ਅੰਮ੍ਰਿਤਸਰ ‘ਚ ਕੜਾਕੇ ਦੀ ਠੰਡ, ਪੰਜਾਬ ‘ਚ 27 ਤੱਕ ਅਲਰਟ ਜਾਰੀ
ਅੰਮ੍ਰਿਤਸਰ ਇਸ ਵੇਲੇ ਕੜਾਕੇ ਦੀ ਠੰਡ ਦੀ ਚਪੇਟ 'ਚ ਹੈ ਅਤੇ ਅੱਜ ਪਹਿਲੇ ਦਿਨ ਆਸ-ਪਾਸ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ ਹੈ। ਸੰਘਣੀ ਧੁੰਦ ਦੀ ਚਿੱਟੀ ਚਾਦਰ ਕਾਰਨ ਸੜਕਾਂ ਤੇ ਵਿਜੀਬਿਲਟੀ ਬਹੁਤ ਘੱਟ ਗਈ ਹੈ ਅਤੇ ਰਫ਼ਤਾਰ ਕਾਫੀ ਮੱਠੀ ਹੋ ਗਈ ਹੈ।
ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਪੰਜਾਬ ‘ਚ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 25 ਤੋਂ 27 ਦਸੰਬਰ ਦੌਰਾਨ ਪੰਜਾਬ, ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਠੰਡ ਦਾ ਅਸਰ ਗੁਰੂ ਨਗਰੀ ਅੰਮ੍ਰਿਤਸਰ ਚ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਇਸ ਵੇਲੇ ਕੜਾਕੇ ਦੀ ਠੰਡ ਦੀ ਚਪੇਟ ‘ਚ ਹੈ ਅਤੇ ਅੱਜ ਪਹਿਲੇ ਦਿਨ ਆਸ-ਪਾਸ ਦੇ ਇਲਾਕਿਆਂ ‘ਚ ਸੰਘਣੀ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ ਹੈ। ਸੰਘਣੀ ਧੁੰਦ ਦੀ ਚਿੱਟੀ ਚਾਦਰ ਕਾਰਨ ਸੜਕਾਂ ਤੇ ਵਿਜੀਬਿਲਟੀ ਬਹੁਤ ਘੱਟ ਗਈ ਹੈ ਅਤੇ ਰਫ਼ਤਾਰ ਕਾਫੀ ਮੱਠੀ ਹੋ ਗਈ ਹੈ। ਇਸ ਤੋਂ ਇਲਾਵਾ ਰੇਲ ਆਵਾਜਾਈ ਦੀ ਰਫ਼ਤਾਰ ਵੀ ਸੁਸਤ ਹੋਈ ਹੈ ਤੇ ਅਨੇਕਾਂ ਗੱਡੀਆਂ ਤੈਅ ਸਮੇ ਤੋਂ ਪਛੜ ਕੇ ਚੱਲ ਰਹੀਆਂ ਹਨ।
ਹਰਿਆਣਾ, ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਬਰਫਬਾਰੀ ਹੋਈ ਹੈ। ਸੰਭਾਵਨਾ ਹੈ ਕਿ ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਉੱਤਰਾਖੰਡ ‘ਚ ਸੋਮਵਾਰ ਨੂੰ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ।
ਦੇਸ਼ ਦੇ ਸੂਬਿਆਂ ‘ਤੇ ਹਾਲ
ਮੌਸਮ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ Skymet Weather.com ਨੇ ਦੇਸ਼ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਵੈੱਬਸਾਈਟ ਦੇ ਮੁਤਾਬਕ, ਇਸ ਸਮੇਂ ਦੱਖਣ-ਪੂਰਬ ਅਤੇ ਨਾਲ ਲੱਗਦੇ ਦੱਖਣ-ਪੱਛਮੀ ਅਰਬ ਸਾਗਰ ‘ਤੇ ਚੱਕਰਵਾਤੀ ਚੱਕਰ ਚੱਲ ਰਿਹਾ ਹੈ। ਐਤਵਾਰ ਨੂੰ ਹੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
ਇਹ ਵੀ ਪੜ੍ਹੋ