਂ ਨੂੰ ਬੱਚੇ ਤੁਰੰਤ ਲੈ ਜਾਣ ਲਈ ਕਿਹਾ

ਜਾਣਕਾਰੀ ਮੁਤਾਬਕ, ਸਵੇਰੇ ਕਰੀਬ 9 ਵਜੇ ਦੇ ਆਸ-ਪਾਸ ਸਕੂਲ ਦੇ ਵ੍ਹਾਟਸਐਪ ਗਰੁੱਪਾਂ ‘ਚ ਮੈਸੇਜ ਤੇ ਮਾਪਿਆਂ ਕੋਲ ਲਗਾਤਾਰ ਫੋਨ ਆਉਣੇ ਸ਼ੁਰੂ ਹੋ ਗਏ। ਇਨ੍ਹਾਂ ‘ਚ ਬਿਨਾਂ ਕੋਈ ਸਪੱਸ਼ਟ ਕਾਰਨ ਦੱਸੇ ਸਿਰਫ਼ ‘ਐਮਰਜੈਂਸੀ’ ਦਾ ਹਵਾਲਾ ਦਿੰਦਿਆਂ ਬੱਚਿਆਂ ਨੂੰ ਤੁਰੰਤ ਲੈ ਜਾਣ ਲਈ ਕਿਹਾ ਗਿਆ। ਅਚਾਨਕ ਮਿਲੇ ਇਨ੍ਹਾਂ ਮੈਸੇਜਾਂ ਤੋਂ ਬਾਅਦ ਘਬਰਾਏ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਦੇ ਬਾਹਰ ਇਕੱਠੇ ਹੋਣ ਲੱਗੇ।

ਸਕੂਲ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਮਹਿਲਾ ਮਾਪੇ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਵੱਲੋਂ ਕੋਈ ਪੱਕਾ ਕਾਰਨ ਨਹੀਂ ਦੱਸਿਆ ਗਿਆ, ਸਿਰਫ਼ ਇੰਨਾ ਕਿਹਾ ਗਿਆ ਕਿ ਐਮਰਜੈਂਸੀ ਦੀ ਸਥਿਤੀ ਹੈ ਤੇ ਬੱਚੇ ਨੂੰ ਤੁਰੰਤ ਲੈ ਜਾਓ।

ਉੱਥੇ ਹੀ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਰਮਨਦੀਪ ਸਿੰਘ ਤੇ ਕੁਝ ਮਾਪਿਆਂ ਨੇ ਦੱਸਿਆ ਕਿ ਅਜਿਹੀ ਚਰਚਾ ਹੈ ਕਿ ਸਕੂਲ ਪ੍ਰਬੰਧਕਾਂ ਨੂੰ ਪੈਸਿਆਂ ਨਾਲ ਸਬੰਧਤ ਕੋਈ ਧਮਕੀ ਭਰਿਆ ਮੈਸੇਜ ਮਿਲਿਆ ਹੈ। ਇਸ ‘ਚ ਕਥਿਤ ਤੌਰ ‘ਤੇ ਕਿਹਾ ਗਿਆ ਕਿ ਜੇਕਰ ਮੰਗ ਪੂਰੀ ਨਾ ਕੀਤੀ ਗਈ ਤਾਂ ਸਕੂਲ ਜਾਂ ਬੱਚਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸੇ ਖਦਸ਼ੇ ਦੇ ਚਲਦਿਆਂ ਸਕੂਲ ਪ੍ਰਬੰਧਨ ਵੱਲੋਂ ਸਾਵਧਾਨੀ ਵਜੋਂ ਬੱਚਿਆਂ ਦੀ ਛੁੱਟੀ ਕਰਨ ਦਾ ਫੈਸਲਾ ਲਏ ਜਾਣ ਦੀ ਗੱਲ ਕਹੀ ਜਾ ਰਹੀ ਹੈ।

ਹਾਲਾਂਕਿ, ਵਿਦਿਆਰਥੀਆਂ ਮੁਤਾਬਕ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਸਿੱਧੇ ਤੌਰ ‘ਤੇ ਕੋਈ ਡਰਾਉਣ ਵਾਲੀ ਗੱਲ ਨਹੀਂ ਦੱਸੀ। ਉਨ੍ਹਾਂ ਨੂੰ ਸਿਰਫ਼ ਐਮਰਜੈਂਸੀ ਦਾ ਹਵਾਲਾ ਦੇ ਕੇ ਮਾਪਿਆਂ ਨੂੰ ਬੁਲਾਉਣ ਲਈ ਕਿਹਾ ਗਿਆ।

ਸਕੂਲ ਬਾਹਰ ਮਾਪਿਆਂ ਦੀਆਂ ਲੰਬੀਆਂ ਕਤਾਰਾਂ

ਦੇਖਦੇ ਹੀ ਦੇਖਦੇ ਸਕੂਲ ਦੇ ਬਾਹਰ ਮਾਪਿਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਹਰ ਕੋਈ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਲੈ ਜਾਣ ਦੀ ਕਾਹਲੀ ‘ਚ ਨਜ਼ਰ ਆਇਆ। ਇੱਕ ਹੋਰ ਮਾਪੇ ਨੇ ਦੱਸਿਆ ਕਿ ਉਨ੍ਹਾਂ ਨੂੰ ਗਰੁੱਪ ‘ਚ ਆਏ ਮੈਸੇਜ ਰਾਹੀਂ ਹੀ ਜਾਣਕਾਰੀ ਮਿਲੀ ਤੇ ਜਦੋਂ ਤੱਕ ਉਹ ਸਕੂਲ ਪਹੁੰਚੇ, ਉਦੋਂ ਤੱਕ ਜ਼ਿਆਦਾਤਰ ਬੱਚੇ ਘਰ ਜਾ ਚੁੱਕੇ ਸਨ।

ਸਕੂਲ ਪ੍ਰਸ਼ਾਸਨ ਵੱਲੋਂ ਫਿਲਹਾਲ ਅਧਿਕਾਰਤ ਤੌਰ ‘ਤੇ ਖੁੱਲ੍ਹ ਕੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕੀ। ਅਚਾਨਕ ਪੈਦਾ ਹੋਈ ਇਸ ਸਥਿਤੀ ਨੇ ਸਕੂਲ ‘ਚ ਪੜ੍ਹ ਰਹੇ ਸੈਂਕੜੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...