AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਬਿਜਲੀ ਘਰ ‘ਚ ਦਾਖਲ ਹੋਏ ਲੋਕ, ਤੋੜਿਆ ਗੇਟ ਤੇ ਸਟਾਫ਼ ਨਾਲ ਧੱਕਾ-ਮੁੱਕੀ; ਖ਼ੁਦ ਸਪਲਾਈ ਕੀਤੀ ਚਾਲੂ

ਕਰਮਚਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਉੱਚ ਅਧਿਕਾਰੀਆਂ ਤੋਂ ਬਿਜਲੀ ਕੱਟ ਲਗਾਉਣ ਦਾ ਹੁਕਮ ਮਿਲਿਆ ਸੀ। ਹਾਲਾਂਕਿ, ਮੌਕੇ 'ਤੇ ਪਹੁੰਚੇ ਲੋਕਾਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤੇ ਇਸ ਦੀ ਬਜਾਏ, ਉਨ੍ਹਾਂ ਨੇ ਸਪਲਾਈ ਚਾਲੂ ਕਰਨ ਲਈ ਫੀਡਰ ਲਾਈਨਾਂ ਨਾਲ ਛੇੜਛਾੜ ਕੀਤੀ। ਇਹ ਵੀ ਇਲਜ਼ਾਮ ਲੋਕਾਂ ਦੀ ਭੀੜ 'ਚ ਕੁੱਝ ਵਿਅਕਤੀਆਂ ਨੇ ਨਸ਼ੇ ਕੀਤਾ ਹੋਇਆ ਸੀ ਤੇ ਤੇ ਅੰਦਰ ਜਾਣ ਵੇਲੇ ਪਾਵਰ ਸਟੇਸ਼ਨ ਦੇ ਗੇਟ ਦੀ ਭੰਨਤੋੜ ਕੀਤੀ।

ਅੰਮ੍ਰਿਤਸਰ: ਬਿਜਲੀ ਘਰ 'ਚ ਦਾਖਲ ਹੋਏ ਲੋਕ, ਤੋੜਿਆ ਗੇਟ ਤੇ ਸਟਾਫ਼ ਨਾਲ ਧੱਕਾ-ਮੁੱਕੀ; ਖ਼ੁਦ ਸਪਲਾਈ ਕੀਤੀ ਚਾਲੂ
lalit-sharma
| Updated On: 22 Apr 2026 09:15 AM IST

ਅੰਮ੍ਰਿਤਸਰ ਦੇ ਪਿੰਡ ਵਡਾਲਾ ਭਿੱਟੇਵੱਢ ‘ਚ ਇੱਕ ਬਿਜਲੀ ਘਰ ਅੰਦਰ ਉਸ ਵੇਲੇ ਤਣਾਅ ਵੱਧ ਗਿਆ, ਜਦੋਂ ਨੇੜਲੇ ਪਿੰਡਾਂ ਦੇ ਲੋਕਾਂ ਨੇ ਗੇਟ ਤੋੜ ਦਿੱਤਾ ਤੇ ਜ਼ਬਰਦਸਤੀ ਇਮਾਰਤ ਵਿੱਚ ਦਾਖਲ ਹੋ ਗਏ। ਗੁੱਸੇ ‘ਚ ਆਈ ਭੀੜ ਨੇ ਮਾਮਲਾ ਆਪਣੇ ਹੱਥਾਂ ‘ਚ ਲੈ ਲਿਆ, ਬੰਦ ਕੀਤੀ ਗਈ ਬਿਜਲੀ ਸਪਲਾਈ ਨੂੰ ਖ਼ੁਦ ਹੀ ਚਾਲੂ ਕਰ ਦਿੱਤਾ। ਇਲਜ਼ਾਮ ਹੈ ਕਿ ਇਸ ਦੌਰਾਨ ਲੋਕਾਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਜ਼ੁਬਾਨੀ ਤੇ ਸਰੀਰਕ ਤੌਰ ‘ਤੇ ਦੁਰਵਿਵਹਾਰ ਕੀਤਾ।

ਕਰਮਚਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਉੱਚ ਅਧਿਕਾਰੀਆਂ ਤੋਂ ਬਿਜਲੀ ਕੱਟ ਲਗਾਉਣ ਦਾ ਹੁਕਮ ਮਿਲਿਆ ਸੀ। ਹਾਲਾਂਕਿ, ਮੌਕੇ ‘ਤੇ ਪਹੁੰਚੇ ਲੋਕਾਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤੇ ਇਸ ਦੀ ਬਜਾਏ, ਉਨ੍ਹਾਂ ਨੇ ਸਪਲਾਈ ਚਾਲੂ ਕਰਨ ਲਈ ਫੀਡਰ ਲਾਈਨਾਂ ਨਾਲ ਛੇੜਛਾੜ ਕੀਤੀ। ਇਹ ਵੀ ਇਲਜ਼ਾਮ ਲੋਕਾਂ ਦੀ ਭੀੜ ‘ਚ ਕੁੱਝ ਵਿਅਕਤੀਆਂ ਨੇ ਨਸ਼ੇ ਕੀਤਾ ਹੋਇਆ ਸੀ ਤੇ ਤੇ ਅੰਦਰ ਜਾਣ ਵੇਲੇ ਪਾਵਰ ਸਟੇਸ਼ਨ ਦੇ ਗੇਟ ਦੀ ਭੰਨਤੋੜ ਕੀਤੀ।

ਸਟਾਫ਼ ਨਾਲ ਧੱਕਾ-ਮੁਕੀ ਤੇ ਧਮਕੀਆਂ

ਡਿਊਟੀ ‘ਤੇ ਤਾਇਨਾਤ ਇੱਕ ਕਰਮਚਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਨੂੰ, ਲਗਭਗ 20 ਤੋਂ 25 ਲੋਕ ਬਿਜਲੀ ਘਰ ‘ਚ ਦਾਖਲ ਹੋ ਗਏ। ਉਨ੍ਹਾਂ ਨੇ ਸਟਾਫ਼ ਨਾਲ ਹੱਥੋਪਾਈ ਕੀਤੀ, ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਘਟਨਾ ਤੋਂ ਬਾਅਦ, ਕਰਮਚਾਰੀਆਂ ‘ਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ, ਜੋ ਹੁਣ ਆਪਣੀ ਨਿੱਜੀ ਸੁਰੱਖਿਆ ਬਾਰੇ ਚਿੰਤਤ ਹਨ।

ਘਟਨਾ ਬਾਰੇ ਜਾਣਕਾਰੀ ਮਿਲਣ ‘ਤੇ, ਕੰਬੋਹ ਸਟੇਸ਼ਨ ਦੀ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਪੁਸ਼ਟੀ ਕੀਤੀ ਕਿ ਬਿਜਲੀ ਵਿਭਾਗ ਤੋਂ ਇੱਕ ਸ਼ਿਕਾਇਤ ਮਿਲੀ ਹੈ ਤੇ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਦੀ ਪਛਾਣ ਕੀਤੀ ਜਾਵੇਗੀ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਰਮਚਾਰੀਆਂ ਨੇ ਸੁਰੱਖਿਆ ਵਧਾਉਣ ਦੀ ਕੀਤੀ ਮੰਗ

ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਪ੍ਰਸ਼ਾਸਨ ਨੂੰ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਡਿਊਟੀ ਕਰਨ ਵਾਲੇ ਕਰਮਚਾਰੀਆਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਲਾਗੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਖਾਸ ਕਰਕੇ ਰਾਤ ਦੀਆਂ ਸ਼ਿਫਟਾਂ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਹੋਣੇ ਚਾਹੀਦੇ ਹਨ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...